ਭਾਰਤ -ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਦਾ ਅੱਜ ਹੋਵੇਗਾ ਉਦਘਾਟਨ , ਸਿੱਖ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ

By  Shanker Badra November 9th 2019 07:17 AM -- Updated: November 9th 2019 07:21 AM

ਭਾਰਤ -ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਦਾ ਅੱਜ ਹੋਵੇਗਾ ਉਦਘਾਟਨ , ਸਿੱਖ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ:ਅੰਮ੍ਰਿਤਸਰ : ਭਾਰਤ ਦੀਆਂ ਸਿੱਖ ਸੰਗਤਾਂ ਵੱਲੋਂ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਭਾਰਤ -ਪਾਕਿਸਤਾਨ ਵੱਲੋਂ ਖੋਲ੍ਹਿਆ ਜਾ ਰਿਹਾ ਹੈ, ਜਿਸਦੇ ਸਬੰਧ 'ਚ ਅੱਜ ਦੋਵੇਂ ਪਾਸੇ ਵੱਡੇ ਸਮਾਗਮ ਵੀ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ 'ਚ ਸ਼ਾਮਲ ਹੋਣ ਲਈ ਦੁਨੀਆਂ ਦੇ ਹਰ ਕੋਨੇ 'ਚ ਵਸਦੇ ਪੰਜਾਬੀਆਂ ਦੀ ਤਾਂਘ ਹੈ, ਜਿਨ੍ਹਾਂ ਵਿਚੋਂ ਬਹੁਤੇ ਪੰਜਾਬੀ ਇਨ੍ਹਾਂ ਸਮਾਗਮਾਂ 'ਚ ਸ਼ਾਮਲ ਹੋਣ ਲਈ ਵਿਦੇਸ਼ਾਂ ਤੋਂ ਪੰਜਾਬ ਪੁੱਜ ਚੁੱਕੇ ਹਨ।

India-Pakistan to Kartarpur Corridor Opening today , Sikh pilgrims Heavy enthusiasm ਭਾਰਤ -ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਦਾ ਅੱਜ ਹੋਵੇਗਾ ਉਦਘਾਟਨ , ਸਿੱਖ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ

ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਅੱਜ ਭਾਰਤ ਤੇ ਪਾਕਿਸਤਾਨ ਦੋਵੇਂ ਪਾਸੇ ਹੋਣ ਜਾ ਰਿਹਾ ਹੈ। ਜਿਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨ ਪੁੱਜੇ ਰਹੇ ਹਨ ਅਤੇ ਸ਼ਰਧਾਲੂਆਂ ਦਾ ਪਹਿਲਾਂ ਜਥਾ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ। ਇਸ ਮੌਕੇ ਭਾਰਤ ਦੀਆਂ ਪ੍ਰਸਿੱਧ ਸ਼ਖਸੀਅਤਾਂ ਤੇ ਸਿਆਸੀ ਨੇਤਾ ਇਸ ਉਦਘਾਟਨ ਵਿਚ ਸ਼ਾਮਲ ਹੋਣਗੇ। ਕਰਤਾਰਪੁਰ ਲਾਂਘੇ ਨੂੰ ਲੈ ਕੇ ਉਦਘਾਟਨ ਸਮਾਰੋਹ ਸਬੰਧੀ ਦੇਸ਼ -ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

India-Pakistan to Kartarpur Corridor Opening today , Sikh pilgrims Heavy enthusiasm ਭਾਰਤ -ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਦਾ ਅੱਜ ਹੋਵੇਗਾ ਉਦਘਾਟਨ , ਸਿੱਖ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਸਥਿਤ ਕਰਤਾਰਪੁਰ ਗੁਰਦੁਆਰੇ ਜਾਣ ਲਈ ਭਾਰਤ ਵੱਲੋਂ ਕੋਰੀਡੋਰ ਪੂਰੀ ਤਰ੍ਹਾਂ ਤਿਆਰ ਹੈ। ਇਸ ਦੌਰਾਨ ਚੌਕਸੀ ਦੇ ਮੱਦੇਨਜ਼ਰ ਪੁਲਿਸ ਸੁਰੱਖਿਆ ਦੇ ਪੂਰੇ ਇੰਤਜਾਮ ਕੀਤੇ ਗਏ ਹਨ ਅਤੇ ਥਾਂ ਥਾਂ ਪੁਲਿਸ ਤੈਨਾਤ ਕੀਤੀ ਗਈ ਹੈ। ਇਸੇ ਦੌਰਾਨ ਮੋਦੀ ਸਰਕਾਰ ਨੇ ਤੈਅ ਕੀਤਾ ਹੈ ਕਿ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਜੱਥੇ ਦੀ ਅਗਵਾਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਰਨਗੇ।

