ਅੰਤਰਰਾਸ਼ਟਰੀ ਨਗਰ ਕੀਰਤਨ ਧਰਮਕੋਟ ਤੋਂ ਤਰਨਤਾਰਨ ਲਈ ਜਾਹੋ-ਜਲਾਲ ਨਾਲ ਹੋਇਆ ਰਵਾਨਾ

By  Shanker Badra November 1st 2019 02:17 PM

ਅੰਤਰਰਾਸ਼ਟਰੀ ਨਗਰ ਕੀਰਤਨ ਧਰਮਕੋਟ ਤੋਂ ਤਰਨਤਾਰਨ ਲਈ ਜਾਹੋ-ਜਲਾਲ ਨਾਲ ਹੋਇਆ ਰਵਾਨਾ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਮੋਗਾ ਦੇ ਧਰਮਕੋਟ ਵਿਖੇ ਸਥਿਤ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਲਈ ਜਾਹੋ-ਜਲਾਲ ਨਾਲ ਰਵਾਨਾ ਹੋਇਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਥੋਂ ਰਵਾਨਾ ਹੋਏ ਨਗਰ ਕੀਰਤਨ ਦੌਰਾਨ ਹਜ਼ਾਰਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। [caption id="attachment_355164" align="aligncenter" width="300"]International Nagar Kirtan Dharamkot To Tarn Taran Sahib Depart ਅੰਤਰਰਾਸ਼ਟਰੀ ਨਗਰ ਕੀਰਤਨ ਧਰਮਕੋਟ ਤੋਂ ਤਰਨਤਾਰਨ ਲਈ ਜਾਹੋ-ਜਲਾਲ ਨਾਲ ਹੋਇਆ ਰਵਾਨਾ[/caption] ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਜਥੇਦਾਰ ਤੋਤਾ ਸਿੰਘ, ਵੱਖ-ਵੱਖ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਅੰਤਰਰਾਸ਼ਟਰੀ ਨਗਰ ਕੀਰਤਨ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਣ ਮਗਰੋਂ ਭਾਰਤ ਦੇ ਵੱਖ-ਵੱਖ ਸੂਬਿਆਂ 'ਚੋਂ ਹੁੰਦਾ ਹੋਇਆ 5 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੂਰਨ ਹੋਵੇਗਾ। ਨਗਰ ਕੀਰਤਨ ਦੀ ਅੱਜ ਧਰਮਕੋਟ ਤੋਂ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਅੰਦਰ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। [caption id="attachment_355163" align="aligncenter" width="300"]International Nagar Kirtan Dharamkot To Tarn Taran Sahib Depart ਅੰਤਰਰਾਸ਼ਟਰੀ ਨਗਰ ਕੀਰਤਨ ਧਰਮਕੋਟ ਤੋਂ ਤਰਨਤਾਰਨ ਲਈ ਜਾਹੋ-ਜਲਾਲ ਨਾਲ ਹੋਇਆ ਰਵਾਨਾ[/caption] ਇਸ ਮੌਕੇ ਭਾਈ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਕਥਾ ਵਿਚਾਰਾਂ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ ਵਿਚ ਵਸਦੀਆਂ ਸੰਗਤਾਂ ਲਈ ਇਕ ਖਾਸ ਮੌਕਾ ਹੈ, ਜਿਸ ਨੂੰ ਖ਼ਾਲਸਈ ਜਾਹੋ-ਜਲਾਲ ਨਾਲ ਮਨਾਉਣ ਲਈ ਸਭ ਨੂੰ ਸਹਿਯੋਗੀ ਬਣਨਾ ਚਾਹੀਦਾ ਹੈ। [caption id="attachment_355160" align="aligncenter" width="300"]International Nagar Kirtan Dharamkot To Tarn Taran Sahib Depart ਅੰਤਰਰਾਸ਼ਟਰੀ ਨਗਰ ਕੀਰਤਨ ਧਰਮਕੋਟ ਤੋਂ ਤਰਨਤਾਰਨ ਲਈ ਜਾਹੋ-ਜਲਾਲ ਨਾਲ ਹੋਇਆ ਰਵਾਨਾ[/caption] ਇਸ ਦੌਰਾਨ ਨਗਰ ਕੀਰਤਨ 'ਚ ਸ਼ਾਮਲ ਵਿਸ਼ੇਸ਼ ਬੱਸ ਵਿਚ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਪਾਵਨ ਨਿਸ਼ਾਨੀਆਂ ਦੇ ਵੀ ਸੰਗਤਾਂ ਨੇ ਦਰਸ਼ਨ ਕੀਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਢੋਸ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਵਧੀਕ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਭਾਈ ਸਰਬਜੀਤ ਸਿੰਘ, ਭਾਈ ਹਰਪ੍ਰੀਤ ਸਿੰਘ ਆਦਿ ਮੌਜੂਦ ਸਨ। -PTCNews

Related Post