ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 6535 ਨਵੇਂ ਕੇਸ, ਕੁੱਲ ਮਰੀਜ਼ਾਂ ਦਾ ਅੰਕੜਾ 1.45 ਲੱਖ ਦੇ ਪਾਰ

By  Shanker Badra May 26th 2020 10:51 AM

ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 6535 ਨਵੇਂ ਕੇਸ, ਕੁੱਲ ਮਰੀਜ਼ਾਂ ਦਾ ਅੰਕੜਾ 1.45 ਲੱਖ ਦੇ ਪਾਰ:ਨਵੀਂ ਦਿੱਲੀ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਭਾਰਤ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1 ਲੱਖ 45 ਹਜ਼ਾਰ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 4100 ਤੋਂ ਵੀ ਜ਼ਿਆਦਾ ਹੋ ਗਿਆ ਹੈ। ਉੱਥੇ ਹੀ 60 ਹਜ਼ਾਰ ਤੋਂ ਵੱਧ ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਵਿਚੋਂ 6,535 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 146 ਮੌਤਾਂ ਹੋਈਆਂ ਹਨ,ਜਿਸ ਨਾਲ ਕੁੱਲ ਮਾਮਲਿਆਂ ਦੀ ਸੰਖਿਆ ਵੱਧ ਕੇ 1,45,380 ਹੋ ਗਈ ਹੈ,ਉੱਥੇ ਹੀ ਮ੍ਰਿਤਕਾਂ ਦਾ ਅੰਕੜਾ 4167 ਤੱਕ ਪਹੁੰਚ ਗਿਆ ਹੈ। ਜਦਕਿ ਹੁਣ ਤੱਕ 60,490 ਕੋਰੋਨਾ ਦੇ ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ,ਜਿਸ ਕਰਕੇ ਦੇਸ਼ ਵਿਚ ਐਕਟਿਵ ਕੇਸਾਂ ਦੀ ਗਿਣਤੀ 80,722 ਰਹਿ ਗਈ ਹੈ।

ਦੇਸ਼ ਵਿਚ ਸਭ ਤੋਂ ਜ਼ਿਆਦਾ ਖ਼ਰਾਬ ਹਾਲਾਤ ਮਹਾਰਾਸ਼ਟਰ ਦੇ ਹਨ। ਮਹਾਰਾਸ਼ਟਰ 'ਚ ਕੁੱਲ ਪੀੜਤਾਂ ਦਾ ਅੰਕੜਾ 52 ਹਜ਼ਾਰ 667 ਹੋ ਗਿਆ ਹੈ, ਜਿਸ 'ਚ 1695 ਦੀ ਮੌਤ ਹੋ ਚੁਕੀ ਹੈ। ਉੱਥੇ ਹੀ ਤਾਮਿਲਨਾਡੂ 'ਚ ਕੋਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 17 ਹਜ਼ਾਰ ਪਾਰ ਕਰ ਗਈ ਹੈ ਅਤੇ ਇੱਥੇ ਹੁਣ ਤੱਕ 118 ਲੋਕ ਜਾਨ ਗਵਾ ਚੁਕੇ ਹਨ।

ਮਹਾਰਾਸ਼ਟਰ ਅਤੇ ਤਾਮਿਲਨਾਡੂ ਤੋਂ ਬਾਅਦ ਗੁਜਰਾਤ 'ਚ ਇਨਫੈਕਸ਼ਨ ਤੇਜ਼ੀ ਨਾਲ ਫੈਲ ਰਿਹਾ ਹੈ। ਹੁਣ ਇੱਥੇ ਕੁੱਲ ਮਰੀਜ਼ਾਂ ਦੀ ਗਿਣਤੀ 14 ਹਜ਼ਾਰ 460 ਹੋ ਗਈ ਹੈ, ਜਿਸ 'ਚ 888 ਦੀ ਮੌਤ ਹੋ ਚੁਕੀ ਹੈ। ਦਿੱਲੀ 'ਚ ਵੀ ਕੁੱਲ ਕੋਰੋਨਾ ਮਰੀਜ਼ਾਂ ਦਾ ਅੰਕੜਾ 14 ਹਜ਼ਾਰ ਦੇ ਪਾਰ ਪਹੁੰਚ ਗਿਆ ਹੈ। ਇੱਥੇ ਹੁਣ ਤੱਕ 276 ਲੋਕਾਂ ਦੀ ਮੌਤ ਹੋ ਚੁਕੀ ਹੈ।

-PTCNews

Related Post