ਅੰਤਰਰਾਸ਼ਟਰੀ ਨਗਰ ਕੀਰਤਨ ਹਨੂੰਮਾਨਗੜ੍ਹ ਤੋਂ ਜੈਕਾਰਿਆਂ ਦੀ ਗੂੰਜ ’ਚ ਅੱਗੇ ਰਵਾਨਾ ,ਸਵਾਗਤ ’ਚ ਆਤਿਸ਼ਬਾਜ਼ੀ ਅਤੇ ਦੀਪਮਾਲਾ ਬਣੀ ਖਿੱਚ ਦਾ ਕੇਂਦਰ

By  Shanker Badra October 14th 2019 06:02 PM

ਅੰਤਰਰਾਸ਼ਟਰੀ ਨਗਰ ਕੀਰਤਨ ਹਨੂੰਮਾਨਗੜ੍ਹ ਤੋਂ ਜੈਕਾਰਿਆਂ ਦੀ ਗੂੰਜ ’ਚ ਅੱਗੇ ਰਵਾਨਾ ,ਸਵਾਗਤ ’ਚ ਆਤਿਸ਼ਬਾਜ਼ੀ ਅਤੇ ਦੀਪਮਾਲਾ ਬਣੀ ਖਿੱਚ ਦਾ ਕੇਂਦਰ:ਹਨੂਮਾਨਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਰਾਜਿਸਥਾਨ ’ਚ ਵੱਖ-ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਬੀਤੇ ਕੱਲ੍ਹ ਹਨੂਮਾਨਗੜ੍ਹ ਵਿਖੇ ਪੁੱਜਣ ’ਤੇ ਵੀ ਹਜ਼ਾਰਾਂ ਸੰਗਤਾਂ ਜੁੜੀਆਂ। ਇਥੇ ਨਗਰ ਕੀਰਤਨ ਦੇ ਸਵਾਗਤ ’ਚ ਆਤਿਸ਼ਬਾਜ਼ੀ ਕੀਤੀ ਗਈ ਅਤੇ ਦੀਪਮਾਲਾ ਵੀ ਖਿੱਚ ਦਾ ਕੇਂਦਰ ਬਣੀ। ਇਸੇ ਦੌਰਾਨ ਅੱਜ ਨਗਰ ਕੀਰਤਨ ਹਨੂਮਾਨਗੜ੍ਹ ਤੋਂ ਸ੍ਰੀ ਗੰਗਾਨਗਰ ਲਈ ਰਵਾਨਾ ਹੋਇਆ ਹੈ।

International Nagar Kirtan Hanumangarh City Rajasthan To Next Depart ਅੰਤਰਰਾਸ਼ਟਰੀ ਨਗਰ ਕੀਰਤਨ ਹਨੂੰਮਾਨਗੜ੍ਹ ਤੋਂ ਜੈਕਾਰਿਆਂ ਦੀ ਗੂੰਜ ’ਚ ਅੱਗੇ ਰਵਾਨਾ ,ਸਵਾਗਤ ’ਚ ਆਤਿਸ਼ਬਾਜ਼ੀ ਅਤੇ ਦੀਪਮਾਲਾ ਬਣੀ ਖਿੱਚ ਦਾ ਕੇਂਦਰ

ਇਸ ਤੋਂ ਪਹਿਲਾਂ ਗੁਰਦੁਆਰਾ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਹਨੂਮਾਨਗੜ੍ਹ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪ੍ਰਚਾਰਕ ਸਾਹਿਬਾਨ ਨੇ ਕਥਾ ਵਿਚਾਰਾਂ ਕੀਤੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਕੌਰ ਸਿੰਘ ਤੇ ਸੁਰਜੀਤ ਸਿੰਘ ਕੰਗ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ ਅਤੇ ਉਨ੍ਹਾਂ ਦਾ 550ਵਾਂ ਪ੍ਰਕਾਸ਼ ਪੁਰਬ ਸਾਡੇ ਲਈ ਅਤਿ ਅਹਿਮ ਮੌਕਾ ਹੈ।

International Nagar Kirtan Hanumangarh City Rajasthan To Next Depart ਅੰਤਰਰਾਸ਼ਟਰੀ ਨਗਰ ਕੀਰਤਨ ਹਨੂੰਮਾਨਗੜ੍ਹ ਤੋਂ ਜੈਕਾਰਿਆਂ ਦੀ ਗੂੰਜ ’ਚ ਅੱਗੇ ਰਵਾਨਾ ,ਸਵਾਗਤ ’ਚ ਆਤਿਸ਼ਬਾਜ਼ੀ ਅਤੇ ਦੀਪਮਾਲਾ ਬਣੀ ਖਿੱਚ ਦਾ ਕੇਂਦਰ

ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਸ ਇਤਿਹਾਸਕ ਪੁਰਬ ਨੂੰ ਸਮਰਪਿਤ ਹੁੰਦਿਆਂ ਨੌਜੁਆਨਾਂ ਅਤੇ ਬੱਚਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਯਤਨ ਕੀਤੇ ਜਾਣ। ਇਸੇ ਦੌਰਾਨ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਬਲਕਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵੀ ਨਿਵਾਜਿਆ ਗਿਆ।

International Nagar Kirtan Hanumangarh City Rajasthan To Next Depart ਅੰਤਰਰਾਸ਼ਟਰੀ ਨਗਰ ਕੀਰਤਨ ਹਨੂੰਮਾਨਗੜ੍ਹ ਤੋਂ ਜੈਕਾਰਿਆਂ ਦੀ ਗੂੰਜ ’ਚ ਅੱਗੇ ਰਵਾਨਾ ,ਸਵਾਗਤ ’ਚ ਆਤਿਸ਼ਬਾਜ਼ੀ ਅਤੇ ਦੀਪਮਾਲਾ ਬਣੀ ਖਿੱਚ ਦਾ ਕੇਂਦਰ

ਇਸ ਤੋਂ ਇਲਾਵਾ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨਿਸ਼ਾਨ ਸਿੰਘ, ਇੰਚਾਰਜ ਹਰਪ੍ਰੀਤ ਸਿੰਘ, ਮਹਿੰਗਾ ਸਿੰਘ ਹਨੂਮਾਨਗੜ੍ਹ ਆਦਿ ਮੌਜੂਦ ਸਨ।

-PTCNews

Related Post