ਬ੍ਰਿਟੇਨ ਦੀ ਸੰਸਦ 'ਚ ਕਿਸਾਨੀ ਅੰਦੋਲਨ ਨੂੰ ਲੈ ਕੇ ਹੋਈ ਚਰਚਾ , ਭਾਰਤ ਵੱਲੋਂ ਤਿੱਖੀ ਪ੍ਰਤੀਕਿਰਿਆ

By  Shanker Badra March 9th 2021 03:12 PM

ਨਵੀਂ ਦਿੱਲੀ :  ਜਿੱਥੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਾ ਪ੍ਰਦਰਸ਼ਨ ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਹੈ। ਓਥੇ ਹੀ ਬ੍ਰਿਟਿਸ਼ ਸੰਸਦ 'ਚ ਇੱਕ ਵਾਰ ਫ਼ਿਰ ਭਾਰਤੀ ਕਿਸਾਨਾਂ ਦਾ ਮੁੱਦਾ ਗੁੰਜਿਆ ਹੈ। ਬ੍ਰਿਟਿਸ਼ ਸਾਂਸਦਾਂ ਨੇ ਭਾਰਤ ਸਰਕਾਰ ਵੱਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ 'ਤੇ ਚਰਚਾ ਕੀਤੀ, ਜਿਸ ਨੂੰ ਲੈ ਕੇ ਹੁਣ ਭਾਰਤ ਨੇ ਸਖ਼ਤ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਇਸ ਦੀ ਨਿੰਦਾ ਕੀਤੀ ਹੈ।

ਪੜ੍ਹੋ ਹੋਰ ਖ਼ਬਰਾਂ : ਕਿਸਾਨ ਅੰਦੋਲਨ ਨੂੰ ਸਮਥਰਨ ਕਰਨ ਵਾਲੀ ਬੇਬੇ ਮਹਿੰਦਰ ਕੌਰ ਨੂੰ ਕੇਜਰੀਵਾਲ ਨੇ ਕੀਤਾ ਸਨਮਾਨਿਤ   

India condemns one-sided false assertions in UK parliamentary debate on farmers' protest ਬ੍ਰਿਟੇਨ ਦੀ ਸੰਸਦ 'ਚ ਕਿਸਾਨੀ ਅੰਦੋਲਨ ਨੂੰ ਲੈ ਕੇ ਹੋਈ ਚਰਚਾ , ਭਾਰਤ ਵੱਲੋਂ ਤਿੱਖੀ ਪ੍ਰਤੀਕਿਰਿਆ

ਦਰਅਸਲ 'ਚ ਭਾਰਤ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੇ ਹਵਾਲੇ ਨਾਲ ਮੁਲਕ ਵਿਚ ਪ੍ਰੈਸ ਦੀ ਅਜ਼ਾਦੀ ਤੇ ਮੁਜ਼ਾਹਰਾਕਾਰੀਆਂ ਦੀ ਸੁਰੱਖਿਆ ਉੱਤੇ ਯੂਕੇ ਦੀ ਸੰਸਦ ਵਿਚ ਚਰਚਾ ਹੋਈ ਹੈ।ਇਹ ਚਰਚਾ ਇੱਕ ਭਾਰਤੀ ਮੂਲ ਦੇ ਵਿਅਕਤੀ ਗੁਰਚਰਨ ਸਿੰਘ ਵਲੋਂ ਪਾਈ ਈ -ਪਟੀਸ਼ਟਨ ਦੇ ਅਧਾਰ ਉੱਤੇ ਕੀਤੀ ਗਈ ਹੈ।

India condemns one-sided false assertions in UK parliamentary debate on farmers' protest ਬ੍ਰਿਟੇਨ ਦੀ ਸੰਸਦ 'ਚ ਕਿਸਾਨੀ ਅੰਦੋਲਨ ਨੂੰ ਲੈ ਕੇ ਹੋਈ ਚਰਚਾ , ਭਾਰਤ ਵੱਲੋਂ ਤਿੱਖੀ ਪ੍ਰਤੀਕਿਰਿਆ

ਇਸ ਚਰਚਾ ਦੌਰਾਨ ਸਟੌਕਿਸ਼ ਨੈਸ਼ਲਿਸਟ ਪਾਰਟੀ ਦੇ ਸੰਸਦ ਮੈਂਬਰ ਮਾਰਟਿਨ ਡੇਅ ਨੇ ਕਿਹਾ ਕਿ ਦਿੱਲੀ ਬਾਰਡਰ 'ਤੇ ਬੈਠੇ ਕਈ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ। ਕਿਸਾਨਾਂ ਉੱਪਰ ਪਾਣੀਆਂ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲਿਆਂ ਵਰਤੇ ਗਏ ਹਨ। ਸਮਾਜਿਕ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਬ੍ਰਿਟੇਨ ਦੀ ਸੰਸਦ 'ਚ ਕਿਸਾਨੀ ਅੰਦੋਲਨ ਨੂੰ ਲੈ ਕੇ ਹੋਈ ਚਰਚਾ , ਭਾਰਤ ਵੱਲੋਂ ਤਿੱਖੀ ਪ੍ਰਤੀਕਿਰਿਆ

ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਅੰਦੋਲਨ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਮਾਰਟਿਨ ਡੇਅ ਨੇ ਕਿਹਾ ਕਿ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਜੋ ਲੋਕਾਂ ਦੇ ਮੂਲ ਹੱਕਾਂ ਦਾ ਘਾਣ ਹੈ। ਪ੍ਰੈੱਸ ਦੀ ਆਜ਼ਾਦੀ ਤੇ ਪ੍ਰਦਰਸ਼ਨ ਕਰਨ ਦਾ ਹੱਕ ਹਰ ਲੋਕਤੰਤਰ 'ਚ ਹੁੰਦਾ ਹੈ।

India condemns one-sided false assertions in UK parliamentary debate on farmers' protest ਬ੍ਰਿਟੇਨ ਦੀ ਸੰਸਦ 'ਚ ਕਿਸਾਨੀ ਅੰਦੋਲਨ ਨੂੰ ਲੈ ਕੇ ਹੋਈ ਚਰਚਾ , ਭਾਰਤ ਵੱਲੋਂ ਤਿੱਖੀ ਪ੍ਰਤੀਕਿਰਿਆ

ਓਧਰ ਭਾਰਤੀ ਹਾਈ ਕਮਿਸ਼ਨ ਨੇ ਇਸ ਦੀ ਨਿੰਦਾ ਕਰਦਿਆਂ ਕਿਹਾ ਕਿ ਬ੍ਰਿਟਿਸ਼ ਸੰਸਦ 'ਚ ਚਰਚਾ ਦੌਰਾਨ ਇੱਕ ਪਾਸੜ ਤੇ ਝੂਠੇ ਤੱਥ ਰੱਖੇ ਗਏ। ਉਨ੍ਹਾਂ ਕਿਹਾ ਕਿ ਬ੍ਰਿਟੇਨ ਦੀ ਸੰਸਦ ਵਿੱਚ ਹੋਈ ਬਹਿਸ ਬਗੈਰ ਕਿਸੇ ਤੱਥ ਦੇ ਕੀਤੇ ਗਈ ਸੀ। ਉਨ੍ਹਾਂ ਨੇ ਕਿਹਾ ਕਿ ਸਾਨੂੰ ਇਸ ਗੱਲ 'ਤੇ ਅਫਸੋਸ ਹੈ ਕਿ ਇੱਕ ਸੰਤੁਲਿਤ ਬਹਿਸ ਦੀ ਬਜਾਇ, ਝੂਠੇ ਦਾਅਵੇ, ਬਿਨਾਂ ਪੁਸ਼ਟੀ ਵਾਲੇ ਤੱਥਾਂ ਨੂੰ ਆਧਾਰ ਬਣਾ ਕੇ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਨੂੰ ਢਾਹ ਲਗਾਈ ਹੈ।

-PTCNews

Related Post