ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਵੱਲੋਂ ਪੰਜਾਬ 'ਚ ਮਹੌਲ ਖ਼ਰਾਬ ਹੋਣ ਦਾ ਖ਼ਦਸ਼ਾ

By  Shanker Badra September 29th 2018 01:52 PM

ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਵੱਲੋਂ ਪੰਜਾਬ 'ਚ ਮਹੌਲ ਖ਼ਰਾਬ ਹੋਣ ਦਾ ਖ਼ਦਸ਼ਾ:ਪੰਜਾਬ ਦੇ ਬਹਿਬਲਕਲਾਂ ਗੋਲੀਕਾਂਡ ਦੀ ਬਰਸੀ ਮੌਕੇ ਸੂਬੇ 'ਚ ਮਹੌਲ ਖ਼ਰਾਬ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।ਸੂਤਰਾਂ ਮੁਤਾਬਕ ਇਸ ਸਬੰਧੀ ਖੂਫ਼ੀਆ ਏਜੰਸੀਆਂ ਵੱਲੋਂ ਸੂਬਾ ਸਰਕਾਰ ਨੂੰ ਅਲਰਟ ਭੇਜਿਆ ਗਿਆ ਹੈ।ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲੀ ਹੈ ਕਿ ਏਜੰਸੀਆਂ ਨੇ ਸਰਕਾਰ ਨੂੰ ਦਿੱਤੀ ਰਿਪੋਰਟ 'ਚ ਕਿਹਾ ਹੈ ਕਿ ਗੋਲੀਕਾਂਡ ਦੀ ਬਰਸੀ 'ਤੇ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ।ਸੂਤਰਾਂ ਅਨੁਸਾਰ ਏਜੰਸੀਆਂ ਦਾ ਕਹਿਣਾ ਹੈ ਕਿ ਸਿੱਖ ਪ੍ਰਚਾਰਕਾਂ ਅਤੇ ਗਰਮ ਖਿਆਲੀ ਜੱਥੇਬੰਦੀਆਂ ਵਲੋਂ ਗੋਲੀਕਾਂਡ ਨੂੰ ਲੈ ਕੇ ਟਕਰਾਅ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੂਫੀਆ ਰਿਪੋਰਟ ਭੇਜੀ ਗਈ ਹੈ।ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਨੇ ਸੂਬਾ ਸਰਕਾਰ ਨੂੰ ਭੇਜੀ ਰਿਪੋਰਟ 'ਚ ਸਾਫ਼ ਕੀਤਾ ਹੈ ਕਿ ਬਹਿਬਲਕਲਾਂ ਗੋਲੀਕਾਂਡ ਦੀ ਤੀਜੀ ਬਰਸੀ 'ਤੇ ਹੋਣ ਵਾਲੇ ਸਮਾਗਮਾਂ ਦੌਰਾਨ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ ਅਤੇ ਸ਼ਰਾਰਤੀ ਤੱਤ ਮੌਕੇ ਦਾ ਫਾਇਦਾ ਚੁੱਕ ਕੇ ਮਾਹੌਲ ਨੂੰ ਖਰਾਬ ਕਰ ਸਕਦੇ ਹਨ, ਇਸ ਲਈ ਜੱਥੇਬੰਦੀਆਂ ਨਾਲ ਗੱਲਬਾਤ ਕਰਕੇ ਪ੍ਰੋਗਰਾਮ ਨੂੰ ਟਾਲ ਦਿੱਤਾ ਜਾਣਾ ਚਾਹੀਦਾ ਹੈ।

ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲਕਲਾਂ ਗੋਲੀਕਾਂਡ ਦੀ 14 ਅਕਤੂਬਰ ਨੂੰ ਬਰਸੀ ਮਨਾਈ ਜਾ ਰਹੀ ਹੈ।ਇਸ ਤੋਂ ਪਹਿਲਾਂ 7 ਅਕਤੂਬਰ ਨੂੰ ਇਸ ਬਰਸੀ ਸਬੰਧੀ ਮਾਰਚ ਕੱਢਿਆ ਜਾਵੇਗਾ।ਜਿਸ ਨੂੰ ਦੇਖਦੇ ਹੋਏ ਖੁਫੀਆ ਏਜੰਸੀਆਂ ਨੇ ਸੂਬਾ ਸਰਕਾਰ ਨੂੰ ਅਲਰਟ ਭੇਜਿਆ ਗਿਆ ਹੈ।

-PTCNews

Related Post