ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 56 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 904 ਮੌਤਾਂ

By  Shanker Badra August 6th 2020 01:09 PM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 56 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 904 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 19 ਲੱਖ 64 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 40 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ 13 ਲੱਖ ਤੋਂ ਵੱਧ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 56 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 904 ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 56,282 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 904 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 19,64,537 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 40,699 ਤੱਕ ਪਹੁੰਚ ਗਿਆ ਹੈ।

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 13,28,337 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ, ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 5,95,501 ਹੋ ਗਈ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 56 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 904 ਮੌਤਾਂ

ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ 'ਚ ਮਰੀਜ਼ਾਂ ਦੀ ਗਿਣਤੀ 3,810 ਵਧਣ ਨਾਲ ਸਰਗਰਮ ਮਾਮਲੇ 1,46,268 ਹੋ ਗਏ ਅਤੇ 334 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 16,476 ਹੋ ਗਿਆ। ਇਸ ਦੌਰਾਨ 6165 ਲੋਕ ਰੋਗ ਮੁਕਤ ਹੋਏ, ਜਿਸ ਨਾਲ ਸਿਹਤਮੰਦ ਹੋਏ ਲੋਕਾਂ ਦੀ ਗਿਣਤੀ ਵੱਧ ਕੇ 3,05,521 ਹੋ ਗਈ ਹੈ।

-PTCNews

Related Post