ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਣਗੇ ਰਾਸ਼ਟਰਪਤੀ ਰਾਮਨਾਥ ਕੋਵਿੰਦ

By  Shanker Badra November 12th 2019 09:10 AM -- Updated: November 12th 2019 09:14 AM

ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਣਗੇ ਰਾਸ਼ਟਰਪਤੀ ਰਾਮਨਾਥ ਕੋਵਿੰਦ:ਸੁਲਤਾਨਪੁਰ ਲੋਧੀ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਕੌਮਾਂਤਰੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ 'ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੁਨੀਆਂ ਭਰ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਪਹੁੰਚ ਰਹੀਆਂ ਹਨ।

India President Ram Nath Kovind Today Are reaching Gurdwara Sri Ber Sahib Sultanpur Lodhi ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਣਗੇ ਰਾਸ਼ਟਰਪਤੀ ਰਾਮਨਾਥ ਕੋਵਿੰਦ

ਇਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਸਮਾਗਮ ਸੁਲਤਾਨਪੁਰ ਲੋਧੀ 'ਚ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੀ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਣ ਦੇ ਲਈ ਪਹੁੰਚ ਰਹੇ ਹਨ। ਇਸ ਸਮਾਗਮ 'ਚ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਤੇ ਸੀਨੀਅਰ ਮੰਤਰੀ ਵੀ ਸ਼ਾਮਲ ਹੋਣਗੇ। ਸੁਰੱਖਿਆ ਏਜੰਸੀਆਂ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

India President Ram Nath Kovind Today Are reaching Gurdwara Sri Ber Sahib Sultanpur Lodhi ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਣਗੇ ਰਾਸ਼ਟਰਪਤੀ ਰਾਮਨਾਥ ਕੋਵਿੰਦ

ਜ਼ਿਕਰਯੋਗ ਹੈ ਕਿ ਦੁਨੀਆਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਸਿੱਖਾਂ ਦੇ ਪਹਿਲੇ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਦਿਹਾੜਾ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਨਾਲ ਗੁਰੂ ਨਾਨਕ ਦੇਵ ਜੀ ਦਾ ਬੜਾ ਗੂੜ੍ਹਾ ਰਿਸ਼ਤਾ ਹੈ। ਬਾਲ ਨਾਨਕ ਨੂੰ ਪਿਤਾ ਦੇ ਗੁੱਸੇ ਤੋਂ ਬਚਾਉਣ ਲਈ ਬੇਬੇ ਨਾਨਕੀ ਭਰਾ ਨੂੰ ਆਪਣੇ ਨਾਲ ਸੁਲਤਾਨਪੁਰ ਲੈ ਆਏ ਸਨ। ਇਥੇ ਗੁਰੂ ਨਾਨਕ ਦੇਵ ਜੀ ਨੇ ਮੋਦੀਖਾਨੇ 'ਚ ਨੌਕਰੀ ਕੀਤੀ ਤੇ ਤੇਰਾ-ਤੇਰਾ ਤੋਲਿਆ। ਗੁਰੂ ਨਾਨਕ ਦੇਵ ਜੀ ਵਲੋਂ ਤੋਲ ਲਈ ਵਰਤੇ ਗਏ ਵੱਟੇ ਤੇ ਉਸ ਵੇਲੇ ਦੇ ਕੁਝ ਸਿੱਕੇ ਅੱਜ ਵੀ ਇਥੇ ਮੌਜੂਦ ਹਨ। ਇਥੇ ਹੀ ਵੇਈਂ 'ਚ ਡੁੱਬਕੀ ਮਗਰੋਂ ਗੁਰੂ ਸਾਹਿਬ ਨੇ ਮੂਲ ਮੰਤਰ ਦਾ ਉਚਾਰਨ ਕੀਤਾ ਸੀ।

-PTCNews

Related Post