ਲੱਦਾਖ 'ਚ ਸ਼ਹੀਦ ਹੋਏ 20 ਭਾਰਤੀ ਜਵਾਨਾਂ ਦੀ ਸੂਚੀ ਹੋਈ ਜਾਰੀ, ਪੰਜਾਬ ਦੇ 4 ਜਵਾਨ ਸ਼ਹੀਦ

By  Shanker Badra June 17th 2020 05:24 PM -- Updated: June 17th 2020 07:07 PM

ਲੱਦਾਖ 'ਚ ਸ਼ਹੀਦ ਹੋਏ 20 ਭਾਰਤੀ ਜਵਾਨਾਂ ਦੀ ਸੂਚੀ ਹੋਈ ਜਾਰੀ, ਪੰਜਾਬ ਦੇ 4 ਜਵਾਨ ਸ਼ਹੀਦ:ਚੰਡੀਗੜ੍ਹ : ਭਾਰਤ-ਚੀਨ ਸਰਹੱਦ 'ਤੇ ਪੂਰਬੀ ਲੱਦਾਖ ਦੀ ਗਲਵਾਨ ਘਾਟੀ 'ਚ ਐਤਵਾਰ ਰਾਤ ਨੂੰ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ 'ਚ ਭਾਰਤੀ ਫ਼ੌਜ ਦੇ ਕਰਨਲ ਸਮੇਤ 20 ਜਵਾਨ ਸ਼ਹੀਦ ਹੋ ਗਏ ਹਨ। ਹੁਣ ਦੇਸ਼ ਦੀ ਖਾਤਰ ਜਾਨ ਵਾਰਨ ਵਾਲੇ ਇਨ੍ਹਾਂ 20 ਜਵਾਨਾਂ ਦੇ ਨਾਮ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਸ਼ਹੀਦ ਹੋਣ ਵਾਲੇ ਜਵਾਨਾਂ ਵਿੱਚ 4 ਚਾਰ ਪੰਜਾਬ ਨਾਲ ਸਬੰਧਿਤ ਹਨ।

ਇਸ ਝੜਪ 'ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ 20 ਜਵਾਨਾਂ ਦੇ ਨਾਵਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ। ਇਸ ਵਿਚ ਪੰਜਾਬ ਦੇ 4 ਜਵਾਨਾਂ ਦਾ ਨਾਂ ਵੀ ਸ਼ਾਮਲ ਹੈ ਜਿਨ੍ਹਾਂ ਵਿਚ ਪਟਿਆਲਾ ਦਾ ਮਨਦੀਪ ਸਿੰਘ, ਮਾਨਸਾ ਦਾ ਗੁਰਤੇਜ ਸਿੰਘ, ਗੁਰਦਾਸਪੁਰ ਦਾ ਸਤਨਾਮ ਸਿੰਘ ਤੇ ਸੰਗਰੂਰ ਦਾ ਗੁਰਬਿੰਦਰ ਸਿੰਘ ਸ਼ਾਮਲ ਹਨ। ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਵਿਚਾਲੇ ਤਿੰਨ ਘੰਟੇ ਤਕ ਪੱਥਰਬਾਜ਼ੀ ਤੇ ਡਾਂਗਾਂ-ਸੋਟਿਆਂ ਨਾਲ ਜ਼ਬਰਦਸਤ ਝੜਪ ਹੋਈ ਸੀ।

India-China clash : List of 20 Indian jawans martyred in Ladakh ਲੱਦਾਖ 'ਚ ਸ਼ਹੀਦ ਹੋਏ 20 ਭਾਰਤੀ ਜਵਾਨਾਂ ਦੀ ਸੂਚੀ ਹੋਈ ਜਾਰੀ, ਪੰਜਾਬ ਦੇ 4 ਜਵਾਨ ਸ਼ਹੀਦ

