ਬਾਲੀਵੁੱਡ ਅਦਾਕਾਰ ਗੋਵਿੰਦਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra May 29th 2019 04:47 PM -- Updated: May 29th 2019 05:18 PM

ਬਾਲੀਵੁੱਡ ਅਦਾਕਾਰ ਗੋਵਿੰਦਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਬਾਲੀਵੁੱਡ ਅਦਾਕਾਰ ਗੋਵਿੰਦਾ ਅੱਜ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਪਹੁੰਚੇ ਹੋਏ ਸਨ।ਇਸ ਦੌਰਾਨ ਗੋਵਿੰਦਾ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।ਇਸ ਮੌਕੇ ਗੋਵਿੰਦਾ ਨਾਲ ਉਨ੍ਹਾਂ ਦੀ ਧਰਮ ਪਤਨੀ ਸੁਨੀਤਾ ਆਹੂਜਾ ਵੀ ਮੌਜੂਦ ਸਨ।

Indian film actor Govinda AT Harmandir Sahib ਬਾਲੀਵੁੱਡ ਅਦਾਕਾਰ ਗੋਵਿੰਦਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਥੇ ਉਨ੍ਹਾਂ ਨੇ ਗੁਰੂ ਚਰਨਾਂ ‘ਚ ਸੀਸ ਝੁਕਾ ਕੇ ਅਰਦਾਸ ਕੀਤੀ ਹੈ।ਅਦਾਕਾਰ ਗੋਵਿੰਦਾ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਬੈਠ ਕੇ ਕੀਰਤਨ ਸਰਵਣ ਕੀਤੀ ਅਤੇ ਕੜਾਹ ਪ੍ਰਸ਼ਾਦ ਲੈ ਕੇ ਗੁਰੂ ਦਾ ਧੰਨਵਾਦ ਕੀਤਾ ਹੈ।ਮਿਲੀ ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਅੱਜ ਸਵੇਰੇ ਅਦਾਕਾਰ ਗੋਵਿੰਦਾ ਆਪਣੇ ਪਰਿਵਾਰ ਸਮੇਤ ਸ੍ਰੀ ਅਨੰਦਪੁਰ ਸਾਹਿਬ , ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਪਹੁੰਚੇ ਸਨ।

Indian film actor Govinda AT Harmandir Sahib ਬਾਲੀਵੁੱਡ ਅਦਾਕਾਰ ਗੋਵਿੰਦਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਚੀਨੀ ਵੈਲੇਨਟਾਈਨ ਡੇ ‘ਤੇ ਲੜਕੀ ਨੇ ਆਪਣੇ ਪ੍ਰੇਮੀ ਨੂੰ ਦਿੱਤਾ ਤੋਹਫ਼ਾ , ਸ਼ਰ੍ਹੇਆਮ ਮਾਰੀਆਂ 52 ਚਪੇੜਾਂ

ਜਿਥੇ ਗੋਵਿੰਦਾ ਨੇ ਸਭ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ , ਫ਼ਿਰ ਫ਼ਤਿਹਗੜ੍ਹ ਸਾਹਿਬ ਅਤੇ ਬਾਅਦ ਵਿੱਚ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਹੈ।ਪਟਿਆਲਾ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਹੈ।

PTCNews

Related Post