ਪੰਜਾਬ ਸਮੇਤ ਦੇਸ਼ ਭਰ ‘ਚ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ ,ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਂਟ

By  Shanker Badra October 8th 2019 07:02 PM

ਪੰਜਾਬ ਸਮੇਤ ਦੇਸ਼ ਭਰ ‘ਚ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ ,ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਂਟ:ਨਵੀਂ ਦਿੱਲੀ : ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਅੱਜ ਪੰਜਾਬ ਸਮੇਤ ਪੂਰੇ ਦੇਸ਼ ‘ਚ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਹੈ। ਇਸ ਦੌਰਾਨ ਸ਼ਾਮ ਨੂੰ ਸੂਰਜ ਢਲਦਿਆਂ ਹੀ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਂਟ ਕੀਤਾ ਗਿਆ ਹੈ।ਇਸ ਦੁਸਹਿਰੇ ਦੇ ਤਿਉਹਾਰ ਮੱਦੇਨਜ਼ਰ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ  ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਗਏ ਸਨ।

 India celebrated Dussehra festival , Ravana, Kumbhakaran and Meghnad burn ਪੰਜਾਬ ਸਮੇਤ ਦੇਸ਼ ਭਰ ‘ਚ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ ,ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਂਟ

ਇਸ ਤਿਉਹਾਰ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਇਸ ਦੌਰਾਨ ਪੰਜਾਬ ਦੇ ਹਰ ਜ਼ਿਲ੍ਹੇ 'ਚ ਵੱਖ -ਵੱਖ ਥਾਵਾਂ ‘ਤੇ ਦੁਸਹਿਰੇ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਹੈ।ਇਸ ਮੌਕੇ ਵੱਖ -ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨੀ ਭੇਟ ਕੀਤਾ ਹੈ। ਇਸ ਮੌਕੇ 'ਤੇ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਲੋਕ ਹਾਜ਼ਰ ਸਨ।

India celebrated Dussehra festival , Ravana, Kumbhakaran and Meghnad burn ਪੰਜਾਬ ਸਮੇਤ ਦੇਸ਼ ਭਰ ‘ਚ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ ,ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਂਟ

ਜ਼ਿਕਰਯੋਗ ਹੈ ਕਿ ਰਾਵਣ ਨੇ ਰਾਮ ਤੋਂ ਬਦਲਾ ਲੈਣ ਲਈ ਭਗਵਾਨ ਰਾਮ ਦੀ ਪਤਨੀ ਸੀਤਾ ਨੂੰ ਅਗਵਾ ਕਰ ਲਿਆ ਸੀ ਕਿਉਂਕਿ ਰਾਮ ਅਤੇ ਉਸ ਦੇ ਭਰਾ ਲਕਸ਼ਮਣ ਨੇ ਰਾਵਣ ਦੀ ਭੈਣ ਸ਼ਰੂਪਨਖਾ ਦਾ ਨੱਕ ਕੱਟ ਦਿੱਤਾ ਸੀ। ਜਿਸ ਕਰਕੇ ਦੇਸ਼ ਭਰ ਵਿੱਚ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਂਟ ਕੀਤਾ ਜਾਂਦਾ ਹੈ , ਓਥੇ ਹੀ ਰਾਵਣ ਨੂੰ ਤਾਮਿਲਾਂ ਅਤੇ ਹਿੰਦੂਆਂ ਦੁਆਰਾ ਭਾਰਤ ਦੇ ਕੁਝ ਹਿੱਸਿਆਂ ਪੂਜਿਆ ਜਾਂਦਾ ਹੈ ਅਤੇ ਸ਼੍ਰੀਲੰਕਾ ਅਤੇ ਬਾਲੀ (ਇੰਡੋਨੇਸ਼ੀਆ) ਵਿੱਚ ਵੀ ਰਾਵਣ ਦੀ ਪੂਜਾ ਕੀਤੀ ਜਾਂਦੀ ਹੈ।

-PTCNews

Related Post