ਭਾਰਤ-ਪਾਕਿ ਵਿਦੇਸ਼ ਮੰਤਰੀਆਂ ਦੀ ਮੀਟਿੰਗ 'ਚ ਵਿਚਾਰਿਆ ਜਾਵੇਗਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮਾਮਲਾ

By  Shanker Badra September 20th 2018 04:41 PM -- Updated: September 20th 2018 04:55 PM

ਭਾਰਤ-ਪਾਕਿ ਵਿਦੇਸ਼ ਮੰਤਰੀਆਂ ਦੀ ਮੀਟਿੰਗ 'ਚ ਵਿਚਾਰਿਆ ਜਾਵੇਗਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮਾਮਲਾ:ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮਾਮਲਾ ਭਾਰਤ-ਪਾਕਿ ਵਿਦੇਸ਼ ਮੰਤਰੀਆਂ ਦੀ ਮੀਟਿੰਗ 'ਚ ਵਿਚਾਰਿਆ ਜਾਵੇਗਾ।ਇਸ ਗੱਲ ਦਾ ਪ੍ਰਗਟਾਵਾ ਵਿਦੇਸ਼ ਮੰਤਰਾਲੇ ਨੇ ਅੱਜ ਦਿੱਲੀ 'ਚ ਪ੍ਰੈਸ ਕਾਨਫੰਰਸ ਦੌਰਾਨ ਕੀਤਾ ਹੈ।ਇਸ ਪ੍ਰੈਸ ਕਾਨਫੰਰਸ ਦੌਰਾਨ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਨੇ ਪਾਕਿਸਤਾਨ ਵੱਲੋਂ ਗੱਲਬਾਤ ਦੇ ਪ੍ਰਸਤਾਵ ਨੂੰ ਮਨਜ਼ੂਰ ਕਰ ਲਿਆ ਹੈ।ਜਿਸ ਦੇ ਲਈ ਨਿਊਯਾਰਕ ਵਿੱਚ ਹੋਣ ਵਾਲੀ ਮੀਟਿੰਗ ਦੌਰਾਨ ਦੋਵੇਂ ਦੇਸ਼ਾਂ ਦੇ ਵਿਦੇਸ਼ ਮੰਤਰੀ ਮਿਲਣਗੇ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਿਛਲੇ ਕਈ ਸਾਲਾਂ ਤੋਂ ਗੱਲਬਾਤ ਚੱਲ ਰਹੀ ਹੈ।ਇਸ ਦੇ ਨਾਲ ਭਾਰਤ-ਪਾਕਿ ਵਿਚਾਲੇ ਗੱਲਬਾਤ ਸ਼ੁਰੂ ਹੋਵੇਗੀ। ਦੱਸ ਦੇਈਏ ਕਿ ਇਮਰਾਨ ਖਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਦਿਆਂ ਦੋਹਾਂ ਮੁਲਕਾਂ ਵਿਚਾਲੇ ਚਿਰਾਂ ਤੋਂ ਬੰਦ ਪਈ ਗੱਲਬਾਤ ਦੀ ਇੱਛਾ ਜ਼ਾਹਰ ਕੀਤੀ ਹੈ।ਇਸ ਬਾਰੇ ਵਿਦੇਸ਼ ਮੰਤਰਾਲੇ ਨੇ ਬੋਲਦਿਆਂ ਕਿਹਾ ਕਿ ਇਮਰਾਨ ਖਾਨ ਦਾ ਪੱਤਰ ਸਿਰਫ਼ ਮੋਦੀ ਵੱਲੋਂ ਦਿੱਤੀ ਵਧਾਈ ਦਾ ਜਵਾਬ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਮਰਾਨ ਖਾਨ ਨੂੰ ਪ੍ਰਧਾਨ ਮੰਤਰੀ ਬਣਨ 'ਤੇ ਵਧਾਈ ਦਿੱਤੀ ਸੀ। -PTCNews

Related Post