ਰੋਟੀ ਕਮਾਉਣ ਖਾਤਰ ਵਿਦੇਸ਼ ਗਏ ਨੌਜਵਾਨ ਦੀ ਹਾਰਟ ਅਟੈਕ ਕਾਰਨ ਮੌਤ

By  Baljit Singh June 23rd 2021 09:23 AM

ਰੋਮ: ਪੰਜਾਬ ਵਿਚੋਂ ਚੰਗੇ ਭਵਿੱਖ ਤੇ ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨ ਦੀ ਮੌਤ ਦੀ ਖਬਰ ਆਈ ਹੈ। ਉਕਤ ਨੌਜਵਾਨ ਗੁਰਦਾਸਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਪੜੋ ਹੋਰ ਖਬਰਾਂ: ਨੌਜਵਾਨ ਨੇ ਸਕੇ ਚਾਚੇ ਦੀ 6 ਸਾਲਾ ਮਾਸੂਮ ਧੀ ਨਾਲ ਕੀਤਾ ਜਬਰ-ਜ਼ਨਾਹ

ਮਿਲੀ ਜਾਣਕਾਰੀ ਮੁਤਾਬਕ ਰੋਜ਼ੀ ਰੋਟੀ ਕਮਾਉਣ ਇਟਲੀ ਗਏ ਗੁਰਦਾਸਪੁਰ ਦੇ ਪਿੰਡ ਭਿਖਾਰੀਵਾਲ ਦੇ 38 ਸਾਲਾਂ ਵਿਅਕਤੀ ਬਿਕਰਮਜੀਤ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੇ ਪਰਿਵਾਰ ਨੇ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਲਿਉਣ ਲਈ ਸਰਕਾਰ ਤੋਂ ਮੰਗ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਦੀਆਂ ਤਿੰਨ ਬੇਟੀਆਂ ਹਨ ਅਤੇ 2 ਸਾਲ ਪਹਿਲਾਂ ਉਸ ਦੀ ਪਤਨੀ ਦੀ ਮੌਤ ਹੋ ਗਈ ਸੀ।

ਪੜੋ ਹੋਰ ਖਬਰਾਂ: ਸਾਬਕਾ ਪ੍ਰਧਾਨ ਮੰਤਰੀ ਦੇਵੇਗੌੜਾ ਨੂੰ 2 ਕਰੋੜ ਦਾ ਜੁਰਮਾਨਾ, ਇਹ ਸੀ ਕਾਰਨ

-PTC News

Related Post