ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਬੀਤੀ ਰਾਤ ਰੋਪੜ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ

By  Shanker Badra August 10th 2019 11:09 AM -- Updated: August 10th 2019 01:46 PM

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਬੀਤੀ ਰਾਤ ਰੋਪੜ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ:ਰੋਪੜ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅਤੇ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਰੋਪੜ ਵਿਖੇ ਪਹੁੰਚਿਆ ਹੈ।

International Nagar Kirtan At Ropar last night ,welcome from the sangtaan
ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਬੀਤੀ ਰਾਤ ਰੋਪੜ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ

ਇਸ ਮੌਕੇ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਹਜ਼ਾਰਾਂ ਸ਼ਰਧਾਲੂ ਆਪੋ-ਆਪਣੇ ਹੱਥਾਂ 'ਚ ਫੁੱਲ ਲੈ ਕੇ ਖੜ੍ਹੇ ਹੋਏ ਸਨ, ਜਿਨ੍ਹਾਂ ਨੇ ਗੁਰੂ ਸਾਹਿਬ ਜੀ ਦੇ ਆਉਣ 'ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਗੁਰੂ ਸਾਹਿਬ ਦੇ ਦਰਸ਼ਨ ਕੀਤੇ ਹਨ।

International Nagar Kirtan At Ropar last night ,welcome from the sangtaan
ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਬੀਤੀ ਰਾਤ ਰੋਪੜ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ

ਦੱਸਿਆ ਜਾਂਦਾ ਹੈ ਕਿ ਕੌਮਾਂਤਰੀ ਨਗਰ ਕੀਰਤਨ ਕਈ ਦਿਨਾਂ ਦੀ ਦੇਰੀ ਤੋਂ ਬਾਅਦ ਬੀਤੀ ਰਾਤ ਰੋਪੜ ਪਹੁੰਚਿਆ ਹੈ। ਜਿਸ ਤੋਂ ਬਾਅਦ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ।

International Nagar Kirtan At Ropar last night ,welcome from the sangtaan
ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਬੀਤੀ ਰਾਤ ਰੋਪੜ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ

ਜ਼ਿਕਰਯੋਗ ਹੈ ਕਿ ਨਗਰ ਕੀਰਤਨ ਨਾਲ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸ਼ਤਰਾਂ, ਬਸਤਰਾਂ ਵਾਲੀ ਬੱਸ ਵੀ ਖਿੱਚ ਦਾ ਕੇਂਦਰ ਬਣੀ ਹੋਈ ਸੀ। ਇਸ ਦੌਰਾਨ ਗਤਕਾ ਪਾਰਟੀਆਂ ਸਿੱਖ ਸ਼ਸਤਰ ਕਲਾ ਦੇ ਜ਼ੌਹਰ ਵਿਖਾ ਰਹੀਆਂ ਸਨ। ਬੈਂਡ ਦੀਆਂ ਧੁੰਨਾਂ ਮਾਹੌਲ ਨੂੰ ਖ਼ੂਬਸੂਰਤ ਬਣਾ ਰਹੀਆਂ ਸਨ।

-PTCNews

Related Post