ਲੱਦਾਖ ਨੇੜੇ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ 'ਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੋਲਾਵਾਲ ਦਾ ਇਕ ਸੈਨਿਕ ਸ਼ਹੀਦ ਹੋ ਗਿਆ ਹੈ। ਸ਼ਹੀਦ ਹੋਇਆ ਗੁਰਬਿੰਦਰ ਸਿੰਘ ਤਿੰਨ ਭੈਣ-ਭਰਾਵਾਂ 'ਚੋਂ ਸਭ ਤੋਂ ਛੋਟਾ ਸੀ। ਗੁਰਬਿੰਦਰ ਸਿੰਘ ਦੀ ਮੰਗਣੀ ਹੋ ਗਈ ਸੀ ਅਤੇ ਜਲਦ ਹੀ ਵਿਆਹ ਹੋਣ ਵਾਲ਼ਾ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਾ ਗਿਆ।

India-China clash : List of 20 Indian jawans martyred in Ladakh ਲੱਦਾਖ 'ਚ ਸ਼ਹੀਦ ਹੋਏ 20 ਭਾਰਤੀ ਜਵਾਨਾਂ ਦੀ ਸੂਚੀ ਹੋਈ ਜਾਰੀ, ਪੰਜਾਬ ਦੇ 4 ਜਵਾਨ ਸ਼ਹੀਦ

ਪਟਿਆਲਾ ਜ਼ਿਲ੍ਹੇ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਵੀ ਸ਼ਹੀਦ ਹੋ ਗਏ ਹਨ। ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਘਨੌਰ ਨੇੜਲੇ ਪਿੰਡ ਸੀਲ ਦਾ ਰਹਿਣ ਵਾਲਾ ਸੀ ਅਤੇ ਕੁੱਝ ਸਮਾਂ ਪਹਿਲਾਂ ਹੀ ਛੁੱਟੀ ਕੱਟ ਕੇ ਗਿਆ ਸੀ। ਇਸ ਦੇ ਇਲਾਵਾ ਜ਼ਿਲ੍ਹਾ ਗੁਰਦਾਸਪੁਰ ਦਾ ਵਸਨੀਕ ਨਾਇਬ ਸੂਬੇਦਾਰ ਸਤਨਾਮ ਸਿੰਘ ਵੀ ਸ਼ਹੀਦ ਹੋ ਗਿਆ ਹੈ,ਜਿਸ ਨਾਲ ਪੰਜਾਬ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਮਾਨਸਾ ਦੇ ਪਿੰਡ ਬੀਰੇਵਾਲਾ ਡੋਗਰਾ ਦਾ ਜਾਂਬਾਂਜ ਸੈਨਿਕ ਗੁਰਤੇਜ ਸਿੰਘ (23) ਪੁੱਤਰ ਵਿਰਸਾ ਸਿੰਘ ਸ਼ਹੀਦ ਹੋ ਗਿਆ ਹੈ। ਤਿੰਨ ਭਰਾਵਾਂ ‘ਚੋਂ ਸਭ ਤੋਂ ਛੋਟਾ ਗੁਰਤੇਜ ਪੌਣੇ ਦੋ ਕੁ ਸਾਲ ਪਹਿਲਾਂ ਹੀ ਭਾਰਤੀ ਫ਼ੌਜ ‘ਚ ਭਰਤੀ ਹੋਇਆ ਸੀ ,ਜਿਸ ਨੇ ਆਪਣੀ ਫ਼ੌਜੀ ਸਿਖਲਾਈ ਤੋਂ ਬਾਅਦ ਸਿੱਖ ਰੈਜਮੈਂਟ ਅਧੀਨ ਪਹਿਲੀ ਵਾਰ ਲੇਹ-ਲੱਦਾਖ ‘ਚ ਕਮਾਨ ਸੰਭਾਲੀ ਸੀ। ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ ‘ਚ ਮਾਂ-ਪਿਓ ਤੇ ਤਿੰਨ ਭਰਾ ਹਨ। ਉਸ ਦੇ ਭਰਾ ਦਾ ਅਜੇ ਤਿੰਨ ਦਿਨ ਪਹਿਲਾਂ ਵਿਆਹ ਹੋਇਆ ਸੀ। ਉਹ ਸਰਹੱਦ ‘ਤੇ ਤਣਾਅ ਕਾਰਨ ਵਿਆਹ ਸਮਾਗਮ ‘ਚ ਸ਼ਾਮਲ ਨਹੀਂ ਹੋ ਸਕਿਆ।

-PTCNews

Related Post