ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਾਣਕ ਜੋਧਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ

By  Shanker Badra December 19th 2020 01:56 PM -- Updated: December 19th 2020 01:59 PM

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਾਣਕ ਜੋਧਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ:ਲੁਧਿਆਣਾ : ਕਬੱਡੀ ਦੇ ਸਟਾਰ ਖਿਡਾਰੀ ਮਾਣਕ ਜੋਧਾ (44) ਦੀ ਬੀਤੀ ਰਾਤ ਇੱਕ ਸੜਕ ਹਾਦਸੇ 'ਚ ਮੌਤ ਹੋ ਗਈ ਹੈ,ਉਹ 44 ਵਰ੍ਹਿਆਂ ਦੇ ਸਨ। ਉਹ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਦੋ ਬੱਚੇ, ਬੇਟਾ, ਬੇਟੀ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 12 ਵਜੇ ਉਨ੍ਹਾਂ ਦੇ ਜੱਦੀ ਪਿੰਡ ਜੋਧਾ ਵਿਖੇ ਹੋਵੇਗਾ।

International Kabaddi player Manak Jodha dies in road accident ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਾਣਕ ਜੋਧਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਜੋਧਾ ਬੀਤੀ ਰਾਤ ਸਕੂਟਰ 'ਤੇ ਸਵਾਰ ਹੋ ਕੇ ਆਪਣੇ ਘਰ ਨੂੰ ਵਾਪਸ ਪਰਤ ਰਿਹਾ ਸੀ ,ਇਸ ਦੌਰਾਨ ਉਨ੍ਹਾਂ ਦਾ ਸਕੂਟਰ ਤਿਲਕਣ ਕਾਰਨ ਉਨ੍ਹਾਂ ਦਾ ਸਿਰ ਸੜਕ 'ਤੇ ਵੱਜਿਆ, ਜਿਸ ਕਾਰਨ ਮੌਕੇ 'ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਸਮੁੱਚੇ ਖੇਡ ਜਗਤ 'ਚ ਸੋਗ ਦੀ ਲਹਿਰ ਫੈਲ ਗਈ ਹੈ।

International Kabaddi player Manak Jodha dies in road accident ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਾਣਕ ਜੋਧਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਉਸ ਨੇ ਅੰਤਰਰਾਸ਼ਟਰੀ ਪੱਧਰ 'ਤੇ ਇੰਗਲੈਂਡ, ਕੈਨੇਡਾ ਅਮਰੀਕਾ ਵਰਗੇ ਮੁਲਕਾਂ 'ਚ ਆਪਣੇ ਕਬੱਡੀ ਹੁਨਰ ਦਾ ਲੋਹਾ ਮਨਵਾਇਆ ਹੈ ਅਤੇ ਹਰ ਪੇਂਡੂ ਖੇਡ ਮੇਲੇ ਵਿੱਚ ਉਸ ਦੇ ਕਬੱਡੀ ਟੇਲੈਂਟ ਦੀ ਧਾਕ ਹੁੰਦੀ ਸੀ। ਉਨ੍ਹਾਂ ਦੀ ਬੇਵਕਤੀ ਮੌਤ ਦੀ ਖ਼ਬਰ ਖੇਡ ਜਗਤ ਵਿੱਚ ਜੰਗਲ ਦੀ ਅੱਗ ਵਾਂਗ ਫੈਲ ਗਈ ਹੈ।

International Kabaddi player Manak Jodha dies in road accident ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਾਣਕ ਜੋਧਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਪੰਜਾਬ ਸਪੋਰਟਸ ਕਬੱਡੀ ਕਲੱਬ ਸਿਆਟਲ ਦੇ ਮੁੱਖ ਪ੍ਰਬੰਧਕ ਮਨਮੋਹਨ ਗਰੇਵਾਲ ਉਰਫ ਮੋਹਣਾ ਜੋਧਾਂ ਅਤੇ ਉਨ੍ਹਾਂ ਦੀ ਪ੍ਰਬੰਧਕੀ ਟੀਮ ਨੇ ਮਾਣਕ ਜੋਧਾਂ ਦੀ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੁਖੀ ਪਰਿਵਾਰ ਅਤੇ ਕਬੱਡੀ ਜਗਤ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਦੀ ਬੇਵਕਤੀ ਮੌਤ ਨਾਲ ਕਬੱਡੀ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

-PTCNews

Related Post