India-Pakistan to Kartarpur Corridor Opening today , Sikh pilgrims Heavy enthusiasm ਭਾਰਤ -ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਦਾ ਅੱਜ ਹੋਵੇਗਾ ਉਦਘਾਟਨ , ਸਿੱਖ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ 550ਵੇਂ ਪ੍ਰਕਾਸ਼ ਪੁਰਬ ਕਾਰਨ ਸੰਗਤ ਵਿੱਚ ਐਤਕੀਂ ਡਾਢਾ ਉਤਸ਼ਾਹ ਹੈ। ਹਰ ਕੋਈ ਕਰਤਾਰਪੁਰ ਸਾਹਿਬ ਸਥਿਤ ਉਸ ਸਥਾਨ ਦੀ ਇੱਕ ਝਲਕ ਜ਼ਰੂਰ ਲੈਣੀ ਚਾਹੁੰਦਾ ਹੈ, ਜਿੱਥੇ ਗੁਰੂ ਸਾਹਿਬ ਨੇ ਆਪਣੇ ਅਖ਼ਰੀਲੇ ਵਰ੍ਹੇ ਬਿਤਾਏ ਸਨ। ਭਾਰਤ -ਪਾਕਿਸਤਾਨ ਸਰਹੱਦ ਪਾਰ ਕਰ ਕੇ ਸਿਰਫ਼ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਪਾਕਿਸਤਾਨੀ ਪੰਜਾਬ ਦੇ ਨਾਰੋਵਾਲ ਜ਼ਿਲ੍ਹੇ ’ਚ ਸਥਿਤ ਪਿੰਡ ਕਰਤਾਰਪੁਰ ਸਾਹਿਬ ਤੇ ਉੱਥੋਂ ਦਾ ਗੁਰੂ ਘਰ ਦਰਬਾਰ ਸਾਹਿਬ ਹੈ। ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ-ਪਾਕਿਸਤਾਨ ਦਰਮਿਆਨ ਇਹ ਇਤਿਹਾਸਕ ਪਲ ਹੋਣ ਜਾ ਰਿਹਾ ਹੈ।

India-Pakistan to Kartarpur Corridor Opening today , Sikh pilgrims Heavy enthusiasm ਭਾਰਤ -ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਦਾ ਅੱਜ ਹੋਵੇਗਾ ਉਦਘਾਟਨ , ਸਿੱਖ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ

ਓਧਰ ਪਾਕਿਸਤਾਨ ਵੱਲੋਂ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀਆਂ ਤਿਆਰੀਆਂ ਪੂਰੀ ਤਰਾਂ ਮੁਕੰਮਲ ਹੋ ਚੁੱਕੀਆਂ ਹਨ। ਪਾਕਿਸਤਾਨ ਵੱਲੋਂ ਵੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਸਮਾਰੋਹ ਅੱਜ ਰੱਖਿਆ ਗਿਆ ਹੈ। ਜਿਸ ਦਾ ਉਦਘਾਟਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕਰਨਗੇ। ਜਿਸ ਤੋਂ ਬਾਅਦ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਦਿੱਤਾ ਜਾਵੇਗਾ।

India-Pakistan to Kartarpur Corridor Opening today , Sikh pilgrims Heavy enthusiasm ਭਾਰਤ -ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਦਾ ਅੱਜ ਹੋਵੇਗਾ ਉਦਘਾਟਨ , ਸਿੱਖ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ

ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਨੂੰ ਅਸਲ ਰੂਪ ਦੇ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਹ ਇਕ ਸਤਿਕਾਰਯੋਗ ਤੀਰਥ ਸਥਾਨ ਹੈ , ਜਿੱਥੇ ਬਾਬੇ ਨਾਨਕ ਨੇ ਆਪਣੀ ਜ਼ਿੰਦਗੀ ਦੇ ਅੰਤਿਮ 14 ਸਾਲ 1582 ਤੋਂ ਸੰਮਤ 1596 ਤੱਕ ਕਰਤਾਰਪੁਰ ਸਾਹਿਬ ਵਿਖੇ ਖੇਤੀਬਾੜੀ ਕਰਦਿਆਂ ਅਤੇ ਸੰਗਤਾਂ ਨੂੰ ਦਸਾਂ ਨਹੁੰਆਂ ਦੀ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਉਪਦੇਸ਼ ਦਿੰਦਿਆਂ ਬਿਤਾਏ ਅਤੇ ਇਸੇ ਸਥਾਨ ‘ਤੇ ਹੀ ਉਹ ਸੰਮਤ 1596 ਈ: ਵਿਚ ਜੋਤੀ ਜੋਤ ਸਮਾ ਗਏ ਸਨ। ਇਸ ਕਰਕੇ ਇਸ ਸਥਾਨ ਦਾ ਵੀ ਇਤਿਹਾਸ ਵਿਚ ਵੱਡਾ ਮਹੱਤਵ ਹੈ। ਸਿੱਖ ਸੰਗਤਾਂ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਲੋਕਾਂ ਵਿਚ ਇਸ ਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਹਮੇਸ਼ਾ ਤੀਬਰ ਇੱਛਾ ਰਹੀ ਹੈ, ਜਿਹੜੀ ਕਿ ਹੁਣ ਪੂਰੀ ਹੋਣ ਜਾ ਰਹੀ ਹੈ।

-PTCNews

Related Post