ਭਾਰਤ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਅੱਜ ਰੱਖਣਗੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ

By  Shanker Badra November 26th 2018 09:19 AM -- Updated: November 26th 2018 09:32 AM

ਭਾਰਤ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਅੱਜ ਰੱਖਣਗੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ:ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਲਏ ਗਏ ਇਤਿਹਾਸਿਕ ਫ਼ੈਸਲੇ ਤੋਂ ਬਾਅਦ ਕਰਤਾਰਪੁਰ ਲਾਂਘਾ ਦੇਸ਼ ਵਿੱਚ ਹੀ ਨਹੀਂ ਸਗੋਂ ਦੁਨੀਆ ਭਰ ਵਿੱਚ ਸੁਰਖੀਆਂ ਵਿੱਚ ਬਣਿਆ ਹੋਇਆ ਹੈ।ਭਾਰਤ ਸਰਕਾਰ ਵੱਲੋਂ ਪੰਜਾਬ ਦੇ ਡੇਰਾ ਬਾਬਾ ਨਾਨਕ ਤੋਂ ਲੈ ਕੇ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਤੱਕ ਕਰਤਾਰਪੁਰ (ਹੁਣ ਪਾਕਿਸਤਾਨ) ਲਾਂਘੇ ਨੂੰ ਸਹਿਮਤੀ ਦੇਣ ਤੋਂ ਬਾਅਦ ਪਾਕਿਸਤਾਨ ਨੇ ਵੀ ਇਸ ਦੀ ਉਸਾਰੀ ਲਈ ਹਰੀ ਝੰਡੀ ਦੇ ਦਿੱਤੀ ਹੈ। India Vice President Venkaiah Naidu Kartarpur corredor ground breaking ceremonyਜਿਸ ਲਈ ਅੱਜ 10 ਵਜੇ ਪਿੰਡ ਮਾਨ, ਡੇਰਾ ਬਾਬਾ ਨਾਨਾਕ ਤੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ।ਇਸ ਲਾਂਘੇ ਦਾ ਨੀਂਹ ਪੱਥਰ ਦੇਸ਼ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਰੱਖਣਗੇ।ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਹੋਰ ਵੀ ਕਈ ਕੈਬਿਨੇਟ ਮੰਤਰੀ ਸ਼ਾਮਲ ਹੋਣਗੇ।ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਵੀ ਮੌਜੂਦ ਰਹੇਗੀ। India Vice President Venkaiah Naidu Kartarpur corredor ground breaking ceremonyਦੱਸ ਦੇਈਏ ਕਿ ਪਾਕਿਸਤਾਨ ਵਾਲੇ ਪਾਸਿਓਂ 28 ਨਵੰਬਰ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਨੀਂਹ ਪੱਥਰ ਰੱਖਿਆ ਜਾਣਾ ਹੈ।ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨਵਜੋਤ ਸਿੰਘ ਸਿੱਧੂ , ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨੂੰ ਨੀਂਹ ਪੱਥਰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।ਇਮਰਾਨ ਖ਼ਾਨ ਵੱਲੋਂ ਭੇਜੇ ਗਏ ਸੱਦੇ ਨੂੰ ਨਵਜੋਤ ਸਿੰਘ ਸਿੱਧੂ ਨੇ ਕਬੂਲ ਕਰ ਲਿਆ ਪਰ ਭਾਰਤੀ ਵਿਦੇਸ਼ ਮੰਤਰੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਣ ਤੋਂ ਇਨਕਾਰ ਕੀਤਾ ਹੈ।India Vice President Venkaiah Naidu Kartarpur corredor ground breaking ceremonyਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 17 ਸਾਲ 5 ਮਹੀਨੇ 9 ਦਿਨ ਬਤੀਤ ਕੀਤੇ ਸਨ।ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 1561 ਸੰਮਤ ਵਿੱਚ ਇਹ ਨਗਰ ਵਸਾਇਆ ਤੇ ਉਦਾਸੀਆਂ ਸੰਪੁਰਨ ਕਰਨ ਤੋਂ ਬਾਅਦ ਏਥੇ ਵਾਸ ਕੀਤਾ ਸੀ।ਇਸ ਦੇ ਨਾਲ ਹੀ ਜਗਤ ਗੁਰੂ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਵੀ ਉਪਦੇਸ਼ ਦਿੱਤਾ।ਜਿਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਇਨ੍ਹਾਂ ਇਤਿਹਾਸਿਕ ਥਾਵਾਂ ਨਾਲ ਜੁੜੀਆਂ ਹੋਈਆਂ ਹਨ।ਇਸੇ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰੋਜ਼ ਅਰਦਾਸ ਕੀਤੀ ਜਾਂਦੀ ਹੈ।

-PTCNews

Related Post