ਭਾਰਤ 27 ਮਾਰਚ ਤੋਂ ਵਪਾਰਕ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਮੁੜ ਸ਼ੁਰੂ ਕਰੇਗਾ

By  Jasmeet Singh March 8th 2022 06:51 PM

ਨਵੀਂ ਦਿੱਲੀ [ਭਾਰਤ], 8 ਮਾਰਚ: ਕੋਵਿਡ-19 ਦੇ ਮਾਮਲਿਆਂ ਵਿੱਚ ਗਿਰਾਵਟ ਦੇ ਮੱਦੇਨਜ਼ਰ, ਭਾਰਤ ਸਰਕਾਰ ਨੇ 27 ਮਾਰਚ 2022 ਤੋਂ ਭਾਰਤ ਲਈ ਅਤੇ ਭਾਰਤ ਤੋਂ ਆਉਣ ਵਾਲੀਆਂ ਵਪਾਰਕ ਅੰਤਰਰਾਸ਼ਟਰੀ ਯਾਤਰੀ ਸੇਵਾਵਾਂ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਮੰਗਲਵਾਰ ਨੂੰ ਸਿਵਲ ਏਵੀਏਸ਼ਨ ਦੇ ਮੰਤਰਾਲੇ ਨੇ ਇਹ ਜਾਣਕਾਰੀ ਸਾਂਝੀ ਕੀਤਾ। ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਐਮ ਸਿੰਧੀਆ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਕਦਮ ਨਾਲ ਏਵੀਏਸ਼ਨ ਸੈਕਟਰ ਨਵੀਆਂ ਉਚਾਈਆਂ 'ਤੇ ਪਹੁੰਚੇਗਾ। ਇਹ ਵੀ ਪੜ੍ਹੋ: Petrol Diesel Price: ਤੇਲ ਦੀ ਕੀਮਤਾਂ ਨੂੰ ਲੈ ਕੇ ਪੈਟਰੋਲੀਅਮ ਮੰਤਰੀ ਦਾ ਵੱਡਾ ਬਿਆਨ ਉਨ੍ਹਾਂ ਲਿਖਿਆ "ਸਟੇਕਹੋਲਡਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਅਤੇ ਕੋਵਿਡ-19 ਕੇਸਾਂ ਦੇ ਭਾਰ ਵਿੱਚ ਗਿਰਾਵਟ ਨੂੰ ਧਿਆਨ ਵਿੱਚ ਰੱਖਦੇ ਹੋਏ ਅਸੀਂ 27 ਮਾਰਚ ਤੋਂ ਅੰਤਰਰਾਸ਼ਟਰੀ ਯਾਤਰਾ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਬਾਅਦ ਏਅਰ ਬਬਲ ਪ੍ਰਬੰਧ ਵੀ ਰੱਦ ਕਰ ਦਿੱਤੇ ਜਾਣਗੇ। ਇਸ ਕਦਮ ਨਾਲ ਮੈਨੂੰ ਭਰੋਸਾ ਹੈ ਕਿ ਖੇਤਰ ਨਵੀਂਆਂ ਉਚਾਈਆਂ 'ਤੇ ਪਹੁੰਚ ਜਾਵੇਗਾ।!" ਮੰਤਰਾਲੇ ਨੇ ਅੱਗੇ ਕਿਹਾ ਕਿ ਭਾਰਤ ਤੋਂ ਆਉਣ-ਜਾਣ ਲਈ ਵਪਾਰਕ ਅੰਤਰਰਾਸ਼ਟਰੀ ਯਾਤਰੀ ਸੇਵਾਵਾਂ ਦੀ ਮੁਅੱਤਲੀ 26 ਮਾਰਚ 2022 ਨੂੰ ਭਾਰਤੀ ਸਮੇਂ ਅਨੁਸਾਰ ਰਾਤੀ 11.59 ਵਜੇ ਤੱਕ ਹੈ ਅਤੇ ਏਅਰ ਬਬਲ ਪ੍ਰਬੰਧਾਂ ਨੂੰ ਇਸ ਹੱਦ ਤੱਕ ਹੀ ਵਧਾਇਆ ਜਾਵੇਗਾ। ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਨੇ 23 ਮਾਰਚ 2020 ਤੋਂ ਭਾਰਤ ਆਉਣ-ਜਾਣ ਲਈ ਅੰਤਰਰਾਸ਼ਟਰੀ ਵਪਾਰਕ ਯਾਤਰੀ ਸੇਵਾਵਾਂ ਦੇ ਸੰਚਾਲਨ ਨੂੰ ਮੁਅੱਤਲ ਕਰ ਦਿੱਤਾ ਸੀ। ਇਹ ਵੀ ਪੜ੍ਹੋ: ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਤੀ ਵੱਡੀ ਰਾਹਤ, ਪ੍ਰਾਪਰਟੀ ਦੀ ਲੋੜ-ਅਧਾਰਿਤ ਤਬਦੀਲੀਆਂ ਦੀ ਦਿੱਤੀ ਇਜਾਜ਼ਤ ਮੰਤਰਾਲੇ ਨੇ ਅੱਗੇ ਕਿਹਾ ਕਿ ਅੰਤਰਰਾਸ਼ਟਰੀ ਸੰਚਾਲਨ 10 ਫਰਵਰੀ 2022 ਦੀ ਅੰਤਰਰਾਸ਼ਟਰੀ ਯਾਤਰਾ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰੇਗਾ ਅਤੇ ਸਮੇਂ-ਸਮੇਂ 'ਤੇ ਸੋਧ ਕੀਤੇ ਜਾਣਗੇ। ਏ.ਐਨ.ਆਈ ਦੇ ਸਹਿਯੋਗ ਨਾਲ -PTC News

Related Post