ਮੋਗਾ 'ਚ ਦੇਰ ਰਾਤ ਇੰਡੀਅਨ ਏਅਰਫੋਰਸ ਦਾ ਮਿੱਗ-21 ਜਹਾਜ਼ ਹੋਇਆ ਕ੍ਰੈਸ਼ ,ਪਾਇਲਟ ਦੀ ਮੌਤ

By  Shanker Badra May 21st 2021 11:45 AM -- Updated: May 22nd 2021 09:35 AM

ਮੋਗਾ : ਮੋਗਾ ਦੇ ਲੰਗੇਆਣਾ ਪਿੰਡ 'ਚ ਬੀਤੀ ਰਾਤ 11 ਵਜੇ ਦੇ ਕਰੀਬ ਇੰਡੀਅਨ ਏਅਰਫੋਰਸ ਦਾ ਮਿੱਗ-21 ਜਹਾਜ਼ ਕਰੈਸ਼ ਹੋ ਗਿਆ ਹੈ। ਇਸ ਦੌਰਾਨ ਪਾਇਲਟ ਅਭਿਨਵ ਚੌਧਰੀ ਦੀ ਮੌਤ ਹੋ ਗਈ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਜਹਾਜ਼ ਨੂੰ ਬਹੁਤ ਭਿਆਨਕ ਅੱਗ ਲੱਗੀ ਹੋਈ ਸੀ ਅਤੇ ਦੂਰ-ਦੂਰ ਤੱਕ ਜਹਾਜ਼ ਦੇ ਪਰਖੱਚੇ ਉੱਡ ਰਹੇ ਸਨ। ਉੱਥੇ ਮੌਜੂਦ ਲੋਕਾਂ ਨੇ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ ਅਤੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ।

India Air Force's MiG-21 fighter jet crashes in Punjab’s Moga, IAF’s pilot dead ਮੋਗਾ 'ਚ ਦੇਰ ਰਾਤ ਇੰਡੀਅਨ ਏਅਰਫੋਰਸ ਦਾ ਮਿੱਗ-21ਜਹਾਜ਼ ਹੋਇਆ ਕ੍ਰੈਸ਼ ,ਪਾਇਲਟ ਦੀ ਮੌਤ

ਪੜ੍ਹੋ ਹੋਰ ਖ਼ਬਰਾਂ :ਭਾਰਤ 'ਚ ਕਦੋਂ ਖ਼ਤਮ ਹੋਵੇਗੀ ਕੋਰੋਨਾ ਦੀ ਦੂਜੀ ਲਹਿਰ ਅਤੇ ਕਦੋਂ ਆਵੇਗੀ ਤੀਜੀ ਲਹਿਰ ?

ਜਾਣਕਾਰੀ ਅਨੁਸਾਰ ਰਾਜਸਥਾਨ ਦੇ ਸੂਰਤਗੜ ਏਅਰ ਬੇਸ ਤੋਂ ਪਾਇਲਟ ਅਭਿਨਵ ਚੌਧਰੀ ਨੇ ਜਗਰਾਵਾਂ ਦੇ ਕੋਲ ਪੈਂਦੇ ਇਨਾਇਤਪੁਰਾ ਲਈ ਉਡ਼ਾਨ ਭਰੀ ਸੀ। ਪ੍ਰੈਕਟਿਸ ਲਈ ਗਏ ਪਾਇਲਟ ਅਭਿਨਵ ਚੌਧਰੀ ਨੇ ਜਦੋਂ ਇਨਾਇਤਪੁਰਾ ਤੋਂ ਵਾਪਸ ਸੂਰਤਗੜ ਲਈ ਉਡ਼ਾਨ ਭਰੀ ਤਾਂ ਮੋਗੇ ਦੇ ਪਿੰਡ ਲੰਗੇਆਨਾ ਦੇ ਕੋਲ ਆਕੇ ਉਨ੍ਹਾਂ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਦੌਰਾਨ ਜਹਾਜ਼ ਨੂੰ ਭਿਆਨਕ ਅੱਗ ਲੱਗ ਗਈ।

