ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਦਾ 93ਵਾਂ ਜਨਮ ਦਿਨ , ਜਾਣੋਂ ਸਿਆਸੀ ਸਫ਼ਰ

By  Shanker Badra December 8th 2019 11:43 AM -- Updated: December 8th 2019 01:26 PM

ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਦਾ 93ਵਾਂ ਜਨਮ ਦਿਨ , ਜਾਣੋਂ ਸਿਆਸੀ ਸਫ਼ਰ:ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਅੱਜ ਕੇਕ ਕੱਟ ਕੇ ਸਾਬਕਾ ਮੁੱਖ ਮੰਤਰੀ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ ਅਤੇ ਸ: ਬਾਦਲ ਦੀ ਸਿਹਤਯਾਬੀ ਅਤੇ ਲੰਮੀ ਉਮਰ ਲਈ ਕਾਮਨਾ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਅਨੇਕਾਂ ਕਠਿਨ ਘਾਲਨਾਵਾਂ ਘਾਲੀਆਂ ਹਨ।

Indian politician And punjab former CM Parkash Singh Badal today Birthday ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਦਾ 92 ਵਾਂ ਜਨਮ ਦਿਨ , ਜਾਣੋਂ ਸਿਆਸੀ ਸਫ਼ਰ

ਅੱਜ 8 ਦਸੰਬਰ ਨੂੰ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਨਾਲ ਜਾਣੇ ਜਾਂਦੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਹੈ। ਪ੍ਰਕਾਸ਼ ਸਿੰਘ ਬਾਦਲ ਅੱਜ ਭਾਰਤ ਦੇ ਸਭ ਤੋਂ ਬਜ਼ੁਰਗ ਸਿਆਸਤਦਾਨ ਹਨ। ਪੰਜਾਬ ਦੇ ਸਭ ਤੋਂ ਜ਼ਿਆਦਾ ਵਾਰ ਮੁੱਖ ਬਣਨ ਦਾ ਮਾਣ ਵੀ ਪ੍ਰਕਾਸ਼ ਸਿੰਘ ਬਾਦਲ ਦੇ ਹੀ ਨਾਮ ਹੈ। ਇਸ ਦੌਰਾਨ ਵੱਖ -ਵੱਖ ਸਿਆਸੀ ਨੇਤਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਹਨਾਂ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ, ਤੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਭਾਰਤ ਦੇ ਲੀਡਰਾਂ ਵਿਚੋਂ ਸਭ ਤੋਂ ਸੀਨੀਅਰ ਨੇਤਾਵਾਂ ਵਿਚੋਂ ਇਕ ਹਨ।

Indian politician And punjab former CM Parkash Singh Badal today Birthday ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਦਾ 92 ਵਾਂ ਜਨਮ ਦਿਨ , ਜਾਣੋਂ ਸਿਆਸੀ ਸਫ਼ਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਅਬੁਲ ਖੁਰਾਣਾ ‘ਚ ਹੋਇਆ ਸੀ। ਇਨ੍ਹਾਂ ਦੇ ਪਿਤਾ ਦਾ ਨਾਮ ਰਘੂਰਾਜ ਸਿੰਘ ਅਤੇ ਮਾਤਾ ਦਾ ਨਾਮ ਸੁੰਦਰੀ ਕੌਰ ਸੀ। ਸ. ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਸ.ਪ੍ਰਕਾਸ਼ ਸਿੰਘ ਬਾਦਲ ਦੀ ਸਿਆਸੀ ਜੀਵਨ ਦੀ ਸ਼ੁਰੂਆਤ 1970 ਤੋਂ ਸ਼ੁਰੂ ਹੋਈ ਸੀ, ਉਹ 1970 ਤੋਂ 1971 ਤੱਕ ਪਹਿਲੀ ਵਾਲ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। ਇਸ ਤੋਂ ਬਾਅਦ ਉਹ 1977 ਤੋਂ 1980 ਤੱਕ, 1997 ਤੋਂ 2002 ਤੱਕ ਅਤੇ 2007 ਤੋਂ 2017 ਤੱਕ ਮੁੱਖ ਮੰਤਰੀ ਰਹਿ ਚੁੱਕੇ ਹਨ।

