ਕੌਮਾਂਤਰੀ ਕਬੱਡੀ ਟੂਰਨਾਮੈਂਟ 2019: ਕੱਲ੍ਹ ਗੁਰੂ ਹਰ ਸਹਾਏ 'ਚ ਖੇਡੇ ਜਾਣਗੇ 3 ਅਹਿਮ ਮੁਕਾਬਲੇ

By  Jashan A December 3rd 2019 07:23 PM -- Updated: December 3rd 2019 07:33 PM

ਕੌਮਾਂਤਰੀ ਕਬੱਡੀ ਟੂਰਨਾਮੈਂਟ 2019: ਕੱਲ੍ਹ ਗੁਰੂ ਹਰ ਸਹਾਏ 'ਚ ਖੇਡੇ ਜਾਣਗੇ 3 ਅਹਿਮ ਮੁਕਾਬਲੇ,ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਸੂਬੇ ਦੇ ਵੱਖ-ਵੱਖ ਸ਼ਹਿਰਾਂ 'ਚ ਕਰਵਾਇਆ ਜਾ ਰਿਹਾ ਹੈ। ਜਿਸ ਦੌਰਾਨ ਕੱਲ੍ਹ ਇਸ ਟੂਰਨਾਮੈਂਟ ਦੇ 3 ਮੈਚ ਗੁਰੂ ਰਾਮਦਾਸ ਜੀ ਸਟੇਡੀਅਮ, ਗੁਰੂ ਹਰ ਸਹਾਏ ਵਿਖੇ ਖੇਡੇ ਜਾਣਗੇ।

Kabbadiਪਹਿਲਾ ਮੈਚ ਭਾਰਤ ਅਤੇ ਸ੍ਰੀਲੰਕਾ ਵਿਚਕਾਰ, ਦੂਜਾ ਮੈਚ ਇੰਗਲੈਂਡ ਤੇ ਆਸਟ੍ਰੇਲੀਆ ਅਤੇ ਤੀਜਾ ਮੈਚ ਕੈਨੇਡਾ ਤੇ ਨਿਊਜ਼ੀਲੈਂਡ ਵਿਚਾਲੇ ਹੋਵੇਗਾ। ਮੈਚਾਂ ਤੋਂ ਪਹਿਲਾਂ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਪੰਜਾਬੀ ਗਾਇਕਾ ਮਿਸ ਪੂਜਾ, ਗੁਰਪ੍ਰੀਤ ਘੁੱਗੀ, ਬਲਕਾਰ ਸਿੱਧੂ , ਸਰਦਾਰ ਅਲੀ ਅਤੇ ਹੋਰ ਕਈ ਗਾਇਕ ਪਹੁੰਚ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਅੱਜ ਕੌਮਾਂਤਰੀ ਟੂਰਨਾਮੈਂਟ ਦੇ 2 ਮੁਕਾਬਲੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਧਰਤੀ 'ਤੇ ਖੇਡੇ ਗਏ। ਪਹਿਲਾ ਮੈਚ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡਿਆ ਗਿਆ।ਭਾਰਤ ਨੇ ਇਸ ਮੁਕਾਬਲੇ 'ਚ ਇੰਗਲੈਂਂਡ ਨੂੰ 54-36 ਅੰਕਾਂ ਨਾਲ ਮਾਤ ਦਿੱਤੀ।ਉਥੇ ਹੀ ਦੂਜੇ ਮੁਕਾਬਲਾ ਕੈਨੇਡਾ ਅਤੇ ਅਮਰੀਕਾ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ।ਜਿਸ ‘ਚ ਕੈਨੇਡਾ ਦੀ ਟੀਮ ਨੇ ਬਾਕਮਾਲ ਪ੍ਰਦਰਸ਼ਨ ਕਰਦਿਆਂ ਵਿਰੋਧੀਆਂ ਨੂੰ 53-26 ਨਾਲ ਮਾਤ ਦੇ ਦਿੱਤੀ ।

Kabbadiਜ਼ਿਕਰਯੋਗ ਹੈ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋਇਆ ਕਬੱਡੀ ਦਾ ਮਹਾਕੁੰਭ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗਾ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ।

ਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਇਸ ਟੂਰਨਾਮੈਂਟ ਦਾ ਰੋਜ਼ਾਨਾ ਸਿੱਧਾ ਪ੍ਰਸਾਰਣ ਪੀ.ਟੀ.ਸੀ. ਨੈੱਟਵਰਕ ਦੁਆਰਾ ਕੀਤਾ ਜਾ ਰਿਹਾ ਹੈ। ਜਿਸ ਦੇ ਨਾਲ ਲੋਕ ਆਪਣੇ ਘਰਾਂ ਵਿੱਚ ਬੈਠੇ ਵੀ ਕਬੱਡੀ ਦਾ ਆਨੰਦ ਮਾਣ ਰਹੇ ਹਨ।

-PTC News

Related Post