ਪਾਕਿਸਤਾਨੀ ਸਿੱਖ ਔਰਤ ਦੇ ਜਬਰੀ ਧਰਮ ਪਰਿਵਰਤਨ ਮਾਮਲੇ 'ਚ ਭਾਰਤ ਸਰਕਾਰ ਵੱਲੋਂ ਕਾਰਵਾਈ ਦੀ ਮੰਗ

By  Jasmeet Singh September 27th 2022 11:40 AM

ਨਵੀਂ ਦਿੱਲੀ, 27 ਸਤੰਬਰ: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੌਮੀ ਘੱਟ ਗਿਣਤੀ ਕਮਿਸ਼ਨ (ਐਨਸੀਐਮ) ਨੂੰ ਸੂਚਿਤ ਕੀਤਾ ਹੈ ਕਿ ਉਨ੍ਹਾਂ ਇੱਕ ਸਿੱਖ ਔਰਤ ਦੇ ਜਬਰੀ ਧਰਮ ਪਰਿਵਰਤਨ ਦਾ ਮੁੱਦਾ ਪਾਕਿਸਤਾਨ ਕੋਲ ਉਠਾਇਆ ਹੈ ਅਤੇ ਉਮੀਦ ਜਤਾਈ ਹੈ ਕਿ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਨਸੀਐਮ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਸਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਖੇਤਰ ਵਿੱਚ ਇੱਕ ਸਿੱਖ ਲੜਕੀ ਦੇ ਅਗਵਾ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਸਬੰਧੀ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ। ਐਨਸੀਐਮ ਦੇ ਮੁਖੀ ਇਕਬਾਲ ਸਿੰਘ ਲਾਲਪੁਰਾ ਨੇ 22 ਅਗਸਤ ਨੂੰ ਇੱਕ ਪੱਤਰ ਰਾਹੀਂ ਵਿਦੇਸ਼ ਮੰਤਰੀ ਨੂੰ ਇਹ ਮਾਮਲਾ ਪਾਕਿਸਤਾਨ ਵਿੱਚ ਆਪਣੇ ਹਮਰੁਤਬਾ ਕੋਲ ਉਠਾਉਣ ਦੀ ਬੇਨਤੀ ਕੀਤੀ ਸੀ ਤਾਂ ਜੋ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ ਅਤੇ ਗੁਆਂਢੀ ਮੁਲਕ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਢੁਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਸੀ ਇਹੋ ਜਿਹੀ ਲੋਕਾਂ ਵਿਰੁੱਧ ਨਫ਼ਰਤ ਫੈਲਾਉਣ ਤੋਂ ਰੋਕਣ ਅਤੇ ਮੁਕਾਬਲਾ ਕਰਨ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ। ਇਹ ਵੀ ਪੜ੍ਹੋ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਮਾਰਗਾਂ 'ਤੇ ਸੀਵਰੇਜ ਦਾ ਪਾਣੀ ਭਰਿਆ, ਮੁਲਾਜ਼ਮਾਂ ਵੱਲੋਂ ਧਰਨਾ ਜਿਸ ਮਗਰੋਂ ਵਿਦੇਸ਼ ਮੰਤਰੀ ਜੈਸ਼ੰਕਰ ਨੇ 17 ਸਤੰਬਰ ਨੂੰ ਇੱਕ ਪੱਤਰ ਵਿੱਚ ਐਨਸੀਐਮ ਮੁਖੀ ਨੂੰ ਸੂਚਿਤ ਕੀਤਾ ਕਿ ਸਰਕਾਰ ਨੇ ਘਟਨਾ ਦਾ ਨੋਟਿਸ ਲਿਆ ਹੈ ਅਤੇ ਜਿਵੇਂ ਹੀ ਘਟਨਾ ਦੀ ਸੂਚਨਾ ਮਿਲੀ, ਉਨ੍ਹਾਂ ਕੂਟਨੀਤਕ ਮਾਧਿਅਮਾਂ ਰਾਹੀਂ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਇਆ। ਭਾਰਤੀ ਸਰਕਾਰ ਨੇ ਇਸ ਤਰ੍ਹਾਂ ਦੀ ਨਿੰਦਣਯੋਗ ਘਟਨਾ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। -PTC News

Related Post