ਦੇਸ਼ 'ਚ ਪਿਛਲੇ 24 ਘੰਟੇ 'ਚ ਕੋਰੋਨਾ ਦੇ 3525 ਨਵੇਂ ਮਾਮਲੇ ਅਤੇ 122 ਮਰੀਜ਼ਾਂ ਦੀ ਮੌਤ

By  Shanker Badra May 13th 2020 01:35 PM

ਦੇਸ਼ 'ਚ ਪਿਛਲੇ 24 ਘੰਟੇ 'ਚ ਕੋਰੋਨਾ ਦੇ 3525 ਨਵੇਂ ਮਾਮਲੇ ਅਤੇ 122 ਮਰੀਜ਼ਾਂ ਦੀ ਮੌਤ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਮਾਮਲੇ ਹੁਣ ਤੇਜ਼ੀ ਨਾਲ ਵਧ ਰਹੇ ਹਨ। ਪਿਛਲੇ 24 ਘੰਟਿਆਂ 'ਚ ਦੇਸ਼ ਵਿਚ 3500 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ, ਉੱਥੇ ਹੀ ਇਸ ਦੌਰਾਨ 122 ਲੋਕਾਂ ਦੀ ਮੌਤ ਵੀ ਹੋਈ ਹੈ। ਇਸ ਨੂੰ ਮਿਲਾ ਕੇ ਹੁਣ ਤੱਕ ਦੇਸ਼ ਵਿਚ 74 ਹਜ਼ਾਰ ਤੋਂ ਜ਼ਿਆਦਾ ਮਾਮਲੇ ਤੇ 2400 ਤੋਂ ਜ਼ਿਆਦਾ ਲੋਕਾਂ ਦੀ ਮੌਤ ਦਾ ਅੰਕੜਾ ਸਾਹਮਣੇ ਆ ਚੁੱਕਾ ਹੈ।

ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਿਕ ਦੇਸ਼ ਵਿਚ ਬੁੱਧਵਾਰ ਸਵੇਰੇ 8 ਵਜੇ ਤੱਕ ਕੋਰੋਨਾ ਵਾਇਰਸ ਦੇ ਕੁੱਲ 74,281 ਮਾਮਲੇ ਸਾਹਮਣੇ ਆ ਚੁੱਕੇ ਹਨ, ਉੱਥੇ ਹੀ ਮਰਨ ਵਾਲਿਆਂ ਦਾ ਗਿਣਤੀ ਵੀ ਵਧ ਕੇ 2415 ਤਕ ਪਹੁੰਚ ਗਈ ਹੈ। ਅੰਕੜਿਆਂ ਮੁਤਾਬਿਕ ਦੇਸ਼ ਵਿਚ ਫਿਲਹਾਲ 47,480 ਮਰੀਜ਼ਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ, ਉੱਥੇ ਹੀ 24,386 ਮਰੀਜ਼ ਡਿਸਚਾਰਜ ਹੋ ਚੁੱਕੇ ਹਨ।

ਦੱਸ ਦੇਈਏ ਕਿ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਿਕ ਮਹਾਰਾਸ਼ਟਰ 'ਚ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ 'ਚ ਹੁਣ ਤਕ ਕੁੱਲ 24,427 ਮਾਮਲੇ ਸਾਹਮਣੇ ਆਏ ਹਨ। ਇੱਥੇ ਕੁੱਲ 5125 ਲੋਕ ਠੀਕ ਹੋ ਚੁੱਕੇ ਹਨਸ ਉੱਥੇ ਹੀ 921 ਲੋਕਾਂ ਦੀ ਮੌਤ ਹੁਣ ਤਕ ਹੋ ਚੁੱਕੀ ਹੈ।

-PTCNews

Related Post