Independence Day 2022 : ਪੂਰਾ ਦੇਸ਼ ਸੁਤੰਤਰਤਾ ਦਿਵਸ ਦੇ ਜਸ਼ਨ 'ਚ ਡੁੱਬਿਆ, ਪੀਐਮ ਮੋਦੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

By  Ravinder Singh August 15th 2022 07:58 AM -- Updated: August 15th 2022 04:07 PM

ਨਵੀਂ ਦਿੱਲੀ : ਅੱਜ ਭਾਰਤ 75ਵਾਂ ਸੁਤੰਤਰਤਾ ਦਿਵਸ ਬੜੀ ਧੂਮ-ਧਾਮ ਨਾਲ ਮਨਾ ਰਿਹਾ ਹੈ। ਇਸ ਮੌਕੇ 'ਤੇ ਦੇਸ਼ ਭਰ 'ਚ ਵੱਖ-ਵੱਖ ਥਾਈਂ ਵੱਡੇ ਸਮਾਗਮ ਕਰਵਾਏ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਲਾਲ ਕਿਲ੍ਹੇ ਤੋਂ ਸੰਬੋਧਨ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲੇ ਤੋਂ ਰਾਸ਼ਟਰੀ ਝੰਡਾ ਲਹਿਰਾਇਆ। ਇਸ ਦੌਰਾਨ 21 ਤੋਪਾਂ ਦੀ ਸਲਾਮੀ ਵੀ ਦਿੱਤੀ ਗਈ। ਲਾਲ ਕਿਲੇ 'ਤੇ ਉਨ੍ਹਾਂ ਨੇ ਦੇਸ਼ ਦੇ ਸਾਹਮਣੇ 5 ਮਤੇ ਰੱਖੇ। ਆਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਵੀ ਜ਼ਿਕਰ ਕੀਤਾ।

Independence Day 2022 : ਪੂਰਾ ਦੇਸ਼ ਸੁਤੰਤਰਤਾ ਦਿਵਸ ਦੇ ਜਸ਼ਨ 'ਚ ਡੁੱਬਿਆ, ਪੀਐਮ ਮੋਦੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਨਾਰੀ ਸ਼ਕਤੀ ਦੇ ਮਾਣ-ਸਨਮਾਨ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਮੈਂ ਦੇਸ਼ ਵਾਸੀਆਂ ਨੂੰ ਆਪਣਾ ਦਰਦ ਨਹੀਂ ਦੱਸਾਂਗਾ ਤਾਂ ਕਿਸ ਨੂੰ ਦੱਸਾਂਗਾ। ਘਰ ਵਿੱਚ ਏਕਤਾ ਦੀ ਨੀਂਹ ਤਾਂ ਹੀ ਰੱਖੀ ਜਾ ਸਕਦੀ ਹੈ ਜਦੋਂ ਪੁੱਤਰ-ਧੀਆਂ ਬਰਾਬਰ ਹੋਣ। ਲਿੰਗ ਸਮਾਨਤਾ ਏਕਤਾ ਦੀ ਪਹਿਲੀ ਸ਼ਰਤ ਹੈ। ਭਾਰਤ ਪਹਿਲਾਂ ਏਕਤਾ ਦਾ ਮੰਤਰ ਹੈ। ਸਾਨੂੰ ਵਰਕਰਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਮੈਨੂੰ ਇੱਕ ਦਰਦ ਹੈ। ਮੇਰੇ ਅੰਦਰ ਦਰਦ ਹੈ। ਕਿਸੇ ਵਿਗਾੜ ਕਾਰਨ ਅਸੀਂ ਸ਼ਬਦਾਂ ਵਿਚ ਔਰਤਾਂ ਦਾ ਅਪਮਾਨ ਕਰਦੇ ਹਾਂ। ਕੀ ਅਸੀਂ ਹਰ ਉਸ ਚੀਜ਼ ਤੋਂ ਛੁਟਕਾਰਾ ਪਾਉਣ ਦਾ ਪ੍ਰਣ ਲੈ ਸਕਦੇ ਹਾਂ ਜੋ ਸਾਡੇ ਰੋਜ਼ਾਨਾ ਜੀਵਨ ਵਿੱਚ, ਕੁਦਰਤ ਦੁਆਰਾ, ਸੱਭਿਆਚਾਰ ਦੁਆਰਾ ਔਰਤਾਂ ਨੂੰ ਅਪਮਾਨਿਤ ਕਰਦੀ ਹੈ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ ਸਭ ਤੋਂ ਪਹਿਲਾਂ ਰਾਜਘਾਟ ਪਹੁੰਚੇ। ਜਿੱਥੇ ਉਨ੍ਹਾਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਲਾਲ ਕਿਲ੍ਹੇ 'ਤੇ ਪਹੁੰਚਣ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੱਖਿਆ ਮੰਤਰੀ ਰਾਜਨਾਥ ਸਿੰਘ, ਰੱਖਿਆ ਰਾਜ ਮੰਤਰੀ ਅਜੈ ਭੱਟ ਅਤੇ ਰੱਖਿਆ ਸਕੱਤਰ ਡਾ. ਅਜੇ ਕੁਮਾਰ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਪੂਰਾ ਦੇਸ਼ ਸੁਤੰਤਰਤਾ ਦਿਵਸ ਦੇ ਜਸ਼ਨ 'ਚ ਡੁੱਬਿਆ, ਪੀਐਮ ਮੋਦੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਇਸ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਨੇ ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ 'ਤੇ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਟਵੀਟ ਕਰ ਕੇ ਵੀ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਦੌਰਾਨ ਸੋਮਵਾਰ ਨੂੰ 76ਵੇਂ ਸੁਤੰਤਰਤਾ ਦਿਵਸ ਦੇ ਜਸ਼ਨ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ 'ਚ ਸੁਰੱਖਿਆ ਵਿਵਸਥਾ ਦੇ ਪੁਖ਼ਤਾ ਇੰਤਜ਼ਾਮ ਕੀਤੇ ਹੋਏ ਸਨ।

ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਤਹਿਤ ਚਲਾਈ ਜਾ ਰਹੀ 'ਹਰ ਘਰ ਤਿਰੰਗਾ' ਮੁਹਿੰਮ ਵਿਚ ਲੋਕ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। 'ਹਰ ਘਰ ਤਿਰੰਗਾ' ਮੁਹਿੰਮ ਸ਼ਨਿੱਚਵਾਰ ਨੂੰ ਸ਼ੁਰੂ ਹੋਈ ਅਤੇ ਸੋਮਵਾਰ ਤੱਕ ਚੱਲੇਗੀ।

7.30 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ ਸਭ ਤੋਂ ਪਹਿਲਾਂ ਰਾਜਘਾਟ ਪਹੁੰਚੇ। ਜਿੱਥੇ ਉਨ੍ਹਾਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਲਾਲ ਕਿਲ੍ਹੇ 'ਤੇ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਰੱਖਿਆ ਮੰਤਰੀ ਰਾਜਨਾਥ ਸਿੰਘ, ਰੱਖਿਆ ਰਾਜ ਮੰਤਰੀ ਸ਼੍ਰੀ ਅਜੈ ਭੱਟ ਅਤੇ ਰੱਖਿਆ ਸਕੱਤਰ ਡਾ. ਅਜੇ ਕੁਮਾਰ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

7.20 : PM ਮੋਦੀ ਲਾਲ ਕਿਲ੍ਹੇ ਪੁੱਜੇ ਜਿੱਥੇ ਝੰਡਾ ਲਹਿਰਾਉਣ ਦੇ ਨਾਲ-ਨਾਲ ਦੇਸ਼ ਨੂੰ ਸੰਬੋਧਨ ਵੀ ਕਰਨਗੇ। ਇਸ ਦੌਰਾਨ ਕਈ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਭਾਰਤ-ਪਾਕਿਸਤਾਨ ਵਿਚਕਾਰ ਸ਼ਾਂਤੀ ਦਾ ਸੰਦੇਸ਼ ਦੇਣ ਲਈ ਸਰਹੱਦ 'ਤੇ ਮੋਮਬੱਤੀ ਮਾਰਚ ਕੀਤਾ

Related Post