India vs New Zealand : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

By  Shanker Badra January 24th 2020 09:27 AM

India vs New Zealand : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ:ਆਕਲੈਂਡ : ਭਾਰਤ ਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਲੜੀ 24 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਟੀ -20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਆਕਲੈਂਡ ਦੇ ਈਡਨ ਪਾਰਕ 'ਚ ਖੇਡਿਆ ਜਾਵੇਗਾ।

ਭਾਰਤ ਨੇ 8 ਫਰਵਰੀ 2019 ਨੂੰ ਆਕਲੈਂਡ 'ਚ ਮੇਜ਼ਬਾਨ ਟੀਮ ਨੂੰ 7 ਵਿਕਟਾਂ ਨਾਲ ਹਰਾਇਆ ਸੀ। ਹੁਣ ਤੱਕ ਦੋਵਾਂ ਦੇਸ਼ਾਂ ਵਿਚਾਲੇ 11 ਟੀ -20 ਮੈਚ ਹੋ ਚੁੱਕੇ ਹਨ। ਟੀਮ ਇੰਡੀਆ ਨੇ 3 ਮੈਚ ਜਿੱਤੇ, ਜਦਕਿ 8 ਮੈਚ ਹਾਰੇ ਹਨ। ਮੈਚ ਦੁਪਹਿਰ 12.20 ਵਜੇ ਸ਼ੁਰੂ ਹੋਵੇਗਾ।

ਭਾਰਤ-ਨਿਊਜ਼ੀਲੈਂਡ ਆਖਰੀ ਵਾਰ 9 ਜੁਲਾਈ 2019 ਨੂੰ ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਆਹਮੋ-ਸਾਹਮਣੇ ਹੋਏ ਸਨ। ਉਦੋਂ ਮੈਨਚੈਸਟਰ 'ਚ ਖੇਡੇ ਗਏ ਵਨਡੇ ਮੈਚ 'ਚ ਨਿਊਜ਼ੀਲੈਂਡ ਨੇ 18 ਦੌੜਾਂ ਨਾਲ ਮੈਚ ਜਿੱਤਿਆ ਸੀ। ਭਾਰਤੀ ਟੀਮ ਕੋਲ ਇਸ ਹਾਰ ਦਾ ਬਦਲਾ ਲੈਣ ਦਾ ਮੌਕਾ ਹੈ।

ਦੋਵੇਂ ਟੀਮਾਂ :

ਭਾਰਤ : ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਸੰਜੂ ਸੈਮਸਨ, ਲੋਕੇਸ਼ ਰਾਹੁਲ, ਸ਼੍ਰੇਅਸ ਅਈਅਰ, ਮਨੀਸ਼ ਪਾਂਡੇ, ਰਿਸ਼ਭ ਪੰਤ (ਵਿਕਟਕੀਪਰ), ਸ਼ਿਵਮ ਦੂਬੇ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਵਾਸ਼ਿੰਗਟਨ ਸੁੰਦਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਨਵਦੀਪ ਸੈਣੀ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ।

ਨਿਊਜ਼ੀਲੈਂਡ : ਕੇਨ ਵਿਲੀਅਮਸਨ (ਕਪਤਾਨ), ਮਾਰਟਿਨ ਗੁਪਟਿਲ, ਰਾਸ ਟੇਲਰ, ਸਕਾਟ ਕੁਗਲੇਜਿਨ, ਕੋਲਿਨ ਮੁਨਰੋ, ਕੋਲਿਨ ਡੀ ਗ੍ਰੈਂਡਹੋਮ, ਟੋਮ ਬਰੂਸ, ਡੈਰਿਲ ਮਿਸ਼ੇਲ, ਮਿਸ਼ੇਲ ਸੈਂਟਨਰ, ਟਿਮ ਸੈਫਰਟ (ਵਿਕਟਕੀਪਰ), ਹਾਮਿਸ਼ ਬੈਨੇਟ, ਇਸ਼ ਸੋਢੀ, ਟਿਮ ਸਾਉਥੀ, ਬਲੇਅਰ ਟਿਕਨੇਰ।

-PTCNews

Related Post