ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 18 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, 418 ਮੌਤਾਂ

By  Shanker Badra June 30th 2020 01:11 PM -- Updated: June 30th 2020 01:14 PM

ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 18 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, 418 ਮੌਤਾਂ:ਨਵੀਂ ਦਿੱਲੀ : ਦੇਸ਼ ਭਰ ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧਦੇ ਜਾ ਰਹੇ ਹਨ। ਦੇਸ਼ ਭਰ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 5 ਲੱਖ 66 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਹੈ। ਜਦਕਿ ਮਰਨ ਵਾਲਿਆਂ ਦੀ ਸੰਖਿਆ 17 ਹਜ਼ਾਰ ਤੱਕ ਪਹੁੰਚਣ ਵਾਲੀ ਹੈ। ਉੱਥੇ ਹੀ ਹੁਣ ਤੱਕ 3 ਲੱਖ 34 ਹਜ਼ਾਰ ਤੋਂ ਵੱਧ ਮਰੀਜ਼ ਠੀਕ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ 18,522 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 418 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 5.66,840 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 16,893 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 3,34,822 ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 2,15,125 ਹੋ ਗਈ ਹੈ।

India reports over 18,000 daily Covid-19 cases for first time ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 18 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, 418 ਮੌਤਾਂ

ਮਹਾਰਾਸ਼ਟਰ ਸੂਬੇ 'ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 5,257 ਮਾਮਲੇ ਦਰਜ ਕੀਤੇ ਗਏ ਹਨ ਅਤੇ 181 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਸੂਬੇ ਵਿਚ ਪੀੜਤਾਂ ਦੀ ਗਿਣਤੀ ਵੱਧ ਕੇ 1,69,883 ਅਤੇ ਮ੍ਰਿਤਕਾਂ ਦੀ ਗਿਣਤੀ ਵੱਧ ਕੇ 7,610 ਹੋ ਗਈ ਹੈ। ਸੂਬੇ ਵਿਚ 88,960 ਲੋਕ ਵਾਇਰਸ ਤੋਂ ਮੁਕਤ ਹੋਏ ਹਨ। ਦਿੱਲੀ ਵਿਚ ਵੀ ਕੋਰੋਨਾ ਮਹਾਮਾਰੀ ਨੇ ਕਹਿਰ ਵਰ੍ਹਾਇਆ ਹੋਇਆ ਹੈ।

ਦਿੱਲੀ ਵਿਚ ਕੋਰੋਨਾ ਕੇਸਾਂ ਅਤੇ ਮੌਤਾਂ ਦੇ ਲਗਾਤਾਰ ਵੱਧਦੇ ਅੰਕੜਿਆਂ ਨਾਲ ਹੁਣ ਇਹ ਦੇਸ਼ 'ਚ ਦੂਜੇ ਨੰਬਰ 'ਤੇ ਆ ਗਿਆ ਹੈ। ਪਿਛਲੇ 24 ਘੰਟਿਆਂ ਵਿਚ 2,084 ਨਵੇਂ ਮਾਮਲੇ ਆਉਣ ਨਾਲ ਦਿੱਲੀ ਵਿਚ ਪੀੜਤਾਂ ਦਾ ਅੰਕੜਾ 85,161 ਤੱਕ ਪਹੁੰਚ ਗਿਆ। ਇਸ ਤਰ੍ਹਾਂ 24 ਘੰਟਿਆਂ ਵਿਚ 57 ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 2,680 ਹੋ ਗਈ ਹੈ। ਰਾਜਧਾਨੀ ਵਿਚ 56,235 ਮਰੀਜ਼ ਰੋਗ ਮੁਕਤ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚੋਂ ਛੁੱਟੀ ਦੇ ਦਿੱਤੀ ਗਈ ਹੈ।

-PTCNews

Related Post