ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਸਾਹਮਣੇ ਆਏ 9987 ਨਵੇਂ ਕੇਸ, 331 ਮੌਤਾਂ

By  Shanker Badra June 9th 2020 12:37 PM

ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਸਾਹਮਣੇ ਆਏ 9987 ਨਵੇਂ ਕੇਸ, 331 ਮੌਤਾਂ:ਨਵੀਂ ਦਿੱਲੀ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਵਾਇਰਸ ਲਗਾਤਾਰ ਖਤਰਨਾਕ ਹੁੰਦਾ ਜਾ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 2 ਲੱਖ 66 ਹਜ਼ਾਰ ਦਾ ਅਕੰੜਾ ਪਾਰ ਕਰ ਚੁੱਕੀ ਹੈ ਜਦਕਿ ਮਰਨ ਵਾਲਿਆਂ ਦੀ ਗਿਣਤੀ 7400 ਤੋਂ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ 1 ਲੱਖ 29 ਹਜ਼ਾਰ ਤੋਂ ਵੱਧ ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 9987 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 331 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 266598 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 7466 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 129,215 ਮਰੀਜ਼ ਇਲਾਜ ਤੋਂ ਬਾਅਦ ਠੀਕ ਵੀ ਹੋ ਚੁੱਕੇ ਹਨ ਅਤੇ ਐਕਟਿਵ ਮਾਮਲਿਆਂ ਦੀ ਗਿਣਤੀ 129,917 ਹੋ ਗਈ ਹੈ।

ਦੱਸ ਦੇਈਏ ਕਿ ਅਮਰੀਕਾ, ਬ੍ਰਾਜ਼ੀਲ, ਰੂਸ, ਸਪੇਨ, ਬ੍ਰਿਟੇਨ ਤੋਂ ਬਾਅਦ ਭਾਰਤ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ਵਿੱਚ 6ਵੇਂ ਸਥਾਨ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਭਾਰਤ 'ਚ ਵੱਧ ਰਹੇ ਕੇਸਾਂ ਦੀ ਗਿਣਤੀ ਦੁਨੀਆ 'ਚ ਤੀਜੇ ਜਾਂ ਚੌਥੇ ਨੰਬਰ 'ਤੇ ਬਣੀ ਹੋਈ ਹੈ। ਮੰਗਲਵਾਰ ਨੂੰ ਅਮਰੀਕਾ, ਬ੍ਰਾਜ਼ੀਲ ਤੇ ਰੂਸ ਤੋਂ ਬਾਅਦ ਸਭ ਤੋਂ ਵੱਧ ਮਾਮਲੇ ਭਾਰਤ ਤੋਂ ਸਾਹਮਣੇ ਆਏ ਹਨ।

-PTCNews

Related Post