Tokyo Olympics : ਹਾਰ ਦੇ ਬਾਵਜੂਦ ਵੀ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਭਾਰਤ ਦਾ ਦਿਲ

By  Jashan A August 6th 2021 09:13 AM

ਨਵੀਂ ਦਿੱਲੀ: ਟੋਕੀਓ ਓਲੰਪਿਕ ਦਾ ਰੋਮਾਂਚ ਲਗਾਤਾਰ ਜਾਰੀ ਹੈ। ਭਾਰਤ ਦੇ ਖਿਡਾਰੀਆਂ ਦੀ ਗੱਲ ਕੀਤੀ ਜਾਵੇ ਤਾਂ ਇਸ ਵਾਰ ਓਲੰਪਿਕ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਭਾਰਤ ਦੀ ਪੁਰਸ਼ ਅਤੇ ਮਹਿਲਾ ਹਾਕੀ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਭਾਵੇਂ ਕਿ ਭਾਰਤ ਦੀ ਮਹਿਲਾ ਹਾਕੀ ਟੀਮ ਅੱਜ ਗ੍ਰੇਟ ਬ੍ਰਿਟੇਨ ਤੋਂ ਹਾਰ ਗਈ, ਪਰ ਭਾਰਤੀ ਲੜਕੀਆਂ ਨੇ ਦੇਸ਼ ਦਾ ਦਿਲ ਜਿੱਤ ਲਿਆ ਹੈ।

ਕਾਂਸੀ ਤਮਗੇ ਲਈ ਖੇਡੇ ਗਏ ਮੈਚ 'ਚ ਭਾਰਤੀ ਟੀਮ ਦੀ ਸ਼ੁਰੂਆਤ ਸ਼ਾਨਦਾਰ ਰਹੀ, ਪਰ ਆਖਰੀ ਕੁਆਟਰ 'ਚ ਗ੍ਰੇਟ ਬ੍ਰਿਟੇਨ ਦੀ ਟੀਮ ਨੇ ਚੌਥਾ ਗੋਲ ਦਾਗ ਕੇ ਭਾਰਤੀ ਟੀਮ ਨੂੰ ਹਰਾ ਦਿੱਤਾ। ਜਿਸ ਦੌਰਾਨ ਬ੍ਰਿਟੇਨ ਦੀ ਟੀਮ ਨੇ ਭਾਰਤੀ ਟੀਮ ਨੂੰ 4-3 ਹਰਾ ਕੇ ਕਾਂਸੀ ਤਮਗੇ 'ਤੇ ਕਬਜ਼ਾ ਕਰ ਲਿਆ।

ਹੋਰ ਪੜ੍ਹੋ: ਪੰਜਾਬ ਤੋਂ ਬਾਅਦ ਮੱਧ ਪ੍ਰਦੇਸ਼ ਸਰਕਾਰ ਨੇ ਕੀਤਾ ਆਪਣੇ ਹਾਕੀ ਖਿਡਾਰੀਆਂ ਲਈ ਵੱਡਾ ਐਲਾਨ

ਹਾਲਾਂਕਿ ਟੀਮ ਇੰਡੀਆ ਨੇ ਇਸ ਪੂਰੇ ਟੂਰਨਾਮੈਂਟ 'ਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ, ਉਹ ਪਹਿਲੀ ਵਾਰ ਓਲੰਪਿਕ ਦੇ ਸੈਮੀਫਾਈਨਲ 'ਚ ਪਹੁੰਚੀ ਸੀ।

ਜ਼ਿਕਰ ਏ ਖਾਸ ਹੈ ਕਿ ਭਾਰਤੀ ਪੁਰਸ਼ ਹਾਕੀ ਟੀਮ ਨੇ ਵੀਰਵਾਰ ਨੂੰ ਇੱਥੇ ਟੋਕੀਓ ਓਲੰਪਿਕਸ ਵਿਚ ਜਰਮਨੀ ਨੂੰ ਹਰਾ ਕੇ 41 ਸਾਲਾਂ ਬਾਅਦ ਓਲੰਪਿਕ ਕਾਂਸੀ ਦਾ ਤਗਮਾ ਜਿੱਤ ਕੇ ਤਮਗੇ ਦਾ ਸੋਕਾ ਖ਼ਤਮ ਕੀਤਾ। 1980 ਦੀਆਂ ਮਾਸਕੋ ਓਲੰਪਿਕ ਖੇਡਾਂ ਤੋਂ ਬਾਅਦ ਇਹ ਭਾਰਤ ਦਾ ਪਹਿਲਾ ਓਲੰਪਿਕ ਹਾਕੀ ਤਗਮਾ ਹੈ।

-PTC News

Related Post