ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਕੀਤੇ ਦਰਸ਼ਨ

By  Shanker Badra April 19th 2019 06:27 PM

ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਕੀਤੇ ਦਰਸ਼ਨ:ਅੰਮ੍ਰਿਤਸਰ : ਪਾਕਿਸਤਾਨ ਗਏ ਸਿੱਖ ਜਥੇ ਨੂੰ ਅੱਜ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਦਰਸ਼ਨ ਕਰਵਾਏ ਗਏ ਹਨ ਅਤੇ ਪਾਕਿ ਅਧਿਕਾਰੀਆਂ ਵੱਲੋਂ ਲਾਂਘੇ ਦੇ ਨਿਰਮਾਣ ਕਾਰਜ ਨੂੰ ਵਿਸ਼ੇਸ਼ ਤੌਰ 'ਤੇ ਦਿਖਾਇਆ ਗਿਆ ਹੈ।

Indian Sikh Pilgrims in Pakistan visited Kartarpur corridor ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਕੀਤੇ ਦਰਸ਼ਨ

ਜਾਣਕਾਰੀ ਮੁਤਾਬਕ ਇਹ ਜਥਾ ਲਾਹੌਰ ਤੋਂ ਵਿਸ਼ੇਸ਼ ਬੱਸਾਂ ਰਾਹੀਂ ਇਥੇ ਪਹੁੰਚਿਆ ਸੀ।ਇਸ ਦੌਰਾਨ ਓਥੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਜਥੇ ਨੂੰ ਸਨਮਾਨਿਤ ਕੀਤਾ ਗਿਆ ਹੈ।

Indian Sikh Pilgrims in Pakistan visited Kartarpur corridor ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਕੀਤੇ ਦਰਸ਼ਨ

ਦੱਸ ਦੇਈਏ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 12 ਅਪ੍ਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਬਿਜਲੀ ਦੇ ਬਿੱਲ ਵਾਲਾ ਫ਼ੈਸਲਾ ਲਿਆ ਵਾਪਿਸ

-PTCNews

Related Post