ਫਿਰੋਜ਼ਪੁਰ ਜ਼ਿਲ੍ਹੇ 'ਚ ਦਾਖਲ ਹੋਇਆ ਕੌਮਾਂਤਰੀ ਨਗਰ ਕੀਰਤਨ, ਦਰਸ਼ਨਾਂ ਲਈ ਸੰਗਤਾਂ ਦਾ ਆਇਆ ਹੜ੍ਹ

By  Jashan A October 30th 2019 04:32 PM

ਫਿਰੋਜ਼ਪੁਰ ਜ਼ਿਲ੍ਹੇ 'ਚ ਦਾਖਲ ਹੋਇਆ ਕੌਮਾਂਤਰੀ ਨਗਰ ਕੀਰਤਨ, ਦਰਸ਼ਨਾਂ ਲਈ ਸੰਗਤਾਂ ਦਾ ਆਇਆ ਹੜ੍ਹ,ਫਿਰੋਜ਼ਪੁਰ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ ਅਗਸਤ ਨੂੰ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਗਿਆ ਕੌਮਾਂਤਰੀ ਨਗਰ ਕੀਰਤਨ ਅੱਜ ਦੇਸ਼ ਦੇ ਵੱਖ-ਵੱਖ ਸੂਬਿਆਂ 'ਚੋਂ ਹੁੰਦਾ ਹੋਇਆ ਅੱਜ ਫਿਰੋਜ਼ਪੁਰ ਜ਼ਿਲ੍ਹੇ 'ਚ ਦਾਖਲ ਹੋ ਗਿਆ ਹੈ।

International Nagar Kirtanਅੱਜ ਸਵੇਰੇ ਫਰੀਦਕੋਟ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਪਿੰਡ ਸਾਈਆਂ ਵਾਲਾ ਪਹੁੰਚ ਗਿਆ ਹੈ।ਜਿਥੇ ਪਿੰਡ ਦੀਆਂ ਸੰਗਤਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ।

ਹੋਰ ਪੜ੍ਹੋ: ਸੁਲਤਾਨਪੁਰ ਲੋਧੀ: ਹਰਸਿਮਰਤ ਕੌਰ ਬਾਦਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

International Nagar Kirtanਨਗਰ ਕੀਰਤਨ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਡੀ. ਐੱਸ. ਪੀ. ਸੁਖਵਿੰਦਰ ਪਾਲ ਸਿੰਘ ਅਤੇ ਡੀ. ਐੱਸ. ਪੀ. ਸਤਨਾਮ ਸਿੰਘ ਦੀ ਅਗਵਾਈ ਹੇਠ ਸਲਾਮੀ ਦਿੱਤੀ ਗਈ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰੂ ਸਾਹਿਬ ਜੀ ਦੇ ਹਜ਼ੂਰੀ 'ਚ ਮੱਥਾ ਟੇਕਿਆ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਇਆ।

International Nagar Kirtanਤੁਹਾਨੂੰ ਦੱਸ ਦਈਏ ਕਿ ਕੌਮਾਂਤਰੀ ਨਗਰ ਕੀਰਤਨ ਦਾ ਕਾਰਵਾਂ ਲਗਾਤਾਰ ਜਾਰੀ ਹੈ ਤੇ ਹਰ ਦਿਨ ਨਗਰ ਕੀਰਤਨ ਆਪਣੇ ਅਗਲੇ ਪੜਾਅ ਲਈ ਵਧ ਰਿਹਾ ਹੈ। ਜਿਸ ਦੌਰਾਨ ਜਿਥੇ ਸਿੱਖ ਸੰਗਤਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

-PTC News

Related Post