ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਸਭ ਤੋਂ ਜ਼ਿਆਦਾ 5611 ਨਵੇਂ ਮਾਮਲੇ, 140 ਲੋਕਾਂ ਦੀ ਹੋਈ ਮੌਤ 

By  Shanker Badra May 20th 2020 01:03 PM

ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਸਭ ਤੋਂ ਜ਼ਿਆਦਾ 5611 ਨਵੇਂ ਮਾਮਲੇ, 140 ਲੋਕਾਂ ਦੀ ਹੋਈ ਮੌਤ:ਨਵੀਂ ਦਿੱਲੀ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਭਾਰਤ ਵਿਚ ਵੀ ਲਗਾਤਾਰ ਖਤਰਨਾਕ ਹੁੰਦਾ ਜਾ ਰਿਹਾ ਹੈ। ਕੋਰੋਨਾ ਦੇ ਕੇਸਾਂ ਦੀ ਗਿਣਤੀ ਭਾਰਤ ਵਿਚ ਤੇਜ਼ੀ ਨਾਲ ਵੱਧ ਰਹੀ ਹੈ। ਭਾਰਤ 'ਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਇੱਕ ਲੱਖ 6 ਹਜ਼ਾਰ ਤੋਂ ਪਾਰ ਹੋ ਗਈ ਹੈ ,ਜਦਕਿ ਮਰਨ ਵਾਲਿਆਂ ਦਾ ਅੰਕੜਾ 3300 ਤੋਂ ਵੀ ਜ਼ਿਆਦਾ ਹੋ ਚੁੱਕਿਆ ਹੈ। ਉੱਥੇ ਹੀ ਹੁਣ ਤੱਕ 42 ਹਜ਼ਾਰ ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋ ਚੁੱਕੇ ਹਨ। ਸਿਹਤ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਹੁਣ ਤਕ ਦੇ ਸਭ ਤੋਂ ਜ਼ਿਆਦਾ 5,611 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦੋਂਕਿ 140 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 1,06,750 ਹੋ ਗਈ ਹੈ,ਜਦਕਿ ਹੁਣ ਤਕ ਕੁੱਲ 3,303 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਨ੍ਹਾਂ ਵਿਚੋਂ 42,297 ਲੋਕ ਸਿਹਤਮੰਦ ਹੋ ਚੁੱਕੇ ਹਨ। ਉੱਥੇ ਹੀ ਦੇਸ਼ ਵਿਚ ਕੋਰੋਨਾ ਵਾਇਰਸ ਦੇ 61,149 ਐਕਟਿਵ ਕੇਸ ਹਨ। -PTCNews

Related Post