ਭਾਰਤ 'ਚ ਮੱਠੀ ਪਈ ਕੋਰੋਨਾ ਵਾਇਰਸ ਦੀ ਰਫਤਾਰ, 90 ਦਿਨਾਂ ਬਾਅਦ 50 ਹਜ਼ਾਰ ਤੋਂ ਘੱਟ ਕੋਰੋਨਾ ਮਾਮਲੇ

By  Baljit Singh June 22nd 2021 10:20 AM

ਨਵੀਂ ਦਿੱਲੀ: ਕੋਰੋਨਾ ਦੇ ਮਾਮਲਿਆਂ ਵਿਚ ਨਿਰੰਤਰ ਗਿਰਾਵਟ ਆ ਰਹੀ ਹੈ। 90 ਦਿਨਾਂ ਬਾਅਦ ਦੇਸ਼ ਵਿਚ 50 ਹਜ਼ਾਰ ਤੋਂ ਘੱਟ ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ 42,640 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਅਤੇ 1167 ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆਈ ਹਨ। ਇਸ ਤੋਂ ਪਹਿਲਾਂ 23 ਮਾਰਚ ਨੂੰ 47,262 ਕੋਰੋਨਾ ਮਾਮਲੇ ਦਰਜ ਹੋਏ ਸਨ। ਪਿਛਲੇ ਦਿਨ, 81,839 ਵਿਅਕਤੀ ਵੀ ਕੋਰੋਨਾ ਤੋਂ ਠੀਕ ਹੋਏ ਹਨ, ਯਾਨੀ ਕਿ ਕੱਲ 40,366 ਐਕਟਿਵ ਮਾਮਲੇ ਘੱਟ ਹੋਏ ਹਨ।

ਪੜੋ ਹੋਰ ਖਬਰਾਂ: ਫਲੈਸ਼ ਵਿਕਰੀ ‘ਤੇ ਪਾਬੰਦੀ, ਪ੍ਰਸਤਾਵਿਤ ਤਬਦੀਲੀਆਂ ਨੂੰ ਸਵੀਕਾਰ ਨਾ ਕਰਨ ‘ਤੇ ਹੋਵੇਗੀ ਕਾਰਵਾਈ

ਤੁਹਾਨੂੰ ਦੱਸ ਦਈਏ ਕਿ ਕੋਰੋਨਾ ਦੇ ਤਾਜ਼ਾ ਮਾਮਲਿਆਂ ਤੋਂ ਬਾਅਦ ਦੇਸ਼ ਵਿਚ ਕੁੱਲ ਕੋਰੋਨਾ ਮਾਮਲਿਆਂ ਗਿਣਤੀ ਦੋ ਕਰੋੜ 99 ਲੱਖ 77 ਹਜ਼ਾਰ 861 ਹੋ ਗਈ ਹੈ। ਇਸ ਦੌਰਾਨ ਦੋ ਕਰੋੜ 89 ਲੱਖ 26 ਹਜ਼ਾਰ 38 ਮਰੀਜ਼ ਡਿਸਚਾਰਜ ਹੋ ਚੁੱਕੇ ਹਨ। ਇਸ ਸਮੇਂ ਦੇਸ਼ ਵਿਚ ਕੁੱਲ 6 ਲੱਖ 62 ਹਜ਼ਾਰ 521 ਐਕਟਿਵ ਕੇਸ ਹਨ ਤੇ 3 ਲੱਖ 89 ਹਜ਼ਾਰ 302 ਲੋਕਾਂ ਦੀ ਕੋਰੋਨਾ ਮਹਾਮਾਰੀ ਕਾਰਨ ਹੁਣ ਤੱਕ ਮੌਤ ਹੋਈ ਹੈ।

ਪੜੋ ਹੋਰ ਖਬਰਾਂ: ਫਿਰ ਵਧੀ ਪੈਟਰੋਲ-ਡੀਜ਼ਲ ਦੀ ਕੀਮਤ, ਜਾਣੋਂ ਕੀ ਹਨ ਨਵੇਂ ਰੇਟ

ਦੇਸ਼ ਵਿਚ ਲਗਾਤਾਰ 40ਵੇਂ ਦਿਨ ਕੋਰੋਨਾ ਇਨਫੈਕਸ਼ਨ ਦੇ ਨਵੇਂ ਕੇਸਾਂ ਨਾਲੋਂ ਜ਼ਿਆਦਾ ਰਿਕਵਰੀ ਹੋਈ ਹੈ। 21 ਜੂਨ ਤੱਕ ਦੇਸ਼ ਭਰ ਵਿਚ 28 ਕਰੋੜ 87 ਲੱਖ ਕੋਰੋਨਾ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ ਦਿਨ ਰਿਕਾਰਡ 86 ਲੱਖ 16 ਹਜ਼ਾਰ ਟੀਕੇ ਲਗਵਾਏ ਗਏ ਸਨ। ਇਸ ਦੇ ਨਾਲ ਹੀ ਹੁਣ ਤੱਕ 39 ਕਰੋੜ 40 ਲੱਖ ਤੋਂ ਵੱਧ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ ਲਗਭਗ 16 ਲੱਖ ਕੋਰੋਨਾ ਨਮੂਨਿਆਂ ਦੇ ਟੈਸਟ ਕੀਤੇ ਗਏ ਸਨ, ਜਿਨ੍ਹਾਂ ਦੀ ਸਕਾਰਾਤਮਕ ਦਰ 3 ਪ੍ਰਤੀਸ਼ਤ ਤੋਂ ਵੱਧ ਹੈ।

ਪੜੋ ਹੋਰ ਖਬਰਾਂ: ਇਨ੍ਹਾਂ ਸੂਬਿਆਂ ‘ਚ ਪਵੇਗਾ ਮੀਂਹ, ਜਾਣੋ ਕਿੰਨੀ ਦੂਰ ਪਹੁੰਚਿਆ ਹੈ ਮਾਨਸੂਨ

ਕੋਰੋਨਾ ਸਰਗਰਮ ਮਾਮਲਿਆਂ ਦੇ ਮਾਮਲੇ ਵਿਚ ਭਾਰਤ ਦੁਨੀਆ ਵਿੱਚ ਤੀਜੇ ਨੰਬਰ ਉੱਤੇ ਹੈ। ਇਨਫੈਕਟਿਡਾਂ ਦੀ ਕੁੱਲ ਸੰਖਿਆ ਦੇ ਮਾਮਲੇ ਵਿਚ ਵੀ ਭਾਰਤ ਦੂਜੇ ਨੰਬਰ ਉੱਤੇ ਹੈ। ਜਦੋਂ ਕਿ ਅਮਰੀਕਾ, ਬ੍ਰਾਜ਼ੀਲ ਤੋਂ ਬਾਅਦ ਦੁਨੀਆ ਵਿਚ ਸਭ ਤੋਂ ਵਧੇਰੇ ਮੌਤਾਂ ਭਾਰਤ ਵਿਚ ਹੋਈਆਂ ਹਨ।

-PTC News

Related Post