ਭਾਰਤ-ਚੀਨ ਵਿਵਾਦ ‘ਤੇ PM ਨਰਿੰਦਰ ਮੋਦੀ ਵੱਲੋਂ ਬੁਲਾਈ ਸਰਬ ਪਾਰਟੀ ਬੈਠਕ ਹੋਵੇਗੀ ਅੱਜ

By  Shanker Badra June 19th 2020 01:07 PM

ਭਾਰਤ-ਚੀਨ ਵਿਵਾਦ ‘ਤੇ PM ਨਰਿੰਦਰ ਮੋਦੀ ਵੱਲੋਂ ਬੁਲਾਈ ਸਰਬ ਪਾਰਟੀ ਬੈਠਕ ਹੋਵੇਗੀ ਅੱਜ:ਨਵੀਂ ਦਿੱਲੀ : ਲੱਦਾਖ ‘ਚ ਭਾਰਤ-ਚੀਨ ਸਰਹੱਦ ‘ਤੇ ਮੌਜੂਦਾ ਸਥਿਤੀ ‘ਤੇ ਚਰਚਾ ਕਰਨ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਾਮ 5 ਵਜੇ ਸਰਬ ਪਾਰਟੀ ਬੈਠਕ ਬੁਲਾਈ ਹੈ। ਪ੍ਰਧਾਨ ਮੰਤਰੀ ਦਫ਼ਤਰ(ਪੀ.ਐਮ.ਓ) ਦੁਆਰਾ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਬੈਠਕ ‘ਚ ਹਿੱਸਾ ਲੈਣਗੇ।

ਇਸ ਸਰਬ ਪਾਰਟੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੂੰ ਪਿਛਲੇ ਕੁਝ ਦਿਨਾਂ ਤੋਂ ਚੀਨ ਦੇ ਨਾਲ ਚੱਲ ਰਹੇ ਤਣਾਅ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸ ਸਮੱਸਿਆ ਦੇ ਹੱਲ ਲਈ ਭਾਰਤ ਸਰਕਾਰ ਵੱਲੋਂ ਅਜੇ ਤਕ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਵੀ ਮੀਟਿੰਗ ਵਿਚ ਦਿੱਤੀ ਜਾਵੇਗੀ। ਇਸ ਮੀਟਿੰਗ ਵਿਚ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ, ਉਧਵ ਠਾਕਰੇ, ਸ਼ਰਦ ਪਵਾਰ, ਅਖਿਲੇਸ਼ ਯਾਦਵ, ਹੇਮੰਤ ਸੋਰੇਨ, ਮਮਤਾ ਬੈਨਰਜੀ, ਚੰਦਰਬਾਬੂ ਨਾਇਡੂ ਸ਼ਾਮਲ ਹੋਣਗੇ।

India-China dispute On All-party meeting convened by PM Narendra Modi ਭਾਰਤ-ਚੀਨ ਵਿਵਾਦ ‘ਤੇ PM ਨਰਿੰਦਰ ਮੋਦੀ ਵੱਲੋਂ ਬੁਲਾਈ ਸਰਬ ਪਾਰਟੀ ਬੈਠਕ ਹੋਵੇਗੀ ਅੱਜ

ਇਸ ਦੇ ਇਲਾਵਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਇਸ ਮੀਟਿੰਗ ਵਿਚ ਸ਼ਾਮਲ ਹੋਣਗੇ। ਟੀਐੱਮਸੀ ਮੁਖੀ ਬੈਨਰਜੀ ਨੇ ਬੁੱਧਵਾਰ ਨੂੰ ਕੋਵਿਡ 19 ਮਹਾਮਾਰੀ ਸਬੰਧ ਵਿਚ ਅਨਲਾਕ 1 ਤੋਂ ਬਾਅਦ ਪੈਦਾ ਹੋਈਆਂ ਸਥਿਤੀਆਂ 'ਤੇ ਚਰਚਾ ਲਈ ਸੱਦੀ ਗਈ ਬੈਠਕ ਵਿਚ ਹਿੱਸਾ ਨਹੀਂ ਲਿਆ ਸੀ।

ਦੱਸ ਦੇਈਏ ਕਿ ਭਾਰਤ-ਚੀਨ ਬਾਰਡਰ 'ਤੇ ਪੂਰਬੀ ਲੱਦਾਖ ਦੀ ਗਲਵਾਨ ਘਾਟੀ 'ਚ ਐਤਵਾਰ ਰਾਤ ਨੂੰ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ 'ਚ ਭਾਰਤੀ ਫ਼ੌਜ ਦੇ ਕਰਨਲ ਸਮੇਤ 20 ਜਵਾਨ ਸ਼ਹੀਦ ਹੋ ਗਏ ਹਨ। ਜਿਸ ਤੋਂ ਬਾਅਦ ਭਾਰਤ ਦੇ ਲੋਕਾਂ ਵਿੱਚ ਚੀਨ ਦੇ ਖ਼ਿਲਾਫ਼ ਭਾਰੀ ਰੋਸ ਹੈ।  ਇਸ ਹਿੰਸਕ ਝੜਪ ਤੋਂ ਬਾਅਦ ਭਾਰਤੀ ਸੈਨਾ ਨੇ ਸਰਹੱਦ 'ਤੇ ਵੱਡੀ ਗਿਣਤੀ ਵਿਚ ਫੌਜੀਆਂ ਨੂੰ ਤਾਇਨਾਤ ਕਰ ਦਿੱਤਾ ਹੈ।

-PTCNews

Related Post