ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਜ਼ਿਆਦਾ ਕਰੀਬ 10 ਹਜ਼ਾਰ ਮਾਮਲੇ, 294 ਦੀ ਮੌਤ

By  Shanker Badra June 6th 2020 12:19 PM

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਜ਼ਿਆਦਾ ਕਰੀਬ 10 ਹਜ਼ਾਰ ਮਾਮਲੇ, 294 ਦੀ ਮੌਤ:ਨਵੀਂ ਦਿੱਲੀ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਦੁਨੀਆ ਦੇ 215 ਦੇਸ਼ਾਂ ਵਿੱਚ ਫੈਲ ਚੁੱਕਿਆ ਹੈ। ਦੇਸ਼ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਦੇਸ਼ 'ਚ ਕੋਰੋਨਾ ਦੇ ਕੇਸਾਂ ਦੀ ਗਿਣਤੀ 2 ਲੱਖ 36 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਚੁੱਕੀ ਹੈ ਅਤੇ 6600 ਤੋਂ ਵੀ ਵੱਧ ਮੌਤਾਂ ਹੋ ਗਈਆਂ ਹਨ। ਇਸਦੇ ਨਾਲ ਹੀ ਭਾਰਤ ਦੁਨੀਆ 'ਚ ਸਭ ਤੋਂ ਜ਼ਿਆਦਾ ਕੋਰੋਨਾ ਦੇ ਮਾਮਲਿਆਂ ਵਾਲੇ ਦੇਸ਼ਾਂ 'ਚ ਇਟਲੀ ਨੂੰ ਪਿੱਛੇ ਛੱਡ ਕੇ ਛੇਵੇਂ ਨੰਬਰ 'ਤੇ ਪਹੁੰਚ ਗਿਆ ਹੈ। ਜਾਣਕਾਰੀ ਅਨੁਸਾਰ ਇਟਲੀ 'ਚ ਦੋ ਲੱਖ 34 ਕੇਸ ਹੁਣ ਤੱਕ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ 'ਚ ਬੀਤੇ 24 ਘੰਟਿਆਂ 'ਚ ਕੋਰੋਨਾ ਦੇ 9887 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਦੇਸ਼ 'ਚ 294 ਲੋਕਾਂ ਦੀ ਮੌਤ ਹੋਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ ਵੱਧ ਕੇ 236,657 ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 6642 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 114,073 ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 115,942 ਹੋ ਗਈ ਹੈ। ਦੱਸ ਦੇਈਏ ਕਿ ਅਮਰੀਕਾ, ਬਰਾਜ਼ੀਲ, ਰੂਸ, ਬਰਤਾਨੀਆ, ਸਪੇਨ ਤੇ ਇਟਲੀ ਦੇ ਬਾਅਦ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੀ ਲਪੇਟ 'ਚ ਆਏ ਦੇਸ਼ਾਂ 'ਚ ਭਾਰਤ 6ਵੇਂ ਸਥਾਨ 'ਤੇ ਪਹੁੰਚ ਗਿਆ ਹੈ। -PTCNews

Related Post