ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ , ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

By  Shanker Badra July 27th 2019 03:29 PM

ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ , ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ:ਨਵੀਂ ਦਿੱਲੀ : ਦੇਸ਼ ਭਰ ਵਿੱਚ ਪਿਛਲੇ ਕਈ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਇਸ ਮੀਂਹ ਦੇ ਕਾਰਨ ਲੋਕਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ ਹੈ।

 India these states Heavy Rain , Alert issued by weather department
ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ , ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਇਸ ਮੀਂਹ ਨੇ ਜਿੱਥੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ ਹੈ ,ਓਥੇ ਹੀ ਮੁੱਖ ਸੜਕਾਂ ਉੱਤੇ ਪਾਣੀ ਭਰ ਜਾਣ ਕਾਰਨ ਹੜ੍ਹ ਵਾਲੀ ਸਥਿਤੀ ਬਣ ਗਈ ਤੇ ਕਈ ਗੱਡੀਆਂ ਪਾਣੀ ਵਿੱਚ ਫਸ ਗਈਆਂ ਹਨ।

India these states Heavy Rain , Alert issued by weather department
ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ , ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਇਸ ਦੌਰਾਨ ਮੌਸਮ ਵਿਭਾਗ ਨੇ ਕੁਝ ਹੋਰ ਸੂਬਿਆਂ 'ਚ ਅੱਜ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ। ਜਿਥੇ ਇਕ ਪਾਸੇ ਮੌਸਮ ਵਿਭਾਗ ਨੇ ਮੁੰਬਈ 'ਚ ਅਗਲੇ 24 ਘੰਟਿਆਂ ਲਈ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ ,ਉਥੇ ਹੀ ਉੱਤਰਾਖੰਡ 'ਚ ਵੀ ਅਲਰਟ ਜਾਰੀ ਕੀਤਾ ਗਿਆ ਹੈ।

India these states Heavy Rain , Alert issued by weather department ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ , ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਕੋਇੰਬਟੂਰ : ਕਾਰ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ , 5 ਲੋਕਾਂ ਦੀ ਮੌਤ

ਦੱਸ ਦੇਈਏ ਕਿ ਉੱਤਰਾਖੰਡ ਦੇ ਕਈ ਇਲਾਕਿਆਂ 'ਚ ਅੱਜ ਵੀ ਜ਼ਬਰਦਸਤ ਬਾਰਿਸ਼ ਦੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ। ਉੱਤਰਾਖੰਡ 'ਚ ਭਾਰੀ ਬਾਰਿਸ਼ ਦੀ ਚਿਤਾਵਨੀ ਨੂੰ ਦੇਖਦਿਆਂ ਦੇਹਰਾਦੂਨ ਜ਼ਿਲ੍ਹੇ 'ਚ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

-PTCNews

Related Post