ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 86 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1130 ਮੌਤਾਂ

By  Shanker Badra September 21st 2020 10:40 AM -- Updated: September 21st 2020 07:59 PM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 86 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1130 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 54.87 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 87 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 43 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 86 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1130 ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 86,961 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1,130 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 54,87,581 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 87,882 ਤੱਕ ਪਹੁੰਚ ਗਿਆ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 86 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1130 ਮੌਤਾਂ

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 86 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1130 ਮੌਤਾਂ

ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 43,96,399 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 10,03,299 ਹੋ ਗਈ ਹੈ।

-PTCNews

educare

Related Post