ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿ ਵੱਲੋਂ ਗੋਲ਼ਾਬਾਰੀ, ਭਾਰਤੀ ਫ਼ੌਜ ਦਾ ਇਕ ਜਵਾਨ ਸ਼ਹੀਦ

By  Shanker Badra June 22nd 2020 01:37 PM

ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿ ਵੱਲੋਂ ਗੋਲ਼ਾਬਾਰੀ, ਭਾਰਤੀ ਫ਼ੌਜ ਦਾ ਇਕ ਜਵਾਨ ਸ਼ਹੀਦ:ਸ੍ਰੀਨਗਰ : ਪਾਕਿਸਤਾਨ ਨੇ ਅੱਜ ਸਵੇਰੇ ਲੱਗਭੱਗ ਸਾਢੇ 3 ਵਜੇ ਜੰਮੂ ਕਸ਼ਮੀਰ ਦੇ ਕ੍ਰਿਸ਼ਨਾਘਾਟੀ ਤੇ ਨੌਸ਼ਹਿਰਾ ਸੈਕਟਰਾਂ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਇਸ ਤੋਂ ਬਾਅਦ ਪਾਕਿਸਤਾਨ ਨੇ ਮੁੜ ਲਗਪਗ ਸਾਢੇ 5 ਵਜੇ ਨੌਸ਼ਹਿਰਾ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ। ਭਾਰਤੀ ਫ਼ੌਜ ਜਵਾਬੀ ਕਾਰਵਾਈ ਕਰ ਰਹੀ ਹੈ।

ਇਸ ਦੌਰਾਨ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ 'ਚ ਭਾਰਤੀ ਫ਼ੌਜ ਦੇ ਇਕ ਜਵਾਨ ਦੇ ਸ਼ਹੀਦ ਹੋਣ ਦੀ ਸੂਚਨਾ ਹੈ। ਕੰਟਰੋਲ ਲਾਈਨ ਨੇੜੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵੱਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ 'ਚ ਭਾਰਤੀ ਫ਼ੌਜ ਦੇ ਹੌਲਦਾਰ ਦੀਪਕ ਕਾਰਕੀ ਦੇ ਸ਼ਹੀਦ ਹੋਣ ਦੀ ਸੂਚਨਾ ਹੈ।

Indian soldier killed in cross-border shelling by Pakistan Rajouri, ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿ ਵੱਲੋਂ ਗੋਲ਼ਾਬਾਰੀ, ਭਾਰਤੀ ਫ਼ੌਜ ਦਾ ਇਕ ਜਵਾਨ ਸ਼ਹੀਦ

ਜੰਮੂ-ਕਸ਼ਮੀਰ ਵਿੱਚ ਫੌਜ ਦਾ ਆਪ੍ਰੇਸ਼ਨ ਜਾਰੀ ਹੈ। ਅਨੰਤਨਾਗ ਦੇ ਵੇਰੀਨਾਗ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਇਸ ਮੁਕਾਬਲੇ ਵਿਚ ਤਿੰਨ ਤੋਂ ਚਾਰ ਅੱਤਵਾਦੀਆਂ ਦੇ ਘਿਰੇ ਹੋਣ ਦੀ ਆਸ਼ੰਕਾ ਹੈ। ਇਹ ਸਾਰੇ ਅੱਤਵਾਦੀ ਹਿਜ਼ਬੁਲ ਮੁਜਾਹਿਦੀਨ ਬਾਰੇ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਕੁਲਗਾਮ ਦੇ ਸ਼ੂਚ ਖੇਤਰ ਵਿੱਚ ਵੀ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਦੱਸਣਯੋਗ ਹੈ ਕਿ ਪਾਕਿਸਤਾਨ ਨੇ ਕੱਲ੍ਹ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲੇ ਦੇ ਬਾਲਕੋਟ ਸੈਕਟਰ ਵਿੱਚ ਐਲਏਸੀ ਦੇ ਕੋਲ ਮੋਰਟਾਰ ਅਤੇ ਛੋਟੇ ਹਥਿਆਰਾਂ ਨਾਲ ਫਾਇਰਿੰਗ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀ ਸੀ। ਭਾਰਤੀ ਫੌਜ ਵੀ ਜਵਾਬੀ ਕਾਰਵਾਈ ਕਰ ਰਹੀ ਹੈ।

ਇਸ ਦੌਰਾਨ ਪਾਕਿਸਤਾਨੀ ਫੌਜ ਕਸ਼ਮੀਰ ਦੇ ਉੜੀ ਵਿਚ ਸਰਹੱਦ ਨਾਲ ਲੱਗਦੇ ਰਿਹਾਇਸ਼ੀ ਇਲਾਕਿਆਂ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੀ ਹੈ। ਪਿਛਲੇ ਸ਼ਨੀਵਾਰ ਨੂੰ ਉੜੀ ਸੈਕਟਰ ਵਿੱਚ ਭਾਰੀ ਗੋਲੀਬਾਰੀ ਵਿੱਚ ਦੋ ਨਾਬਾਲਗਾਂ ਸਮੇਤ ਪੰਜ ਲੋਕ ਜ਼ਖਮੀ ਹੋ ਗਏ ਸਨ।

-PTCNews

Related Post