ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 5609 ਨਵੇਂ ਮਾਮਲਿਆਂ ਦੀ ਪੁਸ਼ਟੀ , 132 ਲੋਕਾਂ ਦੀ ਮੌਤ

By  Shanker Badra May 21st 2020 11:27 AM

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 5609 ਨਵੇਂ ਮਾਮਲਿਆਂ ਦੀ ਪੁਸ਼ਟੀ , 132 ਲੋਕਾਂ ਦੀ ਮੌਤ:ਨਵੀਂ ਦਿੱਲੀ : ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਦਾ ਖਤਰਨਾਕ ਹੁੰਦਾ ਦਿਖਾਈ ਦੇ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਪਹਿਲਾਂ ਨਾਲੋਂ ਤੇਜ਼ੀ ਨਾਲ ਵੱਧ ਰਹੇ ਹਨ। ਹੁਣ ਕੋਰੋਨਾ ਦੇ ਕੇਸਾਂ ਦੀ ਗਿਣਤੀ 1 ਲੱਖ 12 ਹਜ਼ਾਰ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 3400 ਤੋਂ ਵੀ ਜ਼ਿਆਦਾ ਹੋ ਗਿਆ ਹੈ। ਉੱਥੇ ਹੀ 45 ਹਜ਼ਾਰ ਤੋਂ ਵੱਧ ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਅੱਜ ਸਵੇਰੇ 8 ਵਜੇ ਤੱਕ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 1,12,359 ਤੱਕ ਪਹੁੰਚ ਗਈ ਹੈ। ਦੇਸ਼ 'ਚ ਕੋਰੋਨਾ ਨਾਲ ਮੌਤ ਦਾ ਅੰਕੜਾ ਵੀ ਵੱਧ ਕੇ 3435 ਤੱਕ ਪਹੁੰਚ ਗਿਆ ਹੈ। ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਫਿਲਹਾਲ 63,624 ਐਕਟਿਵ ਮਾਮਲੇ ਹਨ,ਜਿੰਨ੍ਹਾਂ ਦਾ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ।

ਇਸ ਤੋਂ ਇਲਾਵਾ ਦੇਸ਼ 'ਚ 45300 ਮਰੀਜ਼ ਕੋਰੋਨਾ ਤੋਂ ਠੀਕ ਹੋ ਕੇ ਡਿਸਚਾਰਜ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿਚੋਂ ਪਿਛਲੇ 24 ਘੰਟਿਆਂ ਦੌਰਾਨ 5609 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ 132 ਮੌਤਾਂ ਹੋਈਆਂ ਹਨ।

ਦੇਸ਼ 'ਚ ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਇੱਥੇ ਕੁੱਲ ਕੇਸਾਂ ਦੀ ਗਿਣਤੀ 39297 ਹੋ ਗਈ ਹੈ ਅਤੇ ਮ੍ਰਿਤਕਾਂ ਦੀ ਅੰਕੜਾ 1390 ਤੱਕ ਪਹੁੰਚ ਗਿਆ ਹੈ। ਮਹਾਰਾਸ਼ਟਰ ਤੋਂ ਬਾਅਦ ਤਾਮਿਲਨਾਡੂ ਵਿਚ ਕੋਰੋਨਾ ਆਪਣਾ ਪ੍ਰਕੋਪ ਵਿਖਾ ਰਿਹਾ ਹੈ। ਇੱਥੇ ਹੁਣ ਤੱਕ 13,191 ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 87 ਕੋਰੋਨਾ ਪੀੜਤਾਂ ਨੇ ਦਮ ਤੋੜਿਆ ਹੈ।

-PTCNews

Related Post