ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 7,964 ਨਵੇਂ ਕੇਸ ਆਏ ਸਾਹਮਣੇ, 265 ਮੌਤਾਂ

By  Shanker Badra May 30th 2020 11:09 AM

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 7,964 ਨਵੇਂ ਕੇਸ ਆਏ ਸਾਹਮਣੇ, 265 ਮੌਤਾਂ:ਨਵੀਂ ਦਿੱਲੀ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਭਾਰਤ 'ਚ ਕੋਰੋਨਾ ਦੇ ਕੇਸਾਂ ਦੀ ਗਿਣਤੀ 1 ਲੱਖ 73 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ ਮੌਤਾਂ ਦਾ ਅੰਕੜਾ 5 ਹਜ਼ਾਰ ਨੇੜੇ ਪਹੁੰਚ ਗਿਆ ਹੈ। ਉੱਥੇ ਹੀ 82 ਹਜ਼ਾਰ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਵੀ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚੋਂ 7,964 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 265 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 1,73,763 ਹੋ ਗਈ ਹੈ ਜਦਕਿ ਦੇਸ਼ ਵਿਚ ਕੋਰੋਨਾ ਨਾਲ ਹੁਣ ਤੱਕ 4971 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਹੁਣ ਤੱਕ 82370 ਕੋਰੋਨਾ ਦੇ ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਮਾਮਲਿਆਂ ਦੀ ਸੰਖਿਆ 86,422 ਹੋ ਗਈ ਹੈ। ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਕੇ 62,228 ਤਕ ਪਹੁੰਚ ਗਏ ਹਨ। ਇੱਥੇ ਮੌਤਾਂ ਦਾ ਅੰਕੜਾ 2098 ਤਕ ਪਹੁੰਚ ਗਿਆ ਹੈ। ਸੂਬੇ 'ਚ 33,133 ਐਕਟਿਵ ਕੇਸ ਹਨ, ਉੱਥੇ ਹੀ 26,997 ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿਚ 31 ਮਈ ਨੂੰ ਲਾਕਡਾਊਨ 4 ਖ਼ਤਮ ਹੋਣ ਵਾਲਾ ਹੈ। ਦੇਸ਼ ਵਿਚ ਲਾਕਡਾਊਨ ਵਧਾਇਆ ਜਾਵੇਗਾ ਜਾਂ ਨਹੀਂ, ਇਸ ਸਬੰਧੀ ਸਰਕਾਰ ਨੇ ਜਲਦੀ ਹੀ ਕੋਈ ਫ਼ੈਸਲਾ ਲੈਣਾ ਹੈ। -PTCNews

Related Post