Indian politician And punjab former CM Parkash Singh Badal today Birthday ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਦਾ 92 ਵਾਂ ਜਨਮ ਦਿਨ , ਜਾਣੋਂ ਸਿਆਸੀ ਸਫ਼ਰ

ਸ. ਪ੍ਰਕਾਸ਼ ਸਿੰਘ ਬਾਦਲ ਦਾ ਸਿਆਸੀ ਜੀਵਨ : ਉਨ੍ਹਾਂ ਨੇ 1947 ਵਿੱਚ ਆਪਣਾ ਸਿਆਸੀ ਕੈਰੀਅਰ ਸ਼ੁਰੂ ਕੀਤਾ ਸੀ। ਪੰਜਾਬ ਦੀ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਉਹ ਪਿੰਡ ਬਾਦਲ ਦੇ ਸਰਪੰਚ ਅਤੇ ਬਾਅਦ ਵਿੱਚ ਬਲਾਕ ਸੰਮਤੀ, ਲੰਬੀ ਦੇ ਚੇਅਰਮੈਨ ਬਣੇ ਸਨ। ਉਹ ਲਾਹੌਰ ਦੇ ਫੋਰਸੇਨ ਕ੍ਰਿਸਚੀਅਨ ਕਾਲਜ ਤੋਂ ਗ੍ਰੈਜੂਏਸ਼ਨ ਉਪਰੰਤ ਵਕੀਲ ਬਣਨਾ ਚਾਹੁੰਦੇ ਸੀ ਅਤੇ ਪੰਜਾਬ ਯੂਨੀਵਰਸਿਟੀ ਵਿੱਚ ਐਲ.ਐਲ.ਬੀ ਵਿੱਚ ਦਾਖ਼ਲਾ ਤਾਂ ਲਿਆ ਪਰ ਸਿਆਸੀ ਤੌਰ 'ਤੇ ਸਰਗਰਮ ਹੋ ਗਏ ਸਨ। 1957 ਵਿੱਚ ਬਾਦਲ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਜਿੱਤੀ ਅਤੇ ਫਿਰ 1969 ਵਿੱਚ ਮੁੜ ਵਿਧਾਨ ਸਭਾ ਦੀ ਚੋਣ ਜਿੱਤੀ ਅਤੇ ਅਕਾਲੀ ਦਲ ਤੇ ਜਨਸੰਘ ਦੀ ਕੁਲੀਸ਼ਨ ਸਰਕਾਰ ਦੀ ਜਸਟਿਸ ਗੁਰਨਾਮ ਸਿੰਘ ਵਜ਼ਾਰਤ ਵਿੱਚ ਮੰਤਰੀ ਰਹੇ ਹਨ। ਉਹਨਾਂ ਨੂੰ ਆਮ ਤੌਰ 'ਤੇ ਮੀਡੀਆ ਤੇ ਲੋਕ ਵੱਡੇ ਬਾਦਲ ਵਜੋਂ ਜਾਣਦੇ ਅਤੇ ਉਚਾਰਦੇ ਹਨ।

Indian politician And punjab former CM Parkash Singh Badal today Birthday ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਦਾ 92 ਵਾਂ ਜਨਮ ਦਿਨ , ਜਾਣੋਂ ਸਿਆਸੀ ਸਫ਼ਰ

