ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 6,566 ਨਵੇਂ ਕੇਸਾਂ ਦੀ ਪੁਸ਼ਟੀ, 194 ਮੌਤਾਂ

By  Shanker Badra May 28th 2020 11:39 AM

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 6,566 ਨਵੇਂ ਕੇਸਾਂ ਦੀ ਪੁਸ਼ਟੀ, 194 ਮੌਤਾਂ :ਨਵੀਂ ਦਿੱਲੀ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ ਵਿਚ ਕੋਰੋਨਾ ਦਾ ਅੰਕੜਾ 1 ਲੱਖ 58 ਹਜ਼ਾਰ ਨੂੰ ਵੀ ਪਾਰ ਕਰ ਚੁੱਕਿਆ ਹੈ ਜਦਕਿ ਮਰਨ ਵਾਲਿਆਂ ਦੀ ਗਿਣਤੀ 4500 ਤੋਂ ਵੀ ਜ਼ਿਆਦਾ ਹੋ ਗਈ ਹੈ ਉੱਥੇ ਹੀ 67 ਹਜ਼ਾਰ ਤੋਂ ਵੱਧ ਕੋਰੋਨਾ ਦੇ ਮਰੀਜ਼ ਠੀਕ ਵੀ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 6,566 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 194 ਕੋਰੋਨਾ ਪੀੜਤਾਂ ਨੇ ਦਮ ਤੋੜਿਆ ਹੈ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 1,58,333 ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4531 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 67,692 ਕੋਰੋਨਾ ਦੇ ਮਰੀਜ਼ ਠੀਕ ਵੀ ਹੋ ਚੁੱਕੇ ਹਨ,ਜਿਸ ਨਾਲ ਦੇਸ਼ ਵਿਚ ਐਕਟਿਵ ਕੇਸਾਂ ਦੀ ਗਿਣਤੀ 86,110 ਰਹਿ ਗਈ ਹੈ। ਮਹਾਰਾਸ਼ਟਰ 'ਚ 57 ਹਜ਼ਾਰ ਦੇ ਕਰੀਬ ਕੋਰੋਨਾ ਮਾਮਲੇ ਸਾਹਮਣੇ ਆ ਚੁਕੇ ਹਨ, ਜਿਨ੍ਹਾਂ 'ਚੋਂ 1897 ਲੋਕਾਂ ਦੀ ਮੌਤ ਹੋ ਚੁਕੀ ਹੈ। ਦਿੱਲੀ 'ਚ ਮਰੀਜ਼ਾਂ ਦੀ ਗਿਣਤੀ 15 ਹਜ਼ਾਰ 257 ਹੈ, ਜਿਨ੍ਹਾਂ 'ਚੋਂ 303 ਲੋਕਾਂ ਦੀ ਮੌਤ ਹੋ ਚੁਕੀ ਹੈ। ਗੁਜਰਾਤ ' ਕੁੱਲ ਮਰੀਜ਼ਾਂ ਦਾ ਅੰਕੜਾ 15 ਹਜ਼ਾਰ 195 ਹੈ, ਜਿਨ੍ਹਾਂ 'ਚੋਂ 938 ਲੋਕ ਜਾਨ ਗਵਾ ਚੁਕੇ ਹਨ। -PTCNews

Related Post