ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਫਿਰ 50 ਹਜ਼ਾਰ ਪਾਰ, ਇੰਨੇ ਲੋਕਾਂ ਦੀ ਹੋਈ ਮੌਤ

By  Baljit Singh June 27th 2021 11:06 AM -- Updated: June 27th 2021 11:07 AM

ਨਵੀਂ ਦਿੱਲੀ: ਦੋ ਦਿਨਾਂ ਦੀ ਰਾਹਤ ਤੋਂ ਬਾਅਦ ਇਕ ਵਾਰ ਫਿਰ ਨਵੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ 50 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ 50,040 ਨਵੇਂ ਕੋਰੋਨਾ ਕੇਸ ਆਏ ਅਤੇ 1258 ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਇਸੇ ਸਮੇਂ ਦੌਰਾਨ ਦੇਸ਼ ਵਿਚ ਰਿਕਵਰੀ ਦਰ ਵਧ ਕੇ 96.75 ਫੀਸਦੀ ਹੋ ਗਈ ਹੈ। ਦੇਸ਼ ਵਿਚ ਇਸ ਵੇਲੇ 5,86,403 ਐਕਟਿਵ ਮਰੀਜ਼ ਹਨ, ਜਿਨ੍ਹਾਂ ਦਾ ਇਲਾਜ ਹਸਪਤਾਲਾਂ ਜਾਂ ਘਰਾਂ ਵਿਚ ਕੀਤਾ ਜਾ ਰਿਹਾ ਹੈ। ਪੜੋ ਹੋਰ ਖਬਰਾਂ: ਜੰਮੂ ਹਵਾਈ ਅੱਡੇ ਅੰਦਰ ਦੇਰ ਰਾਤ ਦੋ ਤੇਜ਼ ਧਮਾਕੇ, ਇਲਾਕਾ ਸੀਲ ਦੱਸ ਦੇਈਏ ਕਿ ਸ਼ਨੀਵਾਰ ਨੂੰ 48,698 ਨਵੇਂ ਕੋਰੋਨਾ ਮਾਮਲੇ ਆਏ ਅਤੇ 1183 ਇਨਫੈਕਟਿਡ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ। ਇਸ ਤੋਂ ਪਹਿਲਾਂ 21 ਜੂਨ ਨੂੰ 42,640 ਮਾਮਲੇ ਆਏ ਸਨ। ਪਿਛਲੇ ਦਿਨ 64 ਲੱਖ 25 ਹਜ਼ਾਰ ਟੀਕੇ ਲਗਵਾਏ ਗਏ ਸਨ। ਇਸ ਦੇ ਨਾਲ ਹੀ ਹੁਣ ਤੱਕ 32 ਕਰੋੜ 17 ਲੱਖ ਤੋਂ ਵੱਧ ਲੋਕਾਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ। ਪੜੋ ਹੋਰ ਖਬਰਾਂ: ਸਾਜਨ ਪ੍ਰਕਾਸ਼ ਨੇ ਰਚਿਆ ਇਤਿਹਾਸ, ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰਨ ਵਾਲੇ ਪਹਿਲੇ ਭਾਰਤੀ ਤੈਰਾਕ ਦੱਸਣਯੋਗ ਹੈ ਕਿ ਤਾਜ਼ਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕੁੱਲ ਕੋਰੋਨਾ ਮਾਮਲਿਆਂ ਦੀ ਗਿਣਤੀ ਵਧਕੇ ਤਿੰਨ ਕਰੋੜ 2 ਲੱਖ 33 ਹਜ਼ਾਰ 183 ਹੋ ਗਈ ਹੈ, ਜਿਨ੍ਹਾਂ ਵਿਚੋਂ ਦੋ ਕਰੋੜ 95 ਲੱਖ 51 ਹਜ਼ਾਰ 029 ਮਰੀਜ਼ ਡਿਸਚਾਰਜ ਹੋ ਚੁੱਕੇ ਹਨ ਤੇ ਦੇਸ਼ ਵਿਚ ਇਸ ਵੇਲੇ 5 ਲੱਖ 68 ਹਜ਼ਾਰ 403 ਕੇਸ ਐਕਟਿਵ ਹਨ। ਕੋਰੋਨਾ ਵਾਇਰਸ ਕਾਰਨ ਦੇਸ਼ ਭਰ ਵਿਚ ਹੁਣ ਤੱਕ 3 ਲੱਖ 95 ਹਜ਼ਾਰ 751 ਮੌਤਾਂ ਹੋ ਚੁੱਕੀਆਂ ਹਨ। ਪੜੋ ਹੋਰ ਖਬਰਾਂ: ਪੰਜਾਬ ‘ਚ ਕੋਰੋਨਾ ਵਾਇਰਸ ਦੇ ਇੰਨੇ ਮਾਮਲੇ ਆਏ ਸਾਹਮਣੇ, 15 ਮਰੀਜ਼ਾਂ ਦੀ ਗਈ ਜਾਨ -PTC News

Related Post