IND v BAN T20 : ਦੂਜੇ ਮੈਚ 'ਚ ਬੋਲਿਆ ਰੋਹਿਤ ਦਾ ਬੱਲਾ, ਵਿਰੋਧੀਆਂ ਨੂੰ 8 ਵਿਕਟਾਂ ਨਾਲ ਹਰਾਇਆ

By  Jashan A November 8th 2019 08:27 AM

IND v BAN T20 : ਦੂਜੇ ਮੈਚ 'ਚ ਬੋਲਿਆ ਰੋਹਿਤ ਦਾ ਬੱਲਾ, ਵਿਰੋਧੀਆਂ ਨੂੰ 8 ਵਿਕਟਾਂ ਨਾਲ ਹਰਾਇਆ,ਨਵੀਂ ਦਿੱਲੀ: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਖੇਡੇ ਗਏ ਦੂਸਰੇ ਟੀ-20 ਮੈਚ 'ਚ ਭਾਰਤ ਨੇ ਵਿਰੋਧੀਆਂ ਨੂੰ 8 ਵਿਕਟਾਂ ਨਾਲ ਹਰਾ ਦਿੱਤਾ ਹੈ। ਜਿਸ ਦੌਰਾਨ ਭਾਰਤ ਨੇ ਤਿੰਨ ਮੈਚਾਂ ਦੀ ਸੀਰੀਜ਼ ਵਿਚ 1-1 ਦੀ ਬਰਾਬਰੀ ਕਰ ਲਈ ਹੈ। ਰਾਜਕੋਟ 'ਚ ਖੇਡਿਆ ਗਿਆ ਇਹ ਮੈਚ ਕਾਫੀ ਰੋਮਾਂਚਕ ਰਿਹਾ। https://twitter.com/BCCI/status/1192485006251180032?s=20 ਤੁਹਾਨੂੰ ਦੱਸ ਦੇਈਏ ਕਿ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਜਿਸ ਦੌਰਾਨ ਬੰਗਲਾਦੇਸ਼ੀ ਟੀਮ ਨੇ ਪਹਿਲਾ ਬੱਲੇਬਾਜ਼ੀ ਕਰਦਿਆਂ 6 ਵਿਕਟਾਂ ਦੇ ਨੁਕਸਾਨ 'ਤੇ 153 ਦੌੜਾਂ ਬਣਾਈਆਂ। ਹੋਰ ਪੜ੍ਹੋ: ਰੋਹਿਤ ਸ਼ਰਮਾ ਨੇ ਰਚਿਆ ਇਤਿਹਾਸ, ਇਹ ਰਿਕਾਰਡ ਕੀਤਾ ਆਪਣੇ ਨਾਂਅ ਉਧਰ 154 ਦੌੜਾਂ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਦੇ ਦੋਵੇਂ ਸਲਾਮੀ ਬੱਲੇਬਾਜ਼ਾਂ ਨੇ ਚੰਗੀ ਸ਼ੁਰੁਆਤ ਕੀਤੀ। ਇਸ ਮੈਚ 'ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। https://twitter.com/BCCI/status/1192489713157804032?s=20 ਰੋਹਿਤ ਸ਼ਰਮਾ ਨੇ ਆਪਣੇ ਰਿਕਾਰਡ 100ਵੇਂ ਟੀ-20 ਮੈਚ ਦਾ ਜਸ਼ਨ ਵੀਰਵਾਰ ਨੂੰ ਦੂਜੇ ਟੀ-20 ਮੁਕਾਬਲੇ ਵਿਚ 85 ਦੌੜਾਂ ਦੀ ਧਮਾਕੇਦਾਰ ਪਾਰੀ ਖੇਡ ਕੇ ਮਨਾਇਆ। ਰੋਹਿਤ ਨੇ ਸਿਰਫ 43 ਗੇਂਦਾਂ 'ਤੇ 85 ਦੌੜਾਂ ਦੀ ਧਮਾਕੇਦਾਰ ਪਾਰੀ ਵਿਚ 6 ਚੌਕੇ ਤੇ 6 ਛੱਕੇ ਲਾਏ, ਜਿਸਦੀ ਬਦੌਲਤ ਭਾਰਤ ਨੇ ਮੈਚ 16ਵੇਂ ਓਵਰ ਵਿਚ ਹੀ ਖਤਮ ਕਰ ਦਿੱਤਾ। https://twitter.com/BCCI/status/1192480563900272640?s=20 ਟੀਮਾਂ : ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ਿਖਰ ਧਵਨ, ਲੋਕੇਸ਼ ਰਾਹੁਲ, ਸ਼੍ਰੇਅਸ ਅਈਅਰ, ਰਿਸ਼ਭ ਪੰਤ, ਕਰੁਣਾਲ ਪੰਡਯਾ, ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਯੁਜਵੇਂਦਰ ਚਾਹਲ, ਦੀਪਕ ਚਾਹਰ, ਖਲੀਲ ਅਹਿਮਦ। ਬੰਗਲਾਦੇਸ਼ : ਲਿਟਨ ਦਾਸ, ਸੌਮਿਆ ਸਰਕਾਰ, ਮੁਹੰਮਦ ਨੈਮ, ਮੁਸ਼ਫਿਕੂਰ ਰਹੀਮ, ਮਹਿਮੂਦੁੱਲਾ (ਕਪਤਾਨ), ਆਫੀਫ ਹੁਸੈਨ, ਮੋਸਾਦਦੇਕ ਹੁਸੈਨ, ਅਮੀਨੁਲ ਇਸਲਾਮ, ਸ਼ਫੀਉਲ ਇਸਲਾਮ, ਮੁਸਤਫਿਜ਼ੁਰ ਰਹਿਮਾਨ, ਅਲ-ਅਮੀਨ ਹੁਸੈਨ। -PTC News

Related Post