ਗਨੀਮਤ ਇਹ ਰਹੀ ਕਿ ਜਹਾਜ਼ ਘਰਾਂ ਤੋਂ ਮਹਿਜ਼ 500 ਮੀਟਰ ਦੀ ਦੂਰੀ 'ਤੇ ਖੇਤਾਂ ਵਿੱਚ ਜਾ ਡਿੱਗਿਆ। ਜਿਸ ਕਾਰਨ ਕੋਈ ਜਾਨੀ ਅਤੇ ਮਾਲੀ ਨੁਕਸਾਨ ਨਹੀਂ ਹੋਇਆ ਪਰ ਇਸ ਹਾਦਸੇ ਵਿੱਚ ਪਾਇਲਟ ਅਭਿਨਵ ਚੌਧਰੀ ਦੀ ਮੌਤ ਹੋ ਗਈ ਹੈ।ਰਾਤ ਕਰੀਬ ਤਿੰਨ ਵਜੇ ਕੜੀ ਮਿਹਨਤ ਦੇ ਬਾਅਦ ਪਾਇਲਟ ਦੀ ਲਾਸ਼ ਬਾਹਰ ਕੱਢੀ ਗਈ। ਸੂਤਰਾਂ ਦੇ ਅਨੁਸਾਰ ਗਰਦਨ ਟੁੱਟਣ ਨਾਲ ਪਾਇਲਟ ਅਭਿਨਵ ਦੀ ਮੌਤ ਹੋਈ ਹੈ।

India Air Force's MiG-21 fighter jet crashes in Punjab’s Moga, IAF’s pilot dead ਮੋਗਾ 'ਚ ਦੇਰ ਰਾਤ ਇੰਡੀਅਨ ਏਅਰਫੋਰਸ ਦਾ ਮਿੱਗ-21ਜਹਾਜ਼ ਹੋਇਆ ਕ੍ਰੈਸ਼ ,ਪਾਇਲਟ ਦੀ ਮੌਤ

ਇਸ ਮੌਕੇ 'ਤੇ ਹੀ ਬਠਿੰਡਾ ਏਅਰਫੋਰਸ ਅਤੇ ਹਲਵਾਰਾ ਏਅਰਫੋਰਸ ਦੀਆਂ ਟੀਮਾਂ ਵੀ ਪਹੁੰਚ ਗਈਆਂ ਸੀ ਜਿਨ੍ਹਾਂ ਨੇ ਪਾਇਲਟ ਅਭਿਨਵ ਚੌਧਰੀ ਨੂੰ ਭਾਲਣਾ ਸ਼ੁਰੂ ਕੀਤਾ। ਉਨ੍ਹਾਂਨੇ ਦੱਸਿਆ ਕਿ ਲੱਗਪਗ 4 ਘੰਟੇ ਦੀ ਮਸ਼ੱਕਤ ਤੋਂ ਬਾਅਦ ਪਾਇਲਟ ਅਭਿਨਵ ਚੌਧਰੀ ਦੀ ਲਾਸ਼ ਖੇਤਾਂ ਤੋਂ ਮਿਲੀ। ਭਾਰਤੀ ਹਵਾਈ ਫੌਜ ਨੇ ਪੱਛਮੀ ਖੇਤਰ ਵਿਚ ਭਾਰਤੀ ਹਵਾਈ ਫੌਜ ਦੇ ਇਕ ਬਾਇਸਨ ਜਹਾਜ਼ ਦੀ ਦੁਰਘਟਨਾ ਦੇ ਕਾਰਨਾ ਦਾ ਪਤਾ ਲਗਾਉਣ ਲਈ ਜਾਂਚ ਦਾ ਆਦੇਸ਼ ਦਿੱਤਾ ਹੈ।

-PTCNews

Related Post