ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 79 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1069 ਮੌਤਾਂ

By  Shanker Badra October 3rd 2020 11:58 AM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 79 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1069 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 64 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 1 ਲੱਖ ਤੋਂ ਪਾਰ ਹੋ ਗਈ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 79 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1069 ਮੌਤਾਂ

ਉੱਥੇ ਹੀ ਹੁਣ ਤੱਕ 51.87 ਲੱਖ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 79,476 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1,069 ਮੌਤਾਂ ਹੋਈਆਂ ਹਨ, ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 64,73,545 ਅਤੇ ਮ੍ਰਿਤਕਾਂ ਦਾ ਅੰਕੜਾ 1,00,842 ਤੱਕ ਪਹੁੰਚ ਗਿਆ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 79 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1069 ਮੌਤਾਂ

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ  54,27,707 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 9,44,996 ਹੋ ਗਈ ਹੈ।

-PTCNews

Related Post