ਪ੍ਰਕਾਸ਼ ਸਿੰਘ ਬਾਦਲ ਭਾਰਤ ਦੇ ਸਭ ਤੋਂ ਸ਼ਕਤੀਸ਼ਾਲੀ ਸਿੱਖ ਨੇਤਾ ਦੇ ਰੂਪ ਵਜੋਂ ਜਾਣੇ ਜਾਂਦੇ ਹਨ। ਜਿਨ੍ਹਾਂ ਨੇ ਅਪਣੇ ਜੀਵਨ ਜਨਤਾ ਦੀ ਸੇਵਾ ਲਈ ਸਮਰਪਿਤ ਕੀਤਾ ਹੈ। ਖ਼ਾਸ ਕਰਕੇ ਕਿਸਾਨਾਂ ਦੀ ਭਲਾਈ, ਪੰਜਾਬ ਦੀ ਤਰੱਕੀ ਵਿਚ ਉਨ੍ਹਾਂ ਉਹਨਾਂ ਦੀ ਯੋਗਦਾਨ ਸ਼ਾਨਦਾਰ ਹੈ। ਉਹਨਾਂ ਦੇ ਜਨਮ ਦਿਨ 'ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ, ਲੰਮੀ ਅਤੇ ਸਿਹਤਮੰਦ ਜੀਵਨ ਲਈ ਪ੍ਰਾਰਥਨਾਵਾਂ।ਪ੍ਰਕਾਸ਼ ਸਿੰਘ 92 ਵਰ੍ਹਿਆਂ ਦੇ ਹੋ ਗਏ ਹਨ ਅਤੇ ਅੱਜ ਆਪਣਾ 93ਵਾਂ ਜਨਮ ਦਿਨ ਮਨਾ ਰਹੇ ਹਨ। ਸ. ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਦੀ ਸਿਆਸਤ ਦਾ ਸਭ ਤੋਂ ਵੱਡਾ ਮਹਾਰਥੀ ਮੰਨਿਆ ਜਾਂਦਾ ਹੈ। ਸ. ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਦੀ ਸਿਆਸਤ ਦਾ ਸਭ ਤੋਂ ਵੱਡਾ ਮਹਾਰਥੀ ਮੰਨਿਆ ਜਾਂਦਾ ਹੈ।

Indian politician And punjab former CM Parkash Singh Badal today Birthday ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਦਾ 92 ਵਾਂ ਜਨਮ ਦਿਨ , ਜਾਣੋਂ ਸਿਆਸੀ ਸਫ਼ਰ

ਦੱਸ ਦੇਈਏ ਕਿ ਇਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 11 ਦਸੰਬਰ 2011 ਨੂੰ ਪੰਥ ਰਤਨ ਫ਼ਕਰ-ਏ-ਕੌਮ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨੂੰ ਭਾਰਤ ਸਰਕਾਰ ਵਲੋ 2015 ‘ਚ ਪਦਮ ਵਿਭੂਸ਼ਣ ਸਨਮਾਨ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਦਾ ਨਾਮ ਸੁਖਬੀਰ ਸਿੰਘ ਬਾਦਲ ਹੈ, ਜੋ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੌਜੂਦਾ ਪ੍ਰਧਾਨ ਹਨ। ਸ. ਪ੍ਰਕਾਸ਼ ਸਿੰਘ ਬਾਦਲ ਦੀ ਧੀ ਦਾ ਨਾਮ ਪ੍ਰਨੀਤ ਕੌਰ ਹੈ। ਸ.ਬਾਦਲ ਦੇ ਦਾਮਾਦ ਆਦੇਸ਼ ਪ੍ਰਤਾਪ ਸਿੰਘ ਕੈਰੋਂ ਹਨ ਅਤੇ ਉਨ੍ਹਾਂ ਦੇ ਪੁੱਤਰ ਦਾ ਵਿਆਹ ਮਜੀਠੀਆ ਪਰਿਵਾਰ ਦੀ ਧੀ ਹਰਸਿਮਰਤ ਕੌਰ ਬਾਦਲ ਨਾਲ ਹੋਇਆ ਹੈ ,ਜੋ ਇਸ ਵੇਲੇ ਕੇਂਦਰ ਸਰਕਾਰ ਵਿੱਚ ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਨ।

-PTCNews

Related Post