Sun, Dec 14, 2025
Whatsapp

ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਮੌਜੂਦਗੀ ਵਿੱਚ ਗਰਮਖਿਆਲੀ ਪੱਖੀ ਨਾਅਰੇਬਾਜ਼ੀ ਦਾ ਭਾਰਤ ਨੇ ਕੀਤਾ ਸਖ਼ਤ ਵਿਰੋਧ, ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਾਹਮਣੇ ਗਰਮਖਿਆਲੀ ਪੱਖੀ ਨਾਅਰੇਬਾਜ਼ੀ ਕਰਨ 'ਤੇ ਭਾਰਤ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਹੈ।

Reported by:  PTC News Desk  Edited by:  Amritpal Singh -- April 29th 2024 08:43 PM
ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਮੌਜੂਦਗੀ ਵਿੱਚ ਗਰਮਖਿਆਲੀ ਪੱਖੀ ਨਾਅਰੇਬਾਜ਼ੀ ਦਾ ਭਾਰਤ ਨੇ ਕੀਤਾ ਸਖ਼ਤ ਵਿਰੋਧ, ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਮੌਜੂਦਗੀ ਵਿੱਚ ਗਰਮਖਿਆਲੀ ਪੱਖੀ ਨਾਅਰੇਬਾਜ਼ੀ ਦਾ ਭਾਰਤ ਨੇ ਕੀਤਾ ਸਖ਼ਤ ਵਿਰੋਧ, ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਾਹਮਣੇ ਗਰਮਖਿਆਲੀ ਪੱਖੀ ਨਾਅਰੇਬਾਜ਼ੀ ਕਰਨ 'ਤੇ ਭਾਰਤ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਹੈ। ਇਸ ਸਬੰਧੀ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਗਿਆ ਹੈ।

ਭਾਰਤ ਸਰਕਾਰ ਨੇ ਇਸ ਸਮਾਗਮ ਵਿੱਚ ਗਰਮਖਿਆਲੀਆਂ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਨੂੰ ਜਾਰੀ ਰੱਖਣ ਲਈ ਡੂੰਘੀ ਚਿੰਤਾ ਪ੍ਰਗਟਾਈ ਹੈ ਅਤੇ ਸਖ਼ਤ ਵਿਰੋਧ ਜਤਾਇਆ ਹੈ। ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਕੈਨੇਡਾ ਵਿੱਚ ਵੱਖਵਾਦ, ਕੱਟੜਵਾਦ ਅਤੇ ਹਿੰਸਾ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ। ਇਹ ਵੀ ਕਿਹਾ ਗਿਆ ਕਿ ਅਜਿਹੇ ਪ੍ਰਗਟਾਵੇ ਇੱਕ ਪਾਸੇ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਨੂੰ ਪ੍ਰਭਾਵਿਤ ਕਰਦੇ ਹਨ ਅਤੇ ਦੂਜੇ ਪਾਸੇ ਕੈਨੇਡਾ ਵਿੱਚ ਹਿੰਸਾ ਅਤੇ ਅਪਰਾਧ ਦੇ ਮਾਹੌਲ ਨੂੰ ਵੀ ਬੜ੍ਹਾਵਾ ਦਿੰਦੇ ਹਨ।

ਦੱਸ ਦੇਈਏ ਕਿ ਕੈਨੇਡਾ ਦੇ ਟੋਰਾਂਟੋ ‘ਚ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ, ਜਿਸ ‘ਚ ਵੱਡੀ ਗਿਣਤੀ ‘ਚ ਸਿੱਖ ਭਾਈਚਾਰੇ ਦੇ ਲੋਕ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਅਸੀਂ ਤੁਹਾਡੇ ਅਧਿਕਾਰਾਂ ਦੀ ਰਾਖੀ ਲਈ ਹਾਜ਼ਰ ਹਾਂ। ਇਸ ਦੌਰਾਨ ਲੋਕਾਂ ਨੇ ਗਰਮਖਿਆਲੀਆਂ ਦੇ ਹੱਕ ਵਿੱਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

- PTC NEWS

Top News view more...

Latest News view more...

PTC NETWORK
PTC NETWORK