ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 48 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ,768 ਮੌਤਾਂ

By  Shanker Badra July 29th 2020 12:00 PM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 48 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ,768 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 15 ਲੱਖ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 34 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 9 ਲੱਖ 88 ਹਜ਼ਾਰ ਤੋਂ ਵੱਧ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 48 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 768 ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 48,512 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 768 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 15,31,669 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 34,193 ਤੱਕ ਪਹੁੰਚ ਗਿਆ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 48 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 768 ਮੌਤਾਂ

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ9,88,029 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ, ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 5,09,447 ਹੋ ਗਈ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 48 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 768 ਮੌਤਾਂ

ਦੱਸ ਦੇਈਏ ਕਿ ਕੋਰੋਨਾ ਦੀ ਰਫ਼ਤਾਰ ਵੱਧਣ ਦੇ ਨਾਲ ਹੀ ਟੈਸਟਿੰਗ ਵੀ ਵਧਾਈ ਗਈ ਹੈ। ਇਸ ਦੌਰਾਨ ਇੰਡੀਅਨ ਕਾਊਂਸਲ ਆਫ਼ ਮੈਡੀਕਲ ਰਿਸਰਚ ਨੇ ਕਿਹਾ ਕਿ ਮੰਗਲਵਾਰ ਨੂੰ ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਕੁੱਲ 1,77,43,740 ਸੈਂਪਲਾਂ ਦਾ ਟੈਸਟ ਕੀਤਾ ਗਿਆ, ਜਿਨ੍ਹਾਂ 'ਚੋਂ 4,08,855 ਨਮੂਨਿਆਂ ਦੀ ਜਾਂਚ ਮੰਗਲਵਾਰ ਨੂੰ ਕੀਤੀ ਗਈ।

-PTCNews

Related Post