ਅੱਜ ਮੌਸਮ ਵਰਾ ਸਕਦਾ ਹੈ ਕਹਿਰ, ਪੰਜਾਬ, ਹਰਿਆਣਾ ਤੇ ਹਿਮਾਚਲ ਸਮੇਤ ਦੇਸ਼ ਦੇ 13 ਵੱਖ-ਵੱਖ ਸੂਬੇ ਹਾਈ ਅਲਰਟ 'ਤੇ 

By  Joshi May 7th 2018 08:35 AM -- Updated: May 7th 2018 08:40 AM

ਅੱਜ ਮੌਸਮ ਵਰਾ ਸਕਦਾ ਹੈ ਕਹਿਰ, ਪੰਜਾਬ, ਹਰਿਆਣਾ ਤੇ ਹਿਮਾਚਲ ਸਮੇਤ ਦੇਸ਼ ਦੇ 13 ਵੱਖ-ਵੱਖ ਸੂਬੇ ਹਾਈ ਅਲਰਟ 'ਤੇ ਅੱਜ ਪੰਜਾਬ ਸਮੇਤ ਭਾਰਤ ਦੇ ਕਈ ਸੂਬਿਆਂ 'ਚ ਮੌਸਮ ਆਪਣਾ ਕਹਿਰ ਵਰ੍ਹਾ ਸਕਦਾ ਹੈ, ਜਿਸ ਦੇ ਚੱਲਦਿਆਂ ਪੰਜਾਬ, ਹਰਿਆਣਾ ਸਮੇਤ ਦੇਸ਼ ਦੇ 13 ਕੁੱਲ ਸੂਬਿਆਂ 'ਚ ਭਿਆਨਕ ਤੂਫਾਨ ਆਉਣ ਤੇ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸਦੇ ਚੱਲਦਿਆਂ ਹਰਿਆਣਾ ਸਮੇਤ ਕਈ ਹੋਰ ਸੂਬਿਆਂ ਨੇ ਸਕੂਲਾਂ, ਕਾਲਜਾਂ 'ਚ ਛੁੱਟੀ ਕਰਨ ਦਾ ਐਲ਼ਾਨ ਵੀ ਕੀਤਾ ਹੈ। ਇਸ ਦੌਰਾਨ ਅਲਰਟ ਵਾਲੀਆਂ ਥਾਵਾਂ 'ਤੇ ਭਾਰੀ ਮੀਂਹ ਨਾਲ ਧੂੜ ਭਰੀ ਹਨੇਰੀ ਝੁਲ ਸਕਦੀ ਹੈ, ਜਿਸ ਕਾਰਨ ਮੌਸਮ ਵਿਭਾਗ ਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਲੋਕਾਂ ਨੂੰ ਇਸ ਸਮੇਂ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਗਿਆ ਹੈ। ਇਸ ਦੌਰਾਨ, ਭਾਰੀ ਮੀਂਹ, ਹਨੇਰੀ ਅਤੇ ਕਈ ਥਾਈਂ ਗੜੇ ਪੈਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਅਲਰਟ ਜਾਰੀ ਕੀਤੇ ਸੂਬਿਆਂ 'ਚ ਪੰਜਾਬ, ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ, ਰਾਜਸਥਾਨ, ਉੱਤਰਾਖੰਡ, ਪੱਛਮੀ ਉੱਤਰ ਪ੍ਰਦੇਸ਼, ਆਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਤੇ ਤ੍ਰਿਪੁਰਾ ਸ਼ਾਮਲ ਹਨ। ਮੌਸਮ ਵਿਭਾਗ ਵੱਲੋਂ 7 ਤੇ 8 ਮਈ ਨੂੰ ਲਗਭਗ ਸਾਰੇ ਉੱਤਰੀ ਭਾਰਤ 'ਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। —PTC News

Related Post