Coronavirus Update : ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3.62 ਲੱਖ ਨਵੇਂ ਕੇਸ , 4120 ਮੌਤਾਂ  

By  Shanker Badra May 13th 2021 11:29 AM

ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਤਬਾਹੀ ਮਚਾ ਰਹੀ ਹੈ। ਦੇਸ਼ ਵਿਚ ਕੋਰੋਨਾ ਦੀ ਲਾਗ ਦਾ ਕਹਿਰ ਅਜੇ ਰੁਕਿਆ ਨਹੀਂ ਹੈ। ਲਗਾਤਾਰ ਦੂਜੇ ਦਿਨ4 ਹਜ਼ਾਰ ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋਣ ਕਾਰਨ ਦਹਿਸ਼ਤ ਦਾ ਮਾਹੌਲ ਹੈ।

ਪੜ੍ਹੋ ਹੋਰ ਖ਼ਬਰਾਂ : ਕੀ ਮਾਸਕ ਦੀ ਜ਼ਿਆਦਾ ਵਰਤੋਂ ਆਕਸੀਜਨ ਦੀ ਕਮੀ ਦਾ ਕਾਰਨ ਬਣਦੀ ਹੈ ? ਜਾਣੋਂ ਸੱਚ

India Coronavirus update : India reports 3.62 lakh new coronavirus cases, 4,120 deaths Coronavirus Update : ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3.62 ਲੱਖ ਨਵੇਂ ਕੇਸ , 4120 ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 3 ਲੱਖ 62 ਹਜ਼ਾਰ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4120 ਮੌਤਾਂ ਹੋਈਆਂ ਹਨ। ਇਹ ਇਕ ਦਿਨ 'ਚ ਸਭ ਤੋਂ ਵੱਧ ਮੌਤਾਂ ਹਨ। ਹਾਲਾਂਕਿ, 3,52,181 ਲੋਕ ਵੀ ਕੋਰੋਨਾ ਤੋਂ ਠੀਕ ਹੋਏ ਹਨ।

India Coronavirus update : India reports 3.62 lakh new coronavirus cases, 4,120 deaths Coronavirus Update : ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3.62 ਲੱਖ ਨਵੇਂ ਕੇਸ , 4120 ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਨੇ ਇਹ ਅੰਕੜੇ ਜਾਰੀ ਕਰਦੇ ਹੋਏ ਦੱਸਿਆ ਕਿ ਦੇਸ਼ 'ਚ ਕੁੱਲ ਮਾਮਲਿਆਂ ਦੀ ਗਿਣਤੀ 2,37,03,665 ਹੋ ਗਈ ਹੈ, ਜਿਸ 'ਚੋਂ 2,58,317 ਲੋਕ ਆਪਣੀ ਜਾਨ ਗਵਾ ਚੁਕੇ ਹਨ। ਇਸ ਸਮੇਂ ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 37,10,525 ਹੈ। ਹੁਣ ਤੱਕ 1,97,34,823 ਮਰੀਜ਼ ਠੀਕ ਹੋ ਗਏ ਹਨ। ਉੱਥੇ ਹੀ ਹੁਣ ਤੱਕ 17,72,14,256 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ।

India Coronavirus update : India reports 3.62 lakh new coronavirus cases, 4,120 deaths Coronavirus Update : ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3.62 ਲੱਖ ਨਵੇਂ ਕੇਸ , 4120 ਮੌਤਾਂ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ 3,48,421 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਸਨ ਅਤੇ 4205 ਲੋਕਾਂ ਲੋਕਾਂ ਦੀਆਂ ਮੌਤਾਂ ਹੋਈਆਂ ਸਨ। ਹਾਲਾਂਕਿ ਬੁੱਧਵਾਰ ਨੂੰ 3,55,338 ਲੋਕ ਵੀ ਕੋਰੋਨਾ ਤੋਂ ਠੀਕ ਹੋਏ ਸਨ। ਇਹ ਇਕ ਦਿਨ 'ਚ ਸਭ ਤੋਂ ਵੱਧ ਮੌਤਾਂ ਸਨ। ਇਸ ਤੋਂ ਪਹਿਲਾਂ 7 ਮਈ ਨੂੰ 4187 ਸੰਕਰਮਿਤ ਲੋਕਾਂ ਦੀ ਮੌਤ ਹੋ ਗਈ ਸੀ।

India Coronavirus update : India reports 3.62 lakh new coronavirus cases, 4,120 deaths Coronavirus Update : ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3.62 ਲੱਖ ਨਵੇਂ ਕੇਸ , 4120 ਮੌਤਾਂ

ਪੜ੍ਹੋ ਹੋਰ ਖ਼ਬਰਾਂ : ਇੱਕ ਪੁੱਤ ਦਾ ਅੰਤਿਮ ਸਸਕਾਰ ਕਰਕੇ ਘਰ ਵਾਪਸ ਆਇਆ ਪਰਿਵਾਰ, ਦੂਜੇ ਦੀ ਘਰ 'ਚ ਮਿਲੀ ਲਾਸ਼

ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 12840 ਘੱਟ ਕੇ 548507 'ਤੇ ਆ ਗਏ ਹਨ। ਇਸ ਦੌਰਾਨ ਸੂਬੇ 'ਚ 58,508 ਹੋਰ ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ ਵੱਧ ਕੇ 4600196 ਹੋ ਗਈ ਹੈ, ਜਦੋਂ ਕਿ 816 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 78008 ਹੋ ਗਿਆ ਹੈ।

-PTCNews

Related Post