ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਵਪਾਰ ,ਨਿਵੇਸ਼ ਅਤੇ ਸਾਈਬਰ ਸੁਰੱਖਿਆ ਸਮੇਤ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ

By  Shanker Badra January 25th 2020 04:02 PM

ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਵਪਾਰ ,ਨਿਵੇਸ਼ ਅਤੇ ਸਾਈਬਰ ਸੁਰੱਖਿਆ ਸਮੇਤ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ:ਨਵੀਂ ਦਿੱਲੀ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜ਼ੇਅਰ ਮੈਸੀਅਸ ਬੋਲਸੋਨਾਰੋ ਵਿਚਾਲੇ ਅੱਜ ਇਕ ਵਫ਼ਦ ਪੱਧਰੀ ਬੈਠਕ ਹੋਈ ਹੈ। ਇਸ ਮੌਕੇ ਭਾਰਤ ਅਤੇ ਬ੍ਰਾਜ਼ੀਲ ਨੇ ਵਪਾਰ ਅਤੇ ਨਿਵੇਸ਼, ਤੇਲ ,ਗੈਸ, ਸਾਈਬਰ ਸੁਰੱਖਿਆ ਅਤੇ ਸੂਚਨਾ ਤਕਨਾਲੋਜੀ ਵਰਗੇ ਕਈ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ 15 ਸਮਝੌਤਿਆਂ 'ਤੇ ਦਸਤਖਤ ਕੀਤੇ ਹਨ।

India and Brazil between 15 Agreements Signed ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਵਪਾਰ ,ਨਿਵੇਸ਼ ਅਤੇ ਸਾਈਬਰ ਸੁਰੱਖਿਆ ਸਮੇਤ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਮੇਸੀਅਸ ਬੋਲਸੋਨਾਰੋ ਨੇ ਅੱਜ ਇੱਥੇ ਹੈਦਰਾਬਾਦ ਹਾਊਸ 'ਚ ਹੋਈ ਦੋ-ਪੱਖੀ ਬੈਠਕ 'ਚ ਇਹ ਫ਼ੈਸਲੇ ਕੀਤੇ ਹਨ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੋਂ ਇਲਾਵਾ ਇਸ ਮੌਕੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਧਰਮਿੰਦਰ ਪ੍ਰਧਾਨ, ਕੌਮੀ ਸੁਰੱਖਿਆ ਅਜੀਤ ਡੋਭਾਲ ਆਦਿ ਮੌਜੂਦ ਵੀ ਸਨ।

India and Brazil between 15 Agreements Signed ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਵਪਾਰ ,ਨਿਵੇਸ਼ ਅਤੇ ਸਾਈਬਰ ਸੁਰੱਖਿਆ ਸਮੇਤ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ

ਇਸ ਮੌਕੇ ਬੋਲਦਿਆਂ ਮੋਦੀ ਨੇ ਕਿਹਾ ਕਿ ਦੋਨੋਂ ਰਾਜਨੀਤਕ ਭਾਈਵਾਲਾਂ ਵਿਚਾਲੇ ਸਬੰਧਾਂ ਨੂੰ ਹੋਰ ਵਧਾਉਣ ਲਈ ਇਕ ਕਾਰਜ ਯੋਜਨਾ ਨੂੰ ਅੰਤਮ ਰੂਪ ਦਿੱਤਾ ਗਿਆ ਹੈ। ਮੋਦੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਦੀ ਹਾਜ਼ਰੀ ਵਿਚ ਕਿਹਾ, “ਤੁਹਾਡੀ ਭਾਰਤ ਯਾਤਰਾ ਨੇ ਭਾਰਤ ਅਤੇ ਬ੍ਰਾਜ਼ੀਲ ਦਰਮਿਆਨ ਦੁਵੱਲੇ ਸੰਬੰਧਾਂ ਵਿਚ ਇਕ ਨਵਾਂ ਅਧਿਆਇ ਖੁੱਲਿਆ ਹੈ।

-PTCNews

Related Post