ਭਾਰਤੀ ਜਲ ਸੈਨਾ ਦਾ ਹੈਲੀਕਾਪਟਰ ਤਾਮਿਲਨਾਡੂ 'ਚ ਹੋਇਆ ਹਾਦਸਾਗ੍ਰਸਤ

By  Shanker Badra October 1st 2018 01:06 PM

ਭਾਰਤੀ ਜਲ ਸੈਨਾ ਦਾ ਹੈਲੀਕਾਪਟਰ ਤਾਮਿਲਨਾਡੂ 'ਚ ਹੋਇਆ ਹਾਦਸਾਗ੍ਰਸਤ:ਭਾਰਤੀ ਜਲ ਸੈਨਾ ਦਾ ਹੈਲੀਕਾਪਟਰ ਚੇਤਕ ਸੀ.ਐੱਚ. 442 ਅੱਜ ਤਾਮਿਲਨਾਡੂ 'ਚ ਹਾਦਸਾਗ੍ਰਸਤ ਹੋ ਗਿਆ ਹੈ।ਜਾਣਕਾਰੀ ਅਨੁਸਾਰ ਇਹ ਹਾਦਸਾ ਸੂਬੇ ਦੇ ਰਾਜਾਲੀ ਇਲਾਕੇ 'ਚ ਉਸ ਵੇਲੇ ਵਾਪਰਿਆ, ਜਦੋਂ ਇਸ ਹੈਲੀਕਾਪਟਰ ਨੇ ਸਿਖਲਾਈ ਲਈ ਉਡਾਣ ਭਰੀ ਸੀ। ਦੱਸਿਆ ਜਾਂਦਾ ਹੈ ਕਿ ਇਸ ਹਾਦਸੇ ਦੌਰਾਨ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਜਦਕਿ ਹੈਲੀਕਾਪਟਰ ਦੇ ਕਈ ਹਿੱਸੇ ਨੁਕਸਾਨੇ ਗਏ ਹਨ।ਇਸ ਹਾਦਸੇ ਦੇ ਅਸਲ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਇਸ ਹਾਦਸੇ ਦੌਰਾਨ ਮੌਕੇ 'ਤੇ ਪੁੱਜੇ ਉੱਚ ਅਧਿਕਾਰੀ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। -PTCNews

Related Post