ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 13,586 ਨਵੇਂ ਮਾਮਲੇ , 336 ਮੌਤਾਂ

By  Shanker Badra June 19th 2020 12:50 PM

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 13,586 ਨਵੇਂ ਮਾਮਲੇ , 336 ਮੌਤਾਂ:ਨਵੀਂ ਦਿੱਲੀ : ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਬਰਕਰਾਰ ਹੈ। ਹੁਣ ਭਾਰਤ ਵਿਚ ਵੀ ਕੋਰੋਨਾ ਵਾਇਰਸ ਨਾਲ ਮੌਤਾਂ ਦਾ ਸਿਲਸਿਲਾ ਵੱਧ ਰਿਹਾ ਹੈ ਅਤੇ ਉਥੇ ਨਾਲ ਹੀ ਪਾਜ਼ੀਟਿਵ ਕੋਰੋਨਾ ਮਾਮਲਿਆਂ ਦੀ ਗਿਣਤੀ ਵਿਚ ਵੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਭਾਰਤ 'ਚ ਕੋਰੋਨਾ ਦੇ ਕੇਸਾਂ ਦੀ ਗਿਣਤੀ 3 ਲੱਖ 80 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਚੁੱਕੀ ਹੈ, ਜਦਕਿ ਮਰਨ ਵਾਲਿਆਂ ਦੀ ਸੰਖਿਆ ਸਾਢੇ 12 ਹਜ਼ਾਰ ਤੋਂ ਵੀ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 2 ਲੱਖ ਮਰੀਜ਼ ਠੀਕ ਵੀ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚੋਂ ਹੁਣ ਤੱਕ ਦੇ ਸੱਭ ਤੋਂ ਵੱਧ ਅਤੇ ਰਿਕਾਰਡ ਤੋੜ 13,586 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 336 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 3,80,532 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 12,573 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 2,04,711 ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਮਾਮਲਿਆਂ ਦੀ ਸੰਖਿਆ 1,63,248 ਹੋ ਗਈ ਹੈ। [caption id="attachment_412677" align="aligncenter" width="300"]India 3 lakh 80 thousand corona cases in India, 12,573 died ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 13,586 ਨਵੇਂ ਮਾਮਲੇ , 336 ਮੌਤਾਂ[/caption] ਇਸ ਵੇਲੇ ਮਹਾਰਾਸ਼ਟਰ 'ਚ ਸਭ ਤੋਂ ਜ਼ਿਆਦਾ ਸਰਗਰਮ ਮਾਮਲੇ ਹਨ। ਪਿਛਲੇ 24 ਘੰਟਿਆਂ 'ਚ ਸੂਬੇ 'ਚ ਕੋਰੋਨਾ ਦੇ 3752 ਨਵੇਂ ਮਾਮਲੇ ਸਾਹਮਣੇ ਆਏ ਹਨ। ਓਥੇ ਕੁੱਲ ਮਰੀਜ਼ਾਂ ਦੀ ਗਿਣਤੀ ਇਕ ਲੱਖ 20 ਹਜ਼ਾਰ 504 ਹੋ ਗਈ ਹੈ, ਜਿਸ 'ਚ 5721 ਲੋਕਾਂ ਦੀ ਮੌਤ ਹੋ ਚੁਕੀ ਹੈ। ਇਸ ਤੋਂ ਬਾਅਦ ਦੂਜੇ ਨੰਬਰ 'ਤੇ ਦਿੱਲੀ, ਤੀਜੇ ਨੰਬਰ 'ਤੇ ਤਾਮਿਲਨਾਡੂ, ਚੌਥੇ ਨੰਬਰ 'ਤੇ ਗੁਜਰਾਤ, ਪੰਜਵੇਂ ਨੰਬਰ 'ਤੇ ਪੱਛਮੀ ਬੰਗਾਲ ਹੈ। ਦੱਸ ਦੇਈਏ ਕਿ ਦਿੱਲੀ 'ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਦਿੱਲੀ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 8726 ਟੈਸਟ ਕੀਤੇ ਗਏ, ਜਿਨ੍ਹਾਂ 'ਚੋਂ 2877 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 65 ਲੋਕਾਂ ਦੀ ਮੌਤ ਹੋ ਗਈ ਹੈ। ਦਿੱਲੀ 'ਚ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਦੀ ਕੁੱਲ ਗਿਣਤੀ 49,979 ਹੋ ਗਈ ਹੈ। ਇਨ੍ਹਾਂ 'ਚੋਂ 21,314 ਠੀਕ ਹੋ ਚੁੱਕੇ ਹਨ ਅਤੇ 1969 ਲੋਕਾਂ ਦੀ ਮੌਤ ਹੋ ਚੁਕੀ ਹੈ। -PTCNews

Related Post