Coronavirus : ਭਾਰਤ 'ਚ ਪਿਛਲੇ 24 ਘੰਟਿਆਂ 'ਚ 3277 ਨਵੇਂ ਮਾਮਲੇ ਆਏ ਸਾਹਮਣੇ, 127 ਲੋਕਾਂ ਦੀ ਮੌਤ

By  Shanker Badra May 10th 2020 01:27 PM

Coronavirus : ਭਾਰਤ 'ਚ ਪਿਛਲੇ 24 ਘੰਟਿਆਂ 'ਚ 3277 ਨਵੇਂ ਮਾਮਲੇ ਆਏ ਸਾਹਮਣੇ, 127 ਲੋਕਾਂ ਦੀ ਮੌਤ:ਨਵੀਂ ਦਿੱਲੀ : ਕੋਰੋਨਾ ਵਾਇਰਸ ਦੁਨੀਆ ਭਰ ਵਿਚ ਪੈਰ ਪਸਾਰਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਭਾਰਤ 'ਚ ਵੀ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆਂ 'ਚ 3277 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 127 ਲੋਕਾਂ ਦੀ ਮੌਤ ਹੋ ਗਈ ਹੈ।

ਭਾਰਤ ’ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿਚ ਕੋਰੋਨਾ ਵਾਇਰਸ (COVID-19) ਦੇ 62,939 ਮਾਮਲੇ ਸਾਹਮਣੇ ਆ ਗਏ ਹਨ। ਇਨ੍ਹਾਂ ਵਿਚੋਂ 41,472 ਐਕਟਿਵ ਕੇਸ ਹਨ। 19,358 ਲੋਕ ਠੀਕ ਹੋ ਗਏ ਹਨ ਤੇ 2109 ਲੋਕਾਂ ਦੀ ਮੌਤ ਹੋ ਗਈ ਹੈ।

ਦੱਸ ਦੇਈਏ ਕਿ ਮਹਾਰਾਸ਼ਟਰ 'ਚ 20,228 ਮਾਮਲੇ ਸਾਹਮਣੇ ਆ ਗਏ ਹਨ। ਗੁਜਰਾਤ 'ਚ 7796 ਮਾਮਲੇ ਸਾਹਮਣੇ ਆਏ ਹਨ। ਦਿੱਲੀ 'ਚ 6542 ਤੇ ਤਾਮਿਲਨਾਡੂ 'ਚ 6635 ਮਾਮਲੇ ਸਾਹਮਣੇ ਆ ਗਏ ਹਨ।ਮੁੰਬਈ 'ਚ ਕੋਰੋਨਾ ਵਾਇਰਸ ਨਾਲ ਇਕ ਹੋਰ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਉਹ ਕੋਰੋਨਾ ਵਾਇਰਸ ਨਾਲ ਜੂਝ ਰਹੇ ਸਨ।

-PTCNews